Bathinda News: ਸੁਆਣੀਆਂ ਦੇ ਤਿਉਹਾਰ “ਕਰਵਾ ਚੌਥ” ਮੌਕੇ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ਼ ਯੁਵਾ ਮਾਮਲਿਆਂ ਅਤੇ ਸੱਭਿਆਚਾਰ ਵੱਲੋਂ ਪੰਜਾਬੀ ਅਮੀਰ ਵਿਰਸੇ ਨੂੰ ਦਰਸਾਉਂਦੀ ਪ੍ਰਦਰਸ਼ਨੀ ਦਾ ਉਦਘਾਟਨ ਮੁੱਖ ਮਹਿਮਾਨ ਚਾਂਸਲਰ ਗੁਰਲਾਭ ਸਿੰਘ ਸਿੱਧੂ ਵੱਲੋਂ ਕੀਤਾ ਗਿਆ।ਇਸ ਵਿੱਚ ਵਾਈਸ ਚਾਂਸਲਰ ਡਾ. ਬਲਰਾਜ ਸਿੰਘ, ਜ. ਸਕੱਤਰ ਇੰਜੀਨੀਅਰ ਸੁਖਵਿੰਦਰ ਸਿੰਘ ਅਤੇ ਡਾਇਰੈਕਟਰ ਕੈਂਪਸ ਡਾ. ਹਰਜਸਪਾਲ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ।ਵਰਸਿਟੀ ਦੀਆਂ ਵਿਦਿਆਰਥਣਾਂ ਵੱਲੋਂ ਅਮੀਰਪੰਜਾਬੀ ਵਿਰਸੇ ਨਾਲ ਸੰਬੰਧਿਤ ਵਸਤਾਂ ਕੰਗਣ, ਕਰੂਵੇ, ਕਾਂਟੇ, ਰੁਮਾਲ, ਫੁਲਕਾਰੀਆਂ, ਕਢਾਈਦਾਰ ਸੂਟ, ਥੈਲੇ, ਕਰੋਸ਼ੀਏ ਤੋਂ ਬਣਾਏ ਸਵੈਟਰਾਂ, ਗੁੱਤਾਂ-ਪਰਾਂਦੀਆਂ ਅਤੇ ਮਹਿੰਦੀ ਦੀ ਪ੍ਰਦਰਸ਼ਨੀ ਲਗਾਈ ਗਈ। ਡਾਇਰੈਕਟਰ ਯੁਵਾ ਮਾਮਲਿਆਂ ਅਤੇ ਸੱਭਿਆਚਾਰ ਡਾ. ਕੰਵਲਜੀਤ ਕੌਰਵੱਲੋਂ ਆਯੋਜਿਤ ਇਸ ਪ੍ਰੋਗਰਾਮ ਵਿੱਚ ਮਹਿਮਾਨਾਂ ਦੇ ਮੰਨੋਰੰਜਨ ਲਈ ਕਈ ਤਰ੍ਹਾਂ ਦੇ ਖੇਡ ਮੁਕਾਬਲਿਆਂ, ਲੋਕ-ਨਾਚਾਂ ਬਾਰੇ ਵੀ ਸ਼ਾਨਦਾਰ ਪੇਸ਼ਕਾਰੀਆਂ ਕੀਤੀਆਂ ਗਈਆਂ।
ਇਹ ਵੀ ਪੜ੍ਹੋ 👉Jalandhar News: ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਰੇਲਵੇ ਟਰੈਕ ਵੀ ਨਿਸ਼ਾਨੇ ’ਤੇ
ਪ੍ਰਦਰਸ਼ਨੀ ਵਿੱਚ ਵੱਖ-ਵੱਖ ਡੀਨਾਂ ਤੇ ਸੱਭਿਆਚਾਰਕ ਸੰਯੋਜਕਾਂ ਦੀ ਦੇਖ-ਰੇਖ ਹੇਠ ਵਿਦਿਆਰਥੀਆਂ ਨੇ ਦਹੀਂ-ਭੱਲੇ, ਗੋਲ-ਗੱਪੇ, ਫਰੂਟ-ਚਾਟ, ਕੋਫ਼ੀ, ਕੇਕ, ਬਿਸਕੁਟ, ਜੂਸ ਅਤੇ ਸੁਆਦੀ ਭੋਜਨ ਦੀਆਂ ਸਟਾਲਾਂ ਲਾਈਆਂ ਜੋ ਮਹਿਮਾਨਾਂ ਦੀ ਖਿੱਚ ਦਾ ਕੇਂਦਰ ਰਹੀਆਂ।ਇਸ ਮੌਕੇ ਦਰਸ਼ਕਾਂ ਦੇ ਉਤਸ਼ਾਹ ਨੂੰ ਵੇਖਦੇ ਹੋਏ ਮੁੱਖ ਮਹਿਮਾਨ ਚਾਂਸਲਰ ਸਿੱਧੂ ਨੇ ਕਿਹਾ ਕਿ ਵਿਦਿਆਰਥਣਾਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਅਕਾਦਮਿਕ ਡਿਗਰੀਆਂ ਦੇ ਨਾਲ-ਨਾਲ ਆਪਣੇ ਹੁਨਰ ਨੂੰ ਵੀ ਨਿਖਾਰਨਾਂ ਪਵੇਗਾ, ਉਹਨਾਂ ਵਿਦਿਆਰਥੀਆਂ ਨੂੰ ਆਪਣੇ ਸਟਾਰਟ-ਅੱਪ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ।ਵਾਈਸ ਚਾਂਸਲਰ ਡਾ. ਸਿੰਘ ਨੇ ਕਿਹਾ ਕਿ ਅਜਿਹੇ ਆਯੋਜਨ ਵਿਦਿਆਰਥਣਾਂ ਨੂੰ ਆਪਣੇ ਰੁਜ਼ਗਾਰ ਸ਼ੁਰੂ ਕਰਨ ਲਈ ਹੁਲਾਰਾ ਦਿੰਦੇ ਹਨ। ਉਹਨਾਂ ਆਖਿਆ ਕਿ ਖਾਣ-ਪੀਣ ਦੀਆਂ ਸਟਾਲਾਂ ਦਾ ਲਾਇਆ ਜਾਣਾ ਅਜਿਹੀਆਂ ਪ੍ਰਦਰਸ਼ਨੀਆਂ ਵਿੱਚ ਨਵਾਂ ਰੰਗ ਭਰਦਾ ਹੈ ਤੇ ਅਜਿਹੀਆਂ ਗਤੀਵਿਧੀਆਂ ਰਾਹੀਂ ਵਿਦਿਆਰਥੀ ਆਪਣੇ ਵਿਰਸੇ ਅਤੇ ਸੱਭਿਆਚਾਰ ਨਾਲ ਜੁੜਦੇ ਹਨ।
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।
