ਤੀਸਰੀ ਕਲਾਸ ਵਿੱਚ ਪੜ੍ਹਦੇ ਬੱਚੇ ਨੇ LKG ਦੀ ਬੱਚੀ ਦੀ ਕੀਤੀ ਕੁੱਟਮਾਰ, ਬੱਚੀ ਗੰ+ਭੀਰ ਜ਼ਖਮੀ

Panchkula News: ਹਰਿਆਣਾ ਦੇ ਪੰਚਕੂਲਾ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਇੱਕ ਸਕੂਲ ਵਿੱਚ ਪੜਦੇ ਤੀਜੀ ਜਮਾਤ ਦੇ ਵਿਦਿਆਰਥੀ ਨੇ LKG ਵਿੱਚ ਪੜਦੀ ਬੱਚੀ ਦੀ ਕੁੱਟਮਾਰ ਕਰ ਦਿੱਤੀ। ਕੁੱਟਮਾਰ ਕਾਰਨ ਬੱਚੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ। ਸਕੂਲ ਦੇ ਕਲਾਸ ਰੂਮ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਸਾਰੀ ਘਟਨਾ ਕੈਦ ਹੋ ਗਈ। ਸੀਸੀਟੀਵੀ ਫੁਟੇਜ ਵਿੱਚ ਇੱਕ ਲੜਕਾ ਇੱਕ ਛੋਟੀ ਬੱਚੀ ਦਾ ਸਿਰ ਕਈ ਵਾਰ ਬੈਂਚ ਉੱਪਰ ਮਾਰਦਾ ਦਿਖਾਈ ਦੇ ਰਿਹਾ ਤੇ ਉਸ ਨੂੰ ਵਾਲਾਂ ਤੋਂ ਫੜ ਕੇ ਘੜੀਸਦਾ ਹੈ। ਇਸਦੇ ਨਾਲ ਹੀ ਉਸ ਦੇ ਸਿਰ ਅਤੇ ਪੇਟ ਵਿੱਚ ਲੱਤਾਂ ਮਾਰਨ ਤੋਂ ਇਲਾਵਾ ਬਾਹਰੋਂ ਇੱਕ ਛੋਟੀ ਇੱਕ ਚੁੱਕ ਕੇ ਬੱਚੀ ਦੇ ਮੂੰਹ ਉੱਤੇ ਮਾਰਦਾ ਹੈ। ਇਸ ਘਟਨਾ ਦਾ ਪਤਾ ਉਦੋਂ ਲੱਗਿਆ ਜਦੋਂ ਬੱਚੀ ਨੂੰ ਆਟੋ ਵਾਲਾ ਲੈਣ ਸਕੂਲ ਪਹੁੰਚਿਆ ਪ੍ਰੰਤੂ ਬੱਚੀ ਲਾਪਤਾ ਸੀ ।ਫਿਰ ਉਸ ਨੇ ਪਰਿਵਾਰ ਨੂੰ ਸੂਚਿਤ ਕੀਤਾ ਤੇ ਪਰਿਵਾਰ ਨੇ ਸਕੂਲ ਦੇ ਕਮਰਿਆਂ ਵਿੱਚ ਉਸ ਦੀ ਭਾਲ ਸ਼ੁਰੂ ਕਰ ਦਿੱਤੀ। ਉਹਨਾਂ ਦੇਖਿਆ ਕਿ ਬੱਚੀ ਇੱਕ ਕਮਰੇ ਵਿੱਚ ਖੂਨ ਨਾਲ ਲੱਥ ਪੱਥ ਪਈ ਸੀ। ਪਹਿਲਾਂ ਉਸ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਲੈ ਕੇ ਜਾਇਆ ਗਿਆ ।ਜਿੱਥੋਂ ਉਸਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਤੇ ਉਸ ਨੇ ਸਕੂਲ ਸਟਾਫ ਤੋਂ ਪੁੱਛ ਗਿੱਛ ਸ਼ੁਰੂ ਕਰ ਦਿੱਤੀ। ਇਸ ਤੋਂ ਇਲਾਵਾ ਉਹਨਾਂ ਨੇ ਬੱਚੇ ਦੇ ਮਾਪਿਆਂ ਤੋਂ ਵੀ ਪੁੱਛਗਿੱਛ ਕੀਤੀ ਅਤੇ ਪੁਲਿਸ ਇਸ ਦੀ ਵੀ ਜਾਂਚ ਕਰ ਰਹੀ ਹੈ ਕਿ ਉਸ ਲੜਕੇ ਨੇ ਉਸ ਮਾਸੂਮ ਬੱਚੀ ਉੱਪਰ ਹਮਲਾ ਕਿਉਂ ਕੀਤਾ। ਹਰਿਆਣੇ ਦੇ ਸਿੱਖਿਆ ਮੰਤਰੀ ਮਹੀਪਾਲ ਢਾਂਡਾ ਨੇ ਕਿਹਾ ਹੈ ਕਿ ਇਹ ਬਹੁਤ ਹੀ ਦੁੱਖਦਾਈ ਘਟਨਾ ਹੈ। ਇਸ ਮਾਮਲੇ ਦੀ ਜਾਂਚ ਲਈ ਇੱਕ ਕਮੇਟੀ ਬਣਾਈ ਗਈ ਹੈ। ਕਮੇਟੀ ਦੀ ਰਿਪੋਰਟ ਤੋਂ ਬਾਅਦ ਹੀ ਕੋਈ ਕਾਰਵਾਈ ਕੀਤੀ ਜਾਵੇਗੀ। ਘਟਨਾ ਦੀ ਵੀਡੀਓ ਇੰਨੀ ਭਿਆਨਕ ਹੈ ਕਿ ਉਸਨੂੰ ਦਿਖਾਇਆ ਨਹੀਂ ਜਾ ਸਕਦਾ।

ਹੋਰ ਖ਼ਬਰਾਂ

Aam Aadmi Party ਨੇ ਮੁੜ ਚੌਥੀ ਵਾਰ ਪ੍ਰਗਟਾਇਆ Baljinder Kaur ‘ਤੇ ਵਿਸ਼ਵਾਸ, ਐਲਾਨਿਆ ਉਮੀਦਵਾਰ

ਏਸ਼ੀਅਨ ਚੈਂਪੀਅਨਜ਼ ਟਰਾਫੀ; ਲੀਗ ਸਟੇਜ ਆਖ਼ਰੀ ਦੌਰ ਚ ਦਾਖਲ

Leave a Reply

Your email address will not be published. Required fields are marked *