Punjab News : ਪੰਜਾਬ ਵਾਲਿਓ! ਜੇਕਰ ਤੁਸੀਂ ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਉਮੀਦ ਕਰ ਰਹੇ ਹੋ ਤਾਂ ਫਿਲਹਾਲ ਤੁਹਾਨੂੰ ਇੰਤਜ਼ਾਰ ਕਰਨਾ ਪੈ ਸਕਦਾ ਹੈ। ਕਿਉਂਕਿ ਪੰਜਾਬ ਅਤੇ ਚੰਡੀਗੜ੍ਹ ‘ਚ ਮੌਸਮ ਦਾ ਮਿਜ਼ਾਜ ਅਗਲੇ ਇੱਕ ਹਫ਼ਤੇ ਤੱਕ ਖੁਸ਼ਕ ਰਹਿਣ ਵਾਲਾ ਹੈ। ਹਾਲਾਂਕਿ ਦਿਨ ਵੇਲੇ ਧੁੱਪ ਤੁਹਾਨੂੰ ਗਰਮੀ ਦਾ ਅਹਿਸਾਸ ਕਰਵਾਏਗੀ, ਪਰ ਸਵੇਰੇ ਅਤੇ ਸ਼ਾਮ ਦੀ ਠੰਡ ਹੁਣ ਹੌਲੀ-ਹੌਲੀ ਆਪਣਾ ਅਸਰ ਦਿਖਾਉਣ ਲੱਗੀ ਹੈ। ਮੌਸਮ ਵਿਭਾਗ ਵੱਲੋਂ ਜਾਰੀ ਜਾਣਕਾਰੀ ਮੁਤਾਬਕ 2 ਨਵੰਬਰ ਤੋਂ 7 ਨਵੰਬਰ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੌਰਾਨ ਅਸਮਾਨ ਸਾਫ਼ ਰਹੇਗਾ ਅਤੇ ਦਿਨ ਵੇਲੇ ਧੁੱਪ ਖਿੜੀ ਰਹਿਣ ਦੀ ਉਮੀਦ ਹੈ।
ਪਰ ਦੂਜੇ ਪਾਸੇ ਰਾਤ ਦੇ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਖੁਸ਼ਕ ਹਵਾਵਾਂ ਚੱਲਣ ਕਾਰਨ ਦਿਨ ਵੇਲੇ ਭਾਵੇਂ ਹਲਕੀ ਗਰਮੀ ਮਹਿਸੂਸ ਹੋ ਰਹੀ ਹੈ, ਪਰ ਸਵੇਰੇ ਅਤੇ ਸ਼ਾਮ ਨੂੰ ਠੰਡ ਵਧਣ ਲੱਗੀ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਹਵਾਵਾਂ ਦੇ ਚੱਲਣ ਨਾਲ ਰਾਤ ਦੀ ਠੰਡ ਹੋਰ ਵਧ ਸਕਦੀ ਹੈ। ਖਾਸ ਕਰਕੇ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਠੰਡ ਦਾ ਅਸਰ ਜ਼ਿਆਦਾ ਦੇਖਣ ਨੂੰ ਮਿਲੇਗਾ। ਹੁਸ਼ਿਆਰਪੁਰ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਰੂਪਨਗਰ ਅਤੇ ਨਵਾਂਸ਼ਹਿਰ ਵਿੱਚ ਨਵੰਬਰ ਦੇ ਮਹੀਨੇ ਦੌਰਾਨ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਆਉਣ ਦੀ ਸੰਭਾਵਨਾ ਹੈ। ਯਾਨੀ ਕੁੱਲ ਮਿਲਾ ਕੇ ਆਉਣ ਵਾਲੇ ਦਿਨਾਂ ਵਿੱਚ ਮੀਂਹ ਤੋਂ ਤਾਂ ਰਾਹਤ ਰਹੇਗੀ, ਪਰ ਠੰਡ ਹੌਲੀ-ਹੌਲੀ ਵਧਣ ਵਾਲੀ ਹੈ। ਇਸ ਲਈ ਹੁਣ ਸਵੇਰੇ ਅਤੇ ਸ਼ਾਮ ਘਰੋਂ ਬਾਹਰ ਨਿਕਲਦੇ ਸਮੇਂ ਗਰਮ ਕੱਪੜੇ ਪਹਿਨਣੇ ਸ਼ੁਰੂ ਕਰ ਦਿਓ।
ਇਹ ਵੀ ਪੜ੍ਹੋ 👉Australia ‘ਚ ਘਰਾਂ ਦੀਆਂ ਕੀਮਤਾਂ ਡਿੱਗੀਆਂ! 40 ਸਾਲਾਂ ਦਾ ਰਿਕਾਰਡ ਟੁੱਟਿਆ, ਖਰੀਦਦਾਰਾਂ ਲਈ ਵੱਡੀ ਖ਼ਬਰ!
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।
