Nabha News: parvinder Jhota Murder Case; ਲੰਘੀ 13 ਅਕਤੂਬਰ ਨੂੰ ਮਾਨਸਾ ਸ਼ਹਿਰ ਵਿਚ ਨਸ਼ਾ ਵਿਰੋਧੀ ਕਮੇਟੀ ਦੇ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦਾ ਇੱਕ ਮੈਡੀਕਲ ਸਟੋਰ ਸੰਚਾਲਕ ਵੱਲੋਂ ਗੋਲੀਆਂ ਮਾਰ ਕੇ ਕੀਤੇ ਕਤਲ ਤੋਂ ਬਾਅਦ ਹੋਏ ਸ਼ੰਘਰਸ਼ ਵਿਚ ‘ਮੋਹਰੀ’ ਭੂਮਿਕਾ ਨਿਭਾਉਣ ਵਾਲੇ ਅਤੇ ਭੰਮਾ ਕਲਾਂ ਦੇ ਦਲਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਲੈ ਕੇ ਹੋਏ ਵਿਵਾਦ ਮਗਰੋਂ ਗ੍ਰਿਫ਼ਤਾਰ ਕੀਤੇ ਗਏ ਲੱਖਾ ਸਿੰਘ ਸਿਧਾਣਾ ਤੇ ਮੋਹਨਜੀਤ ਸਿੰਘ ਸ਼ੇਰੋ ਨੂੰ ਅੱਜ ਨਾਭਾ ਜੇਲ ਵਿਚੋਂ ਰਿਹਾਅ ਕਰ ਦਿੱਤਾ ਗਿਆ। ਦੇਰ ਸ਼ਾਮ ਰਿਹਾਈ ਮੌਕੇ ਦੋਨਾਂ ਦੇ ਵੱਡੀ ਗਿਣਤੀ ਵਿਚ ਸਮਰਥਕ ਪੁੱਜੇ ਹੋਏ ਸਨ। ਜਿਕਰਯੌਗ ਹੈ ਕਿ ਬੀਤੇ ਕੱਲ ਹੀ ਝੋਟੇ ਦੇ ਪ੍ਰਵਾਰ ਤੇ ਐਕਸ਼ਨ ਕਮੇਟੀ ਦਾ ਪੰਜਾਬ ਸਰਕਾਰ ਨਾਲ ਸਮਝੋਤਾ ਹੋਇਆ ਹੈ, ਜਿਸਦੇ ਤਹਿਤ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਉਣ ਤੋਂ ਪਹਿਲਾਂ ਦੋਨਾਂ ਨੂੰ ਰਿਹਾਅ ਕੀਤਾ ਗਿਆ। ਸੰਭਾਵਨਾ ਹੈ ਕਿ ਹੁਣ ਭਲਕੇ ਪਰਵਿੰਦਰ ਸਿੰਘ ਝੋਟੇ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਪੀਜੀਆਈ ਚੰਡੀਗੜ੍ਹ ਵਿਖੇ ਕੀਤਾ ਜਾਵੇਗਾ ਤੇ ਅੱਜ ਹੀ ਦੇਹ ਨੂੰ ਉਥੇ ਸ਼ਿਫ਼ਟ ਕਰ ਦਿੱਤਾ ਜਾਵੇਗਾ। ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਪਰਿਵਾਰ ਅਤੇ ਐਕਸ਼ਨ ਕਮੇਟੀ ਨੇ ਦੀ ਹੋਈ ਮੀਟਿੰਗ ਵਿਚ ਸਰਕਾਰ ਵੱਲੋਂ ਝੋਟਾ ਦੇ ਪਰਿਵਾਰ ਨੂੰ 2 ਕਰੋੜ ਰੁਪਏ ਦਾ ਮੁਆਵਜ਼ਾ ਅਤੇ ਉਸਦੀ ਪਤਨੀ ਨੂੰ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਖਿਆਲਾ ਕਲਾਂ ਵਿੱਚ ਝੋਟਾ ਦੇ ਨਾਂ ’ਤੇ ਟਰੌਮਾ ਸੈਂਟਰ ਬਣਾਉਣ ਅਤੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣ ਬਾਰੇ ਵੀ ਸਹਿਮਤੀ ਬਣੀ ਹੈ। ਉਧਰ, ਰਿਹਾਈ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਨੇ ਕਿਹਾ ਕਿ ਲਗਾਤਾਰ ਕਈ ਦਿਨ ਜੇਲ੍ਹ ਵਿਚ ਬੰਦ ਰਹਿਣ ਕਾਰਨ ਉਨ੍ਹਾਂ ਨੂੰ ਮੋਰਚੇ, ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਅਤੇ ਪੰਜਾਬ ਸਰਕਾਰ ਦਰਮਿਆਨ ਹੋਈਆਂ ਘਟਨਾਵਾਂ ਬਾਰੇ ਕੋਈ ਜਾਣਕਾਰੀ ਨਹੀਂ ਹੈ। ਜਿਸਦੇ ਚੱਲਦੇ ਉਹ ਹੁਣ ਸਿੱਧੇ ਮੋਰਚੇ ਵਿੱਚ ਸ਼ਾਮਲ ਹੋਣ ਲਈ ਜਾਣਗੇ। ਉਨ੍ਹਾਂ ਪਰਵਿੰਦਰ ਸਿੰਘ ਝੋਟੇ ਨੂੰ ਅਸਲ ਸ਼ਹੀਦ ਦਸਦਿਆਂ ਕਿਹਾ ਕਿ ਉਸਨੇ ਪੰਜਾਬ ਦੇ ਨੌਜਵਾਨਾਂ ਲਈ ਆਪਣੀ ਜਾਨ ਕੁਰਬਾਨ ਕੀਤੀ ਹੈ।
- Home
- Parvinder Jhota Murder Case; ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋ ਜੇਲ੍ਹ ਵਿਚੋਂ ਹੋਏ ਰਿਹਾਅ, ਸਮਝੋਤੇ ਬਾਰੇ ਕਹੀ ਵੱਡੀ ਗੱਲ!
Posted in
MALWA
Parvinder Jhota Murder Case; ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋ ਜੇਲ੍ਹ ਵਿਚੋਂ ਹੋਏ ਰਿਹਾਅ, ਸਮਝੋਤੇ ਬਾਰੇ ਕਹੀ ਵੱਡੀ ਗੱਲ!
ਹੋਰ ਖ਼ਬਰਾਂ
ਕੇਂਦਰੀ ਏਜੰਸੀਆਂ ਭਾਜਪਾ ਦੇ ਇਸ਼ਾਰੇ ਉੱਤੇ ‘ਆਪ` ਆਗੂਆਂ ਖ਼ਿਲਾਫ਼ ਛਾਪੇ ਮਾਰ ਰਹੀਆਂ ਹਨ,ਪਰ ਕੁਝ ਨਹੀਂ ਲੱਭ ਰਿਹਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
