Punjab News: ਦੀਵਾਲੀ ਦੀ ਰਾਤ ਨੂੰ ਪੰਜਾਬ ‘ਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿਚ ਹੈਰਾਨੀਜਨਕ ਵਾਧਾ ਹੋਇਆ ਹੈ। ਜਿਸਦੇ ਕਾਰਨ ਵਾਤਾਵਰਣ ਵਿਚ ਧੂੰਆਂ ਭਰ ਗਿਆ ਤੇ ਕਈ ਥਾਂ ਸਾਹ ਲੈਣਾ ਵੀ ਔਖਾ ਹੋ ਗਿਆ। ਪੰਜਾਬ ਪ੍ਰਦੂਸ਼ਣ ਵਿਭਾਗ ਵੱਲੋਂ ਇਕੱਠੇ ਕੀਤੇ ਅੰਕੜਿਆਂ ਮੁਤਾਬਕ ਦੀਵਾਲੀ ਮੌਕੇ ਪਟਾਕਿਆਂ ਦੇ ਪ੍ਰਦੂਸ਼ਣ ਨੇ ਵੀ ਆਪਣੀ ਵੱਡੀ ਭੂਮਿਕਾ ਨਿਭਾਈ ਹੈ। ਅੰਕੜਿਆਂ ਮੁਤਾਬਕ ਇੱਕ ਦਿਨ ਵਿਚ ਹੀ ਪੰਜਾਬ ਭਰ ਵਿਚ 1152 ਥਾਵਾਂ ‘ਤੇ ਅੱਗ ਲੱਗਣ ਦੀਆਂ ਖਬਰਾਂ ਸਾਹਮਣੇ ਆਈਆਂ ਹਨ। ਤਰਨਤਾਰਨ ਜਿਲ੍ਹਾ 654 ਘਟਨਾਵਾਂ ਕਾਰਨ ਪਹਿਲੇ ਨੰਬਰ ‘ਤੇ ਹੈ। ਸੂਚਨਾ ਮੁਤਾਬਕ ਪੰਜਾਬ ਵਿਚ ਦੀਵਾਲੀ ਤੋਂ ਇੱਕ ਦਿਨ ਪਹਿਲਾਂ ਤੱਕ ਪਰਾਲੀ ਨੂੰ ਅੱਗ ਲੱਗਣ ਦੀਆਂ ਕੁੱਲ 4459 ਘਟਨਾਵਾਂ ਦਰਜ਼ ਕੀਤੀਆਂ ਗਈਆਂ ਸਨ, ਜਦਕਿ ਪਿਛਲੇ ਸਾਲ ਇਸ ਸਮੇਂ ਤੱਕ ਇਹ ਘਟਨਾਵਾਂ 3316 ਸਨ। ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਧਣ ਅਤੇ ਦੀਵਾਲੀ ਦੇ ਪਟਾਕਿਆਂ ਕਾਰਨ ਪੂਰੇ ਪੰਜਾਬ ਵਿਚ ਏਅਰ ਕੁਲਾਇਟੀ ਇੰਡੈਕਸ (AQI) ਵਿਚ ਵੀ ਵੱਡਾ ਵਾਧਾ ਹੋਇਆ। ਜਿਸਦੇ ਕਾਰਨ ਛੋਟੇ ਬੱਚਿਆਂ, ਬਜ਼ੁਰਗਾਂ ਤੇ ਸਾਹ-ਦਮੇ ਦੇ ਮਰੀਜ਼ਾਂ ਨੂੰ ਵੱਡੀ ਔਖਿਆਈ ਦਾ ਸਾਹਮਣਾ ਕਰਨਾ ਪੈ ਰਿਹਾ।
ਇਹ ਵੀ ਪੜ੍ਹੋ 👉Bathinda ਦੀ Mall Road ‘ਤੇ ‘ਐਨਕਾਂ’ ਦੀ ਮਸ਼ਹੂਰ ਦੁਕਾਨ ਨੂੰ ਦੀਵਾਲੀ ਰਾਤ ਲੱਗੀ ਅੱਗ
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।
