Sangrur News: Breaking News; Sangrur ‘ਚ ਬੁੱਧਵਾਰ ਤੜਕਸਾਰ ਵਾਪਰੇ ਇੱਕ ਦਰਦਨਾਕ ਹਾਦਸੇ ਵਿਚ 4 ਬੱਸ ਯਾਤਰੀਆਂ ਦੀ ਮੌਤ ਹੋਣ ਅਤੇ ਦਰਜ਼ਨਾਂ ਦੇ ਜਖ਼ਮੀ ਹੋਣ ਦੀ ਸੂਚਨਾ ਹੈ। ਇਹ ਹਾਦਸਾ PRTC ਦੀ ਸੰਗਰੂਰ ਡਿੱਪੂ ਦੀ ਬੱਸ ਨਾਲ ਵਾਪਰਿਆਂ, ਜੋਕਿ ਘਟਨਾ ਸਮੇਂ ਧੂਰੀ ਤੋਂ ਚੰਡੀਗੜ੍ਹ ਵੱਲ ਜਾ ਰਹੀ ਸੀ। ਇਹ ਹਾਦਸਾ ਇੰਨ੍ਹਾਂ ਭਿਆਨਕ ਸੀ ਕਿ ਮੌਕੇ ‘ਤੇ ਹੀ ਕੁੱਝ ਯਾਤਰੂਆਂ ਦੀ ਮੌਤ ਹੋ ਗਈ ਜਦਕਿ ਕੁੱਝ ਨੇ ਰਜਿੰਦਰਾ ਮੈਡੀਕਲ ਹਸਪਤਾਲ ਪਟਿਆਲਾ ਜਾਂਦਿਆਂ ਦਮ ਤੋੜ ਦਿੱਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਇਸ ਘਟਨਾ ‘ਤੇ ਗਹਿਰਾ ਦੁੱਖ ਜਤਾਇਆ ਹੈ। ਉਨ੍ਹਾਂ ਤੁਰੰਤ ਪ੍ਰਸ਼ਾਸਨ ਨੂੰ ਸਾਰਿਆਂ ਦੇ ਮੁਫ਼ਤ ਇਲਾਜ ਦੀਆਂ ਹਦਾਇਤਾਂ ਦਿੱਤੀਆਂ ਹਨ। ਮੁਢਲੀ ਜਾਣਕਾਰੀ ਮੁਤਾਬਕ ਪੀਆਰਟੀਸੀ ਦੀ ਇਹ ਬੱਸ (PB 13 BM 8053) ਸੰਗਰੂਰ ਦੇ ਓਵਰਬ੍ਰਿਜ ਨਾਲ ਟਕਰਾ ਗਈ। ਇਹ ਹਾਦਸਾ ਇੰਨ੍ਹਾਂ ਜਬਰਦਸਤ ਦਸਿਆ ਜਾ ਰਿਹਾ ਕਿ ਬੱਸ ਵਿਚ ਸਵਾਰ ਯਾਤਰੂਆਂ ਵਿਚੋਂ 30-32 ਤੋਂ ਵੱਧ ਗੰਭੀਰ ਜਖ਼ਮੀ ਹੋ ਗਏ, ਜਿੰਨ੍ਹਾਂ ਵਿਚੋਂ 3 ਦੀ ਮੌਤ ਹੋ ਗਈ। ਇਸੇ ਤਰ੍ਹਾਂ 24 ਯਾਤਰੀਆਂ ਵਿਚੋਂ ਜਿਆਦਾ ਗੰਭੀਰ ਨੁੰ ਰਜਿੰਦਰਾ ਮੈਡੀਕਲ ਕਾਲਜ਼ ਰੈਫ਼ਰ ਕੀਤਾ ਗਿਆ।
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।
