ਸ਼ਿਵਰਾਜ ਚੌਹਾਨ ਦੇ ਬਿਆਨ ਨੂੰ ਲੈ ਕੇ ਕੇਜਰੀਵਾਲ ਦਾ BJP ‘ਤੇ ਤੰਜ

ਕਿਹਾ, ‘BJP ਕਾਂਗਰਸ ਨਾਲ ਮਿਲ ਕੇ ਕਰ ਰਹੀ ਗੰਦੀ ਰਾਜਨੀਤੀ’
Delhi News: ਬੀਤੇ ਕੱਲ ਪੰਜਾਬ ਦੇ ਦੌਰੇ ‘ਤੇ ਆਏ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਵੱਲੋਂ ਪਰਾਲੀ ਦੇ ਦਿੱਤੇ ਬਿਆਨ ‘ਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜ਼ਰੀਵਾਲ ਨੇ ਭਾਜਪਾ ਨੂੰ ਘੇਰਿਆ ਹੈ। ਉਨ੍ਹਾਂ ਇਸ ਸਬੰਧ ਵਿਚ ਆਪਣੇ ਸੋਸ਼ਲ ਮੀਡੀਆ ‘ਤੇ ਕੇਂਦਰੀ ਮੰਤਰੀ ਸ਼੍ਰੀ ਚੌਹਾਨ ਦੀ ਇੱਕ ਵੀਡੀਓ ਸ਼ੇਅਰ ਕਰਦਿਆਂ ਲਿਖਿਆ ਹੈ, ‘‘ ਕੇਂਦਰੀ ਮੰਤਰੀ ਖੁਦ ਮੰਨਦੇ ਹਨ ਕਿ ਪੰਜਾਬ ਦੇ ਕਿਸਾਨਾਂ ਨੇ ਪਰਾਲੀ ਸਾੜਨ ਵਿੱਚ ਕਾਫ਼ੀ ਕਮੀ ਲਿਆਂਦੀ ਹੈ।

ਪਰ ਬਦਕਿਸਮਤੀ ਨਾਲ, ਉਨ੍ਹਾਂ ਦੀ ਪਾਰਟੀ, ਕਾਂਗਰਸ ਪਾਰਟੀ ਨਾਲ ਮਿਲ ਕੇ, ਆਪਣੀ ਗੰਦੀ ਰਾਜਨੀਤੀ ਦੇ ਹਿੱਸੇ ਵਜੋਂ ਦਿਨ-ਰਾਤ ਪੰਜਾਬ ਦੇ ਕਿਸਾਨਾਂ ਨਾਲ ਦੁਰਵਿਵਹਾਰ ਕਰਦੀ ਅਤੇ ਬਦਨਾਮ ਕਰਦੀ ਰਹਿੰਦੀ ਹੈ।” ਜਿਕਰਯੋਗ ਹੈ ਕਿ ਪਿਛਲੇ ਦਿਨਾਂ ਵਿਚ ਪੰਜਾਬ ਦੇ ਕਿਸਾਨਾਂ ਵੱਲੋਂ ਕਥਿਤ ਪਰਾਲੀ ਸਾੜਣ ਦੇ ਨਾਂ ਹੇਠ ਭਾਜਪਾ ਦੇ ਆਗੂਆਂ ਵੱਲੋਂ ਕਾਫ਼ੀ ਦੂਸ਼ਣਬਾਜੀ ਕੀਤੀ ਜਾਂਦੀ ਰਹੀ ਹੈ। ਹਾਲਾਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਇਸ ਮੁੱਦੇ ‘ਤੇ ਦਿੱਲੀ ਸਰਕਾਰ ਅਤੇ ਭਾਜਪਾ ਨੂੰ ਘੇਰਦਿਆਂ ਦਾਅਵਾ ਕੀਤਾ ਸੀ ਕਿ ਪੰਜਾਬ ਦੇ ਕਿਸਾਨਾਂ ਉੱਪਰ ਦੋਸ਼ ਲਗਾਉਣ ਤੋਂ ਪਹਿਲਾਂ ਦਿੱਲੀ ਅਤੇ ਪੰਜਾਬ ਦੇ ਵਿਚਕਾਰ ਪੈਂਦੇ ਹਰਿਆਣਾ ਨੂੰ ਭੁੱਲ ਜਾਂਦੇ ਹਨ, ਕਿਉਂਕਿ ਉਥੇ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਭਾਜਪਾ ਦੀ ਸਰਕਾਰ ਹੈ।

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

Amritsar ਵਿੱਚ 38.9 ਕਿਲੋ ਹੈਰੋਇਨ, 10 ਆਧੁਨਿਕ ਪਿਸਤੌਲਾਂ ਅਤੇ 800 ਗ੍ਰਾਮ ਅਫ਼ੀਮ ਬਰਾਮਦ; ਨਾਬਾਲਗ ਸਮੇਤ ਸੱਤ ਗ੍ਰਿਫ਼ਤਾਰ

ਭਾਰਤ ਤੇ ਅਮਰੀਕਾ ਤੋਂ ਬਾਅਦ ਹੁਣ Canada ਨੇ ਵੀ Godly Brar ਨੂੰ ਐਲਾਨਿਆ ਮੋਸਟ ਵਾਂਟੇਡ

Leave a Reply

Your email address will not be published. Required fields are marked *