Captain Amarinder Singh ਦਾ ਨਜਦੀਕੀ ਸਾਥੀ ਸਾਬਕਾ Mayor ਮੁੜ Cong ‘ਚ ਹੋਇਆ ਸ਼ਾਮਲ

Patiala News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਜਦੀਕੀ ਸਾਥੀ ਮੰਨੇ ਜਾਂਦੇ ਪਟਿਆਲਾ ਦੇ ਸਾਬਕਾ ਮੇਅਰ ਸੰਜੀਵ ਸ਼ਰਮਾ ਬਿੱਟੂ ਮੁੜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਬਿੱਟੂ ਨੂੰ ਕੈਪਟਨ ਪ੍ਰਵਾਰ ਦੇ ਵਿਸਵਾਸਪਾਤਰਾਂ ਵਿਚੋਂ ਇੱਕ ਮੰਨਿਆ ਜਾਂਦਾ ਸੀ ਤੇ ਉਹ ਕੈਪਟਨ ਦੇ ਨਾਲ ਹੀ ਕਾਂਗਰਸ ਛੱਡ ਕੇ ਪਹਿਲਾਂ ਪੰਜਾਬ ਲੋਕ ਕਾਂਗਰਸ ਤੇ ਮੁੜ ਭਾਜਪਾ ਵਿਚ ਆ ਗਏ ਸਨ।

ਇਹ ਵੀ ਪੜ੍ਹੋ ਡਾ ਹਰਬੰਸ ਸਿੰਘ ਸਿੱਧੂ ਨੇ ਮੁੱਖ ਖੇਤੀਬਾੜੀ ਅਫਸਰ ਬਠਿੰਡਾ ਵਜੋਂ ਸੰਭਾਲਿਆ ਚਾਰਜ

ਉਨ੍ਹਾਂ ਨੂੰ ਭਾਰਤੀ ਜਨਤਾ ਪਾਰਟੀ ਨੇ ਜ਼ਿਲ੍ਹਾ ਪ੍ਰਧਾਨ ਵੀ ਬਣਾਇਆ ਸੀ ਪ੍ਰੰਤੂ ਅੱਜ ਅਚਨਚੇਤ ਉਨ੍ਹਾਂ ਦਿੱਲੀ ਵਿਚ ਕਾਂਗਰਸ ਲੀਡਰਸ਼ਿਪ ਦੀ ਅਗਵਾਈ ਹੇਠ ਕਾਂਗਰਸ ਨਾਲ ਹੱਥ ਮਿਲਾ ਲਿਆ। ਉਨ੍ਹਾਂ ਨੂੰ ਕਾਂਗਰਸ ਪਾਰਟੀ ਵਿਚ ਪੰਜਾਬ ਕਾਂਗਰਸ ਦੇ ਇੰਚਾਰਜ਼ ਤੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਅਤੇ ਕੌਮੀ ਜਨਰਲ ਸਕੱਤਰ ਕੇ.ਸੀ. ਵੈਨੁਗੋਪਾਲਨ ਨੇ ਜੀ ਆਇਆ ਕਿਹਾ।

ਇਹ ਵੀ ਪੜ੍ਹੋ ਬਠਿੰਡਾ ‘ਚ ਪੁੱਛਾਂ ਦੇਣ ਵਾਲਾ 50 ਤੋਂ ਵੱਧ ਔਰਤਾਂ ਕੋਲੋਂ ਕਿਲੋਂ ਦੇ ਕਰੀਬ ਸੋਨਾ ਤੇ ਚਾਂਦੀ ਲੈ ਕੇ ਹੋਇਆ ਗੁਪਤਵਾਸ

ਪਟਿਆਲਾ ਇਲਾਕੇ ਵਿਚ ਚਰਚਾ ਇਹ ਵੀ ਚੱਲ ਰਹੀ ਹੈ ਕਿ ਕਾਂਗਰਸ ਪਾਰਟੀ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕੈਪਟਨ ਪ੍ਰਵਾਰ ਦੇ ਮੁਕਾਬਲੇ ਪਟਿਆਲਾ ਤੋਂ ਉਮੀਦਵਾਰ ਵੀ ਬਣਾ ਸਕਦੀ ਹੈ। ਉਧਰ, ਆਪਣੀ ਕਾਂਗਰਸ ਵਿਚ ਸ਼ਮੂਲੀਅਤ ਦੀ ਪੁਸ਼ਟੀ ਕਰਦਿਆਂ ਸ਼੍ਰੀ ਬਿੱਟੂ ਨੇ ਇਸ ਵੈਬਸਾਈਟ ਦੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕਿਹਾ ਕਿ, ਇਹ ਫੈਸਲਾ ਅੱਜ ਉਨ੍ਹਾਂ ਵੱਲੋਂ ਦਿੱਲੀ ਹਾਈਕਮਾਂਡ ਦੇ ਨਾਲ ਮੁਲਾਕਾਤ ਤੋਂ ਬਾਅਦ ਲਿਆ ਗਿਆ।

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

ਡਾ ਹਰਬੰਸ ਸਿੰਘ ਸਿੱਧੂ ਨੇ ਮੁੱਖ ਖੇਤੀਬਾੜੀ ਅਫਸਰ ਬਠਿੰਡਾ ਵਜੋਂ ਸੰਭਾਲਿਆ ਚਾਰਜ

ਦੀਵਾਲੀ ਮੌਕੇ ਚੰਡੀਗੜ੍ਹ ‘ਚ ਵਾਪਰੀ ਦੁਖਦ ਘਟਨਾ; ਪੁੱਤ ਨੇ ਕੀਤਾ ਮਾਂ ਦਾ ਕ+ਤ+ਲ

Leave a Reply

Your email address will not be published. Required fields are marked *