👉ਕੇਂਦਰ ਸਰਕਾਰ ’ਤੇ ਤਿੱਖੇ ਹਮਲੇ, ਮੰਗਿਆ ਅਮਿਤ ਸ਼ਾਹ ਦਾ ਅਸਤੀਫ਼ਾ
Bathinda News: ਬੀਤੇ ਕੱਲ੍ਹ ਤਰਨਤਾਰਨ ਜਿਮਨੀ ਚੋਣ ਦੇ ਆਏ ਨਤੀਜਿਆਂ ਤੋਂ ਬਾਅਦ ਹੁਣ ਮੁੜ ਪੰਥਕ ਏਕਤਾ ਦੀ ਗੱਲ ਚੱਲੀ ਹੈ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਅੱਜ ਬਠਿੰਡਾ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਮਜਬੂਤ ਪੰਥਕ ਏਕਤਾ ਦੀ ਵਕਾਲਤ ਕਰਦੇ ਹੋਏ ਦਾਅਵਾ ਕੀਤਾ ਕਿ ਜੇਕਰ ਸਾਰੇ ਮਿਲਕੇ ਮੁਕਾਬਲਾ ਕਰਦੇ ਤਾਂ ਅਕਾਲੀ ਦਲ ਦੇ ਉਮੀਦਵਾਰ ਦੀ ਜਿੱਤ ਤੈਅ ਸੀ। ਉਨ੍ਹਾਂ ਕਿਹਾ ਕਿ ਸਿੱਖ ਰਾਜਨੀਤਿਕ ਤੌਰ ’ਤੇ ਮਜ਼ਬੂਤ ਤਦ ਹੀ ਹੋ ਸਕਦੇ ਹਨ ਜੇ ਪੰਥਕ ਏਕਤਾ ਨੂੰ ਅਮਲ ਵਿੱਚ ਲਿਆਇਆ ਜਾਵੇ।
ਇਹ ਵੀ ਪੜ੍ਹੋ Guru Nanak Dev Public School Kamla Nehru Nagar ਵਿਖੇ ਬਾਲ ਦਿਵਸ ਮੌਕੇ ਖੇਡ ਸਮਾਰੌਹ ਅਤੇ ਸੱਭਿਆਚਾਰਕ ਪ੍ਰੋਗਰਾਮ ਦਾ ਆਯੋਜਨ
ਉਨ੍ਹਾਂ ਇਸ ਏਕਤਾ ਵਿੱਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠਲੇ ਰਿਵਾਇਤੀ ਅਕਾਲੀ ਦਲ ਨੂੰ ਵੀ ਸ਼ਾਮਿਲ ਕਰਨ ਉਪਰ ਕੋਈ ਇਤਰਾਜ਼ ਨਾਂ ਹੋਣ ਦਾ ਦਾਅਵਾ ਕਰਦਿਆ ਕਿਹਾ ਕਿ ਹੁਣ ਉਸਨੇ ਵੀ “ਕੇਸ–ਦਾਹੜਾ ਪ੍ਰਕਾਸ਼ ਕਰ ਲਿਆ ਹੈ।ਇਸ ਦੌਰਾਨ ਉਨ੍ਹਾਂ ਦਿੱਲੀ ਹੋਏ ਬੰਬ ਧਮਕਿਆਂ ਨੂੰ ਲੈ ਕੇ ਦੇਸ਼ ਦੇ ਗ੍ਰਹਿ ਮੰਤਰੀ ਨੂੰ ਅਮਿਤ ਸਾਹ ਨੂੰ ਜੁੰਮੇਵਾਰ ਦਸਦਿਆਂ ਕੇਂਦਰ ਸਰਕਾਰ ’ਤੇ ਤਿੱਖੇ ਹਮਲੇ ਕੀਤੇ।ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਤੁਰੰਤ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਸਿੱਖਾਂ ਖ਼ਿਲਾਫ਼ ਅੰਤਰਰਾਸ਼ਟਰੀ ਪੱਧਰ ’ਤੇ ਹੋ ਰਹੀਆਂ ਹੱਤਿਆਵਾਂ ਨੂੰ ਕੇਂਦਰ ਸਰਕਾਰ ਜੁੰਮੇਵਾਰ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਨੇਡਾ ਸਮੇਤ ਹੋਰ ਕਈ ਦੇਸ਼ਾਂ ਵਿੱਚ ਸਿੱਖਾਂ ਦੀਆਂ ਟਾਰਗਟ ਕਿਲਿੰਗ ਹੋ ਰਹੀਆਂ ਹਨ, ਜਿਨ੍ਹਾਂ ਨੂੰ ਤਤਕਾਲੀ ਕਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਪਾਰਲੀਮੈਂਟ ਵਿੱਚ ਸਵੀਕਾਰਿਆ ਸੀ।
ਇਹ ਵੀ ਪੜ੍ਹੋ ਸੂਬਾ ਪੱਧਰੀ ਖੇਡਾਂ ਸਰਕਲ ਕਬੱਡੀ ਵਿੱਚ ਲੁਧਿਆਣਾ ਦੇ ਖਿਡਾਰੀਆਂ ਨੇ ਮਾਰੀ ਬਾਜ਼ੀ
ਉਨ੍ਹਾਂ ਐਲਾਨ ਕੀਤਾ ਕਿ 23 ਨਵੰਬਰ ਨੂੰ ਦੀਨਾ ਕਾਂਗੜ ਦੀ ਧਰਤੀ ’ਤੇ ਵੱਡਾ ਸਮਾਗਮ ਕੀਤਾ ਜਾਵੇਗਾ, ਜਿਸ ਵਿੱਚ ਸਿੱਖ ਕੌਮ ਦੇ ਹੱਕਾਂ ਲਈ ਜੋਰਦਾਰ ਆਵਾਜ਼ ਬੁਲੰਦ ਕੀਤੀ ਜਾਵੇਗੀ।ਕਾਨਫਰੰਸ ਵਿੱਚ ਸੀਨੀਅਰ ਆਗੂ ਪਰਮਿੰਦਰ ਸਿੰਘ ਬਾਲਿਆਂਵਾਲੀ, ਗੁਰਚਰਨ ਸਿੰਘ ਕੋਟਲੀ, ਸਿਮਰਨਜੋਤ ਸਿੰਘ ਬਠਿੰਡਾ, ਹਰਫੂਲ ਸਿੰਘ, ਮਹਿੰਦਰ ਸਿੰਘ, ਸੁਖਦੇਵ ਸਿੰਘ ਕਾਲਾ, ਲਾਭ ਸਿੰਘ ਨਥਾਣਾ, ਅਮਰ ਸਿੰਘ ਗਹਿਰੀ, ਸੁਖਦੇਵ ਸਿੰਘ ਨਰੂਆਣਾ , ਬਲਜੀਤ ਸਿੰਘ ਘੁੱਦਾ, ਗੁਰਸ਼ਰਨ ਸਿੰਘ ਬਠਿੰਡਾ ਆਦਿ ਹਾਜ਼ਰ ਸਨ।
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।
