ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਅਤੇ ਨਗਰ ਕੀਰਤਨ ਦੇ ਅਗਾਊਂ ਪ੍ਰਬੰਧਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

Talwandi Sabo:ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨੌਵੀਂ ਪਾਤਸ਼ਾਹੀ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ-ਭਾਵਨਾ ਨਾਲ 23 ਤੋਂ 25 ਨਵੰਬਰ 2025 ਤੱਕ ਮਨਾਵੇਗੀ, ਜਿਸ ਦੇ ਮੱਦੇਨਜਰ ਚੀਫ ਵਿਪ ਅਤੇ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ: ਬਲਜਿੰਦਰ ਕੌਰ, ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਅਤੇ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਤਲਵੰਡੀ ਸਾਬੋ ਦੇ ਗੁਰਦੁਆਰਾ ਬੇਰ ਸਾਹਿਬ (ਦੇਗਸਰ) ਪਾਤਸ਼ਾਹੀ 10ਵੀਂ ਛਾਉਣੀ ਬੁੱਢਾ ਦਲ ਪੰਜਵਾਂ ਤਖਤ ਵਿਖੇ 19 ਅਤੇ 20 ਨਵੰਬਰ ਨੂੰ ਕਰਵਾਏ ਜਾਣ ਵਾਲੇ ਕੀਰਤਨ ਦਰਬਾਰ ਅਤੇ ਨਗਰ ਕੀਰਤਨ ਦੇ ਸਬੰਧ ਵਿੱਚ ਜਿੱਥੇ ਅਗਾਊ ਤਿਆਰੀਆਂ ਦੇ ਪ੍ਰਬੰਧਾਂ ਦਾ ਜਾਇਜਾ ਲਿਆ ਉਥੇ ਹੀ ਉਹਨਾਂ ਅਧਿਕਾਰੀਆਂ ਨੂੰ ਸਮਾਗਮ ਨੂੰ ਸਫਲਤਾ ਪੂਰਵਕ ਢੰਗ ਨਾਲ ਨੇਪਰੇ ਚੜਾਉਣ ਲਈ ਦਿਸ਼ਾ-ਨਿਰਦੇਸ਼ ਵੀ ਦਿੱਤੇ।

ਇਹ ਵੀ ਪੜ੍ਹੋ  350ਵਾਂ ਸ਼ਹੀਦੀ ਦਿਹਾੜਾ: ਸ਼ਰਧਾਲੂਆਂ ਦੀ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਲਈ ਸ੍ਰੀ ਅਨੰਦਪੁਰ ਸਾਹਿਬ ਨੂੰ 25 ਸੈਕਟਰਾਂ ਵਿੱਚ ਵੰਡਿਆ

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਗੁਰਦੁਆਰਾ ਬੇਰ ਸਾਹਿਬ (ਦੇਗਸਰ) ਪਾਤਸ਼ਾਹੀ 10ਵੀਂ ਛਾਉਣੀ ਬੁੱਢਾ ਦਲ ਪੰਜਵਾਂ ਤਖਤ ਵਿਖੇ 19 ਨਵੰਬਰ 2025 ਨੂੰ ਸ਼ਾਮ 5 ਵਜੇ ਤੋਂ ਰਾਤ 8 ਵਜੇ ਤੱਕ ਮਹਾਨ ਕੀਰਤਨ ਸਮਾਗਮ ਹੋਵੇਗਾ। ਇਸ ਮਹਾਨ ਕੀਰਤਨ ਦੀਵਾਨ ਦੌਰਾਨ ਰਾਗੀ ਸਿੰਘਾਂ ਅਤੇ ਢਾਡੀ ਜਥਿਆਂ ਵਲੋਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਇਸ ਮੌਕੇ ਸੰਗਤਾਂ ਲਈ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਜਾਵੇਗਾ।ਡਿਪਟੀ ਕਮਿਸ਼ਨਰ ਨੇ ਅੱਗੇ ਹੋਰ ਜਾਣਕਾਰੀ ਦਿੰਦਿਆ ਦੱਸਿਆ ਕਿ ਗੁਰਦੁਆਰਾ ਬੇਰ ਸਾਹਿਬ (ਦੇਗਸਰ) ਪਾਤਸ਼ਾਹੀ 10ਵੀਂ ਛਾਉਣੀ ਬੁੱਢਾ ਦਲ ਪੰਜਵਾਂ ਤਖਤ ਵਿਖੇ ਤੋਂ ਹੀ 20 ਨਵੰਬਰ ਨੂੰ ਪਵਿੱਤਰ ਅਰਦਾਸ ਉਪਰੰਤ ਸਵੇਰੇ 7:30 ਵਜੇ ਨਗਰ ਕੀਰਤਨ ਤਲਵੰਡੀ ਸਾਬੋ ਤੋਂ ਬਠਿੰਡਾ, ਭੁੱਚੋ ਮੰਡੀ, ਰਾਮਪੁਰਾ ਫੂਲ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਵੇਗਾ।

ਇਹ ਵੀ ਪੜ੍ਹੋ  ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਲਈ ਚਟਾਨ ਵਾਂਗ ਖੜ੍ਹਾ ਹਾਂ, ਸੂਬੇ ਦੇ ਹੱਕ ਨਹੀਂ ਖੋਹਣ ਦੇਵਾਂਗਾ-ਮੁੱਖ ਮੰਤਰੀ

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੰਦਿਆਂ ਕਿਹਾ ਕਿ ਸਮਾਗਮਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ ਮੱਠ ਨਾ ਵਰਤੀ ਜਾਵੇ ਆਪਣੀ ਡਿਊਟੀ ਨੂੰ ਸੇਵਾ-ਭਾਵਨਾ ਦੇ ਨਾਲ ਕਰਨਾ ਯਕੀਨੀ ਬਣਾਇਆ ਜਾਵੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਮੈਡਮ ਕੰਚਨ, ਐਸਡੀਐਮ ਤਲਵੰਡੀ ਸਾਬੋ ਸ੍ਰੀ ਪੰਕਜ, ਐਸਡੀਐਮ ਮੌੜ ਸ੍ਰੀ ਸੁਖਰਾਜ ਸਿੰਘ, ਆਰ.ਟੀ.ਓ. ਪੁਨੀਤ ਸ਼ਰਮਾ, ਡੀਡੀਪੀਓ ਸ਼੍ਰੀ ਅਭਿਨਵ ਤੋਂ ਇਲਾਵਾ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜਰ ਸਨ।

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

350ਵਾਂ ਸ਼ਹੀਦੀ ਦਿਹਾੜਾ: ਸ਼ਰਧਾਲੂਆਂ ਦੀ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਲਈ ਸ੍ਰੀ ਅਨੰਦਪੁਰ ਸਾਹਿਬ ਨੂੰ 25 ਸੈਕਟਰਾਂ ਵਿੱਚ ਵੰਡਿਆ

Silver Oaks School Dabwali Road Bathinda ਵਿਖੇ ਅੱਠਵਾਂ ਸਲਾਨਾ ਸਮਾਗਮ ਦੇ ਦੂਜੇ ਦਿਨ ਵਿਦਿਆਰਥੀਆਂ ਨੇ ਜਿੱਤਿਆ ਮਹਿਮਾਨਾਂ ਦਾ ਦਿਲ

Leave a Reply

Your email address will not be published. Required fields are marked *