👉ਪੈਨਸ਼ਨਰ ਆਪਣੀਆਂ ਪੈਨਸ਼ਨ ਸਬੰਧੀ ਸੇਵਾਵਾਂ ਇਕੋਂ ਹੀ ਥਾਂ ‘ਤੇ ਕਰ ਸਕਣਗੇ ਪ੍ਰਾਪਤ
Bathinda News: ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਨੂੰ ਸਾਰੀਆਂ ਸਹੂਲਤਾਂ ਉਨ੍ਹਾਂ ਦੇ ਦਰ੍ਹਾਂ ਨੇੜੇ ਮੁਹੱਈਆਂ ਕਰਵਾਉਣ ਲਈ ਯਤਨਸ਼ੀਲ ਅਤੇ ਵਚਨਵੱਧ ਹੈ। ਇਸੇ ਲੜੀ ਦੇ ਤਹਿਤ ਸੂਬਾ ਸਰਕਾਰ ਵੱਲੋਂ ਜ਼ਿਲ੍ਹੇ ਦੇ 34 ਸੇਵਾਂ ਕੇਂਦਰਾਂ ‘ਚ ‘ਪੈਨਸ਼ਨਰ ਸੇਵਾ ਪੋਰਟਲ’ ਦੀ ਸਹੂਲਤ ਸ਼ੁਰੂ ਕੀਤੀ ਹੈ। ਇਸ ਪੋਰਟਲ ਰਾਹੀਂ ਪੈਨਸ਼ਨਰ ਹੁਣ ਆਪਣੀਆਂ ਪੈਨਸ਼ਨ ਸਬੰਧੀ ਮੁੱਖ ਸੇਵਾਵਾਂ ਇਕ ਹੀ ਥਾਂ ‘ਤੇ ਸੌਖੇ ਤਰੀਕੇ ਨਾਲ ਪ੍ਰਾਪਤ ਕਰ ਸਕਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ।
ਇਹ ਵੀ ਪੜ੍ਹੋ ਚੋਰੀ ਕਰਨ ਵਾਲਾ ਚੜਿਆ ਪੁਲਿਸ ਅੜਿੱਕੇ
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ‘ਪੈਨਸ਼ਨਰ ਸੇਵਾ ਪੋਰਟਲ’ ਦਾ ਮਕਸਦ ਪੈਨਸ਼ਨਰਾਂ ਦੀਆਂ ਸੇਵਾਵਾਂ ਨੂੰ ਡਿਜ਼ਿਟਲ ਰੂਪ ਵਿੱਚ ਸੁਖਾਲਾ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਵਿੱਚ 6 ਤਰ੍ਹਾਂ ਦੀਆਂ ਮੁੱਖ ਸੇਵਾਵਾਂ ਨੂੰ ਪੋਰਟਲ ‘ਤੇ ਸ਼ਾਮਲ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਈ-ਕੇ.ਵਾਈ.ਸੀ., ਜੀਵਨ ਪ੍ਰਮਾਣ ਪੱਤਰ, ਸ਼ਿਕਾਇਤ ਪ੍ਰਮਾਣ ਪੱਤਰ, ਸ਼ਿਕਾਇਤ ਦਰਜ਼ ਕਰਨਾ, ਪਰਿਵਾਰਕ ਪੈਨਸ਼ਨ ਲਈ ਅਰਜ਼ੀ, ਐਲ.ਟੀ.ਸੀ. ਲਈ ਅਰਜੀ ਦੇਣਾ ਆਦਿ ਸਹੂਲਤਾਂ ਸ਼ਾਮਲ ਹਨ।ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸੇਵਾ ਕੇਂਦਰ ਦੇ ਜ਼ਿਲ੍ਹਾ ਮੈਨੇਜ਼ਰ ਸ਼੍ਰੀ ਰਾਜਵੀਰ ਸਿੰਘ ਨੇ ਦੱਸਿਆ ਕਿ ਪੈਨਸ਼ਨਰਾਂ ਨੂੰ ਪੋਰਟਲ ਦਾ ਸਭ ਤੋਂ ਵੱਡਾ ਫਾਇਦਾ ਇਹ ਹੈ ਕਿ ਉਹ ਘਰ ਬੈਠੇ ਹੀ ਟੋਲ ਫਰੀ ਨੰਬਰ 1076 ‘ਤੇ ਕਾਲ ਕਰਕੇ ਜਾਣਕਾਰੀ ਪ੍ਰਾਪਤ ਕਰਕੇ, ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਦਾ ਲਾਭ ਉਠਾ ਸਕਦੇ ਹਨ।
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।
