Bathinda News: ਅੱਜ ਪਾਵਰਕੌਮ ਅਤੇ ਟਰਾਂਸਕੋ ਕੋਆਰਡੀਨੇਸ਼ਨ ਕਮੇਟੀ ਪੰਜਾਬ ਦੇ ਸੱਦੇ ‘ਤੇ ਬਿਜਲੀ ਐਕਟ 2025 ਅਤੇ ਸਰਕਾਰੀ ਜਮੀਨਾਂ ਨੂੰ ਵੇਚਣ ਦੇ ਵਿਰੋਧ ਵਿੱਚ ਥਰਮਲ ਕਲੋਨੀ ਬਠਿੰਡਾ ਵਿਖੇ ਰੋਸ ਰੈਲੀ ਕੀਤੀ ਗਈ ਅਤੇ ਘਨਈਆ ਚੌਂਕ ਤੇ ਪੰਜਾਬ ਸਰਕਾਰ ਅਤੇ ਸੈਂਟਰ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਆਗੂ ਗੁਰਵਿੰਦਰ ਸਿੰਘ ਪੰਨੂ, ਹਰਪ੍ਰੀਤ ਸਿੰਘ ਅਤੇ ਰੇਸ਼ਮ ਸਿੰਘ ਵੱਲੋਂ ਸੰਬੋਧਨ ਹੁੰਦੇ ਕਿਹਾ ਗਿਆ ਹਾ ਕਿ ਬਿਜਲੀ ਐਕਟ 2025 ਅਤੇ ਸਰਕਾਰੀ ਜਮੀਨਾਂ ਵੇਚਣ ਨਾਲ ਵੱਡੀਆਂ ਕੰਪਨੀਆਂ ਦਾ ਰਾਹ ਪੱਧਰਾ ਕੀਤਾ ਜਾ ਰਿਹਾ ਹੈ ਇਸ ਨਾਲ ਜਿੱਥੇ ਮੁਲਾਜ਼ਮਾਂ ਨੂੰ ਨੁਕਸਾਨ ਹੋਵੇਗਾ ਉੱਥੇ ਹੀ ਆਮ ਲੋਕਾਂ ਨੂੰ ਮਹਿੰਗੀ ਬਿਜਲੀ ਦੇ ਰੂਪ ਵਿੱਚ ਇਸ ਦਾ ਖਮਿਆਜਾ ਭੁਗਤਣਾ ਪਵੇਗਾ। ਇਸ ਮੌਕੇ ਆਗੂਆਂ ਵੱਲੋਂ ਸੰਬੋਧਨ ਹੁੰਦੇ ਹੋਏ ਕਿਹਾ ਕਿ ਇੱਕ ਪਾਸੇ ਜਦੋਂ ਪੰਜਾਬ ਸਰਕਾਰ ਸੱਤਾ ਵਿੱਚ ਆਈ ਤੇ ਦਾਵਾ ਕੀਤਾ ਸੀ ਸਰਕਾਰੀ ਅਦਾਰਿਆਂ ਨੂੰ ਚਲਾਉਣਾ ਤੇ ਆਊਟਸੋਰਸ ਮੁਲਾਜ਼ਮ ਪੱਕੇ ਕਰਨ ਦਾ ਪਰ ਅੱਜ ਚਾਰ ਸਾਲ ਬੀਤਣ ਦੇ ਬਾਵਜੂਦ ਆਊਟ ਸੋਰਸ ਮੁਲਾਜ਼ਮਾਂ ਦਾ ਮਸਲਾ ਹੱਲ ਕਰਨ ਦੀ ਥਾਂ ਬਿਜਲੀ ਬੋਰਡ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ।
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।
