Bathinda News:SSD Girls College Bathinda ਵਿਖੇ ਕਾਲਜ ਪ੍ਰਿੰਸੀਪਲ ਡਾ. ਨੀਰੂ ਗਰਗ ਦੀ ਅਗਵਾਈ ਹੇਠ ਐਨ.ਐਸ.ਐਸ. ਯੂਨਿਟਾਂ ਅਤੇ ਰੈੱਡ ਰਿਬਨ ਕਲੱਬਾਂ ਵੱਲੋਂ ਪ੍ਰੋਗਰਾਮ ਅਫ਼ਸਰ ਡਾ. ਸਿਮਰਜੀਤ ਕੌਰ ਦੀ ਨਿਗਰਾਨੀ ਅਧੀਨ ਸੰਵਿਧਾਨ ਦਿਵਸ ਮਨਾਇਆ ਗਿਆ । ਇਸ ਮੌਕੇ ਡਾ. ਸਿਮਰਜੀਤ ਕੌਰ ਨੇ ਇਸ ਦਿਨ ਦੀ ਮਹੱਤਤਾ ਅਤੇ ਸੰਵਿਧਾਨ ਦੀਆਂ ਵਿਸ਼ੇਸਤਾਵਾਂ ਬਾਰੇ ਜਾਣਕਾਰੀ ਦਿੱਤੀ । ਕੁਝ ਵਲੰਟੀਅਰਾਂ ਨੇ ਸੰਵਿਧਾਨ ਨਾਲ ਸਬੰਧਿਤ ਵਿਚਾਰ ਪੇਸ਼ ਕੀਤੇ । ਮੈਡਮ ਸੀਮਾ ਰਾਣੀ ਸਮੇਤ 70 ਵਲੰਟੀਅਰਾਂ ਨੇ ਇਸ ਪ੍ਰੋਗਰਾਮ ਵਿੱਚ ਸ਼ਮੂਲੀਅਤ ਕੀਤੀ ।ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸੰਜੇ ਗੋਇਲ ਅਤੇ ਜਨਰਲ ਸਕੱਤਰ ਵਿਕਾਸ ਗਰਗ ਵੱਲੋਂ ਅੱਗੇ ਤੋਂ ਵੀ ਸੰਵਿਧਾਨ ਨਾਲ ਸਬੰਧਿਤ ਗਤੀਵਿਧੀਆਂ ਕਰਵਾਉਂਦੇ ਰਹਿਣ ਲਈ ਪ੍ਰੇਰਿਤ ਕੀਤਾ ।
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।
