Bathinda News:ਪੀਐਸ-27 ਓਪਨ ਮਾਰਸ਼ਲ ਆਰਟਸ ਚੈਂਪੀਅਨਸ਼ਿਪ ਪੀਐਸ-27 ਮਾਰਸ਼ਲ ਆਰਟਸ ਅਕੈਡਮੀ ਬਠਿੰਡਾ ਵੱਲੋਂ ਆਯੋਜਿਤ ਕੀਤੀ ਗਈ, ਜਿਸ ਵਿੱਚ 150 ਮੁੰਡੇ ਅਤੇ ਕੁੜੀਆਂ ਨੇ ਹਿੱਸਾ ਲਿਆ। ਚੈਂਪੀਅਨਸ਼ਿਪ ਦੇ ਮੁੱਖ ਪ੍ਰਬੰਧਕ ਪ੍ਰਦੀਪ ਸ਼ਰਮਾ ਨੇ ਦੱਸਿਆ ਕਿ ਵੱਖ-ਵੱਖ ਸ਼੍ਰੇਣੀਆਂ ਵਿੱਚ ਸਮਾਗਮ ਕਰਵਾਏ ਗਏ ਸਨ। ਇਸ ਮੁਕਾਬਲੇ ਦਾ ਇੱਕੋ ਇੱਕ ਉਦੇਸ਼ ਬੱਚਿਆਂ ਨੂੰ ਨਸ਼ਿਆਂ ਤੋਂ ਬਚਾਉਣਾ ਅਤੇ ਉਨ੍ਹਾਂ ਨੂੰ ਖੇਡਾਂ ਵਿੱਚ ਸ਼ਾਮਲ ਕਰਨਾ ਸੀ। ਸਮਾਪਤੀ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ ਨੇ ਖਿਡਾਰੀਆਂ ਨੂੰ ਮੈਡਲ ਭੇਟ ਕੀਤੇ ਅਤੇ ਉਨ੍ਹਾਂ ਨੂੰ ਅਸ਼ੀਰਵਾਦ ਦਿੱਤਾ।
ਇਹ ਵੀ ਪੜ੍ਹੋ DAV College Bathinda ‘ਚ ‘ਭਾਰਤ ਦੇ ਸੰਵਿਧਾਨ ਦਾ ਨਿਰਮਾਣ’ ਨਾਮਕ ਦਸਤਾਵੇਜ਼ੀ ਫਿਲਮ ਨਾਲ ‘ਰਾਸ਼ਟਰੀ ਸੰਵਿਧਾਨ ਦਿਵਸ’ ਮਨਾਇਆ
ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਰਜੀਤ ਮਹਿਤਾ ਨੇ ਬੱਚਿਆਂ ਨੂੰ ਚੰਗੀ ਜ਼ਿੰਦਗੀ ਅਤੇ ਸਿੱਖਿਆ ਯਕੀਨੀ ਬਣਾਉਣ ਲਈ ਖੇਡਾਂ ਵਿੱਚ ਸ਼ਾਮਲ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਬੱਚੇ ਸਮਾਜ ਨੂੰ ਇੱਕ ਨਵੀਂ ਦਿਸ਼ਾ ਦੇਣਗੇ ਅਤੇ ਦੇਸ਼ ਦਾ ਨਾਮ ਸੁਨਹਿਰੀ ਅੱਖਰਾਂ ਵਿੱਚ ਲਿਖਣਗੇ।ਇਸ ਮੌਕੇ ਜਿਮ ਐਸੋਸੀਏਸ਼ਨ ਬਠਿੰਡਾ ਦੇ ਪ੍ਰਧਾਨ ਪ੍ਰਮੋਦ ਝਾਂਝੀ, ਮੱਖਣ ਲਾਲ ਕੋਚ, ਵੰਦਨਾ ਸ਼ਰਮਾ, ਰਾਜਦੀਪ ਸਿੰਘ, ਸ਼ਿਵਮ, ਲਖਵਿੰਦਰ ਸਿੰਘ, ਵੰਸ਼ਿਕਾ, ਬਿੰਦੂ ਰੰਧਾਵਾ, ਮਨਪ੍ਰੀਤ ਕੌਰ, ਰਾਕੇਸ਼ ਨਰੂਲਾ, ਗੁਰਜਿੰਦਰ ਸਿੰਘ ਬਾਹੀਆ, ਸਪਨਾ ਅਤੇ ਹੋਰ ਮੌਜੂਦ ਸਨ।
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।
