ਗੈਂਗਸਟਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ – ਵਿਧਾਇਕ ਰਣਬੀਰ ਸਿੰਘ ਭੁੱਲਰ

Ferozepur News:ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਆਰ.ਐਸ.ਐਸ. ਆਗੂ ਨਵੀਨ ਅਰੋੜਾ ਦੇ ਕਤਲ ਕਾਂਡ ਦਾ ਮੁੱਖ ਦੋਸ਼ੀ ਬਾਦਲ ਦੇ ਪਿੰਡ ਮਾਮੂ ਜੋਈਆਂ (ਜ਼ਿਲ੍ਹਾ ਫ਼ਾਜ਼ਿਲਕਾ) ਵਿੱਚ ਫ਼ਿਰੋਜ਼ਪੁਰ ਪੁਲਿਸ ਵੱਲੋਂ ਇਨਕਾਂਊੰਟਰ ਸਬੰਧੀ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਕੌਮੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਿੱਚ ਗੈਂਗਸਟਰਾਂ ਨੂੰ ਸਪਸ਼ਟ ਚਿਤਾਵਨੀ ਦਿੱਤੀ ਗਈ ਹੈ ਕਿ ਜਾਂ ਤਾਂ ਪੰਜਾਬ ਛੱਡ ਜਾਣ, ਨਹੀਂ ਤਾਂ ਉਨ੍ਹਾਂ ਦਾ ਪੂਰੀ ਤਰ੍ਹਾਂ ਖ਼ਾਤਮਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਗੈਂਗਸਟਰਵਾਦ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਹੈ।ਉਨ੍ਹਾਂ ਕਿਹਾ ਕਿ ਅਪਰਾਧ ਦਾ ਰਸਤਾ ਚੁਣਨ ਵਾਲਿਆਂ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ।

ਇਹ ਵੀ ਪੜ੍ਹੋ  Moga Police ਨੂੰ ਮਿਲੀ ਵੱਡੀ ਸਫਲਤਾ;ਨਸ਼ਾ ਤਸਕਰ ਦੀ ਕੋਠੀ ਵਿੱਚੋਂ 28 ਹਜ਼ਾਰ ਤੋਂ ਵੱਧ ਨਸ਼ੀਲੀਆਂ ਗੋਲੀਆਂ ਬਰਾਮਦ

ਮੁੱਖ ਮੰਤਰੀ ਦੀ ਅਗਵਾਈ ਵਾਲੀ ਸਰਕਾਰ ਰਾਜ ਨੂੰ ਸ਼ਾਂਤ ਤੇ ਸੁਰੱਖਿਅਤ ਮਾਹੌਲ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪੁਲਿਸ ਨੂੰ ਸਪੱਸ਼ਟ ਨਿਰਦੇਸ਼ ਹਨ ਕਿ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਣ ਵਾਲੇ ਕਿਸੇ ਵੀ ਵਿਅਕਤੀ ਨਾਲ ਨਰਮੀ ਨਾ ਵਰਤੀ ਜਾਵੇ।ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਿਸੇ ਵੀ ਗੈਂਗਸਟਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ ਅਤੇ ਕਾਨੂੰਨ ਤੋੜਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ।ਉਨ੍ਹਾਂ ਜ਼ਿਲੇ ਦੇ ਲੋਕਾਂ ਨੂੰ ਭਰੋਸਾ ਦਵਾਇਆ ਕਿ ਪੰਜਾਬ ਦੀ ਕਾਨੂੰਨ-ਵਿਵਸਥਾ ਮਜ਼ਬੂਤ ਹੱਥਾਂ ਵਿੱਚ ਹੈ ਅਤੇ ‘ਆਪ’ ਸਰਕਾਰ ਹਰ ਪੰਜਾਬੀ ਦੇ ਨਾਲ ਡਟ ਕੇ ਖੜ੍ਹੀ ਹੈ। ਪੰਜਾਬ ਦੀ ਅਮਨ-ਸ਼ਾਂਤੀ ਨੂੰ ਕਿਸੇ ਵੀ ਕੀਮਤ ’ਤੇ ਭੰਗ ਨਹੀਂ ਹੋਣ ਦਿੱਤਾ ਜਾਵੇਗਾ।

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

Moga Police ਨੂੰ ਮਿਲੀ ਵੱਡੀ ਸਫਲਤਾ;ਨਸ਼ਾ ਤਸਕਰ ਦੀ ਕੋਠੀ ਵਿੱਚੋਂ 28 ਹਜ਼ਾਰ ਤੋਂ ਵੱਧ ਨਸ਼ੀਲੀਆਂ ਗੋਲੀਆਂ ਬਰਾਮਦ

DAV College Bathinda ਨੇ ‘ਰੂਹਾਨੀ ਦਸਤਕ’ ਅਨੁਵਾਦਿਤ ਕਵਿਤਾਵਾਂ ਦਾ ਇੱਕ ਭਾਵਪੂਰਨ ਸੰਗ੍ਰਹਿ ਰਿਲੀਜ਼ ਕੀਤਾ

Leave a Reply

Your email address will not be published. Required fields are marked *