DAV College Bathinda ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਹੋਏ ‘ਅੰਤਰ ਖੇਤਰੀ ਯੁਵਕ ਮੇਲੇ’ ਵਿੱਚ ਪ੍ਰਤਿਭਾ ਦਾ ਕਮਾਲ ਦਿਖਾਇਆ

Bathinda News: DAV College Bathinda ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਹੋਏ ‘ਅੰਤਰ ਖੇਤਰੀ ਯੁਵਕ ਮੇਲੇ’ ਵਿੱਚ ਆਪਣੀ ਚੰਗੀ ਪੇਸ਼ਕਾਰੀ ਨਾਲ ਕਾਲਜ ਦਾ ਮਾਣ ਵਧਾਇਆ ਹੈ। ਇਹ ਅੰਤਰ ਖੇਤਰੀ ਯੁਵਕ ਮੇਲਾ ‘ਯੁਵਕ ਭਲਾਈ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ 20-23 ਨਵੰਬਰ 2025 ਨੂੰ ਆਯੋਜਿਤ ਕਰਵਾਇਆ ਗਿਆ।ਕਾਲਜ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਕਮਾਲ ਦਿਖਾਉਂਦਿਆਂ ‘ਫੋਟੋਗ੍ਰਾਫੀ’ ਵਿੱਚ ਪ੍ਰਿਤਪਾਲ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ, ਕਾਲਜ ਦੀ ਵਿਦਿਆਰਥਣ ਪਰਨੀਤ ਕੌਰ ਨੂੰ ‘ਗਿੱਧਿਆਂ ਦੀ ਰਾਣੀ’ ਘੋਸ਼ਿਤ ਕੀਤਾ ਗਿਆ, ‘ਭਾਸ਼ਣ’ ਮੁਕਾਬਲੇ ਵਿੱਚ ਸਰੀਜਾ ਦਾ ਤੀਜਾ ਸਥਾਨ, ‘ਲੁੱਡੀ’ ਅਤੇ ਨਾਟਕ ਵਿੱਚ ਤੀਜਾ ਸਥਾਨ ਹਾਸਲ ਕੀਤਾ।

ਇਹ ਵੀ ਪੜ੍ਹੋ  ਖੇਤ ਮਜ਼ਦੂਰਾਂ ਵੱਲੋਂ ਸਰਕਾਰ ਦੀ ਵਾਅਦਾ ਖਿਲਾਫੀ ਵਿਰੁੱਧ ਖੇਤੀਬਾੜੀ ਮੰਤਰੀ ਦੇ ਘਰ ਅੱਗੇ ਧਰਨਾ 11 ਨੂੰ:ਨਸਰਾਲੀ

ਕਾਲਜ ਦੇ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਕਾਲਜ ਦੇ ਸਟਾਫ਼ ਮੈਂਬਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਾਲਜ ਦੇ ਯੂਥ ਕੋਆਰਡੀਨੇਟਰ ਡਾ. ਪਰਮਜੀਤ ਕੌਰ ਦੇ ਨਿਰੰਤਰ ਉੱਦਮ ਦੀ ਪ੍ਰਸ਼ੰਸਾ ਕੀਤੀ ਤੇ ਵਿਦਿਆਰਥੀਆਂ ਦੀ ਸਫ਼ਲਤਾ ਦਾ ਸਿਹਰਾ ਉਹਨਾਂ ਦੇ ਸਿਰ ਦਿੱਤਾ। ਅੰਤਰ ਖੇਤਰੀ ਯੁਵਕ ਮੇਲੇ ਵਿੱਚ ਬਹੁਤ ਹੀ ਮਿਹਨਤ ਨਾਲ ਪੇਸ਼ਕਾਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਸ਼ਾਬਾਸ਼ੀ ਦਿੰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਵੀ ਮਿਹਨਤ ਕਰਨ ਦੀ ਤਾਕੀਦ ਕੀਤੀ। ਉਹਨਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਵਿਚ ਸਹਿਣਸ਼ੀਲਤਾ, ਏਕਤਾ ਅਤੇ ਆਤਮਵਿਸ਼ਵਾਸ ਪੈਦਾ ਕਰਦੇ ਹਨ।

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

ਖੇਤ ਮਜ਼ਦੂਰਾਂ ਵੱਲੋਂ ਸਰਕਾਰ ਦੀ ਵਾਅਦਾ ਖਿਲਾਫੀ ਵਿਰੁੱਧ ਖੇਤੀਬਾੜੀ ਮੰਤਰੀ ਦੇ ਘਰ ਅੱਗੇ ਧਰਨਾ 11 ਨੂੰ:ਨਸਰਾਲੀ

Bathinda ‘ਚ ਕੰਧਾਂ ‘ ਤੇ ਲਿਖਿਆ “ਇੱਥੇ ਚਿੱਟਾ ਸ਼ਰੇਆਮ ਵਿਕਦਾ ਹੈ”

Leave a Reply

Your email address will not be published. Required fields are marked *