Moga News: ਸ਼੍ਰੀ ਗੌਰਵ ਯਾਦਵ, ਡੀ.ਜੀ.ਪੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਨਸ਼ਿਆ ਦੀ ਰੋਕਥਾਮ ਅਤੇ ਸਮਾਜ ਦੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਜਾਰੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਅੱਜ ਵਿਸ਼ੇਸ਼ ਘੇਰਾਬੰਦੀ ਅਤੇ ਸਰਚ ਅਪਰੇਸ਼ਨ (CASO) ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਮੁਹਿੰਮ ਤਹਿਤ, ਅੱਜ ਮਿਤੀ 30/11/2025 ਨੂੰ ਅਜੈ ਗਾਂਧੀ,ਐਸ.ਐਸ.ਪੀ. ਮੋਗਾ ਦੀ ਯੋਗ ਅਗਵਾਈ ਵਿੱਚ ਸਵੇਰ 10:00 ਵਜੇ ਤੋ 01:00 ਵਜੇ ਤੱਕ ਸਬ-ਡਵੀਜਨ ਸਿਟੀ ਮੋਗਾ ਅਤੇ ਧਰਮਕੋਟ ਦੇ ਡਰੱਗ ਹੋਟਸਪੌਟ ਅਤੇ ਹੋਰ ਸ਼ੱਕੀ ਜਗ੍ਹਾਵਾਂ ਪਰ ਸਰਚ ਅਪ੍ਰੇਸ਼ਨ ਚਲਾਇਆ ਗਿਆ। ਇਸ ਅਪ੍ਰੇਸ਼ਨ ਦੌਰਾਨ 120 ਦੇ ਕ੍ਰੀਬ ਪੁਲਿਸ ਕ੍ਰਮਚਾਰੀਆਂ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਸਬ-ਡਵੀਜਨ ਸਿਟੀ ਮੋਗਾ ਅਤੇ ਧਰਮਕੋਟ ਦੇ ਵਿੱਚ CASO ਅਪਰੇਸ਼ਨ ਅਧੀਨ ਚੈਕਿੰਗ ਕੀਤੀ ਗਈ।ਇਸੇ ਚੈਕਿੰਗ ਦੌਰਾਨ 20 ਸ਼ੱਕੀ ਵਿਅਕਤੀਆਂ ਦੇ ਘਰਾਂ ਅਤੇ ਉਹਨਾਂ ਦੇ ਸ਼ੱਕੀ ਟਿਕਾਣਿਆਂ ਪਰ ਤਲਾਸ਼ੀ ਅਭਿਮਾਨ ਚਲਾਇਆ ਗਿਆ। ਸ਼ੱਕੀ ਵਿਅਕਤੀਆਂ ਦੀ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ 25 ਦੇ ਕ੍ਰੀਬ ਸ਼ੱਕੀ ਵਹੀਕਲਾਂ ਨੂੰ ਵੀ ਚੈੱਕ ਕੀਤਾ ਗਿਆ ਹੈ।
ਇਹ ਵੀ ਪੜ੍ਹੋ Bathinda ‘ਚ ਕੰਧਾਂ ‘ ਤੇ ਲਿਖਿਆ “ਇੱਥੇ ਚਿੱਟਾ ਸ਼ਰੇਆਮ ਵਿਕਦਾ ਹੈ”
SSP ਅਜੈ ਗਾਂਧੀ ਵੱਲੋਂ ਆਮ ਪਬਲਿਕ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਨਾ ਸਬੰਧੀ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ ਅਤੇ ਜੇਕਰ ਉਹਨਾਂ ਪਾਸ ਨਸ਼ਾ ਵੇਚਣ ਅਤੇ ਖਰੀਦਣ ਜਾਂ ਕਰਨ ਆਦਿ ਸਬੰਧੀ ਜਾਣਕਾਰੀ ਹੈ ਤਾਂ ਉਹ ਮੋਗਾ ਪੁਲਿਸ ਦੇ ਕੰਟਰੋਲ ਰੂਮ ਨੰਬਰ 96568-96568 ਜਾਂ ਸੇਫ ਪੰਜਾਬ ਹੈਲਪਲਾਈਨ ਨੰਬਰ 97791-00200 ਪਰ ਸੂਚਿਤ ਕਰ ਸਕਦੇ ਹਨ, ਉਹਨਾਂ ਦੀ ਪਛਾਣ ਨੂੰ ਗੁਪਤ ਰੱਖਿਆ ਜਾਵੇਗਾ। ਮੋਗਾ ਪੁਲਿਸ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਦ੍ਰਿੜ ਹੈ ਅਤੇ ਭੱਵਿਖ ਵਿੱਚ ਵੀ ਮਾੜੇ ਅਨਸਰਾਂ ਖਿਲਾਫ ਇਸ ਤਰ੍ਹਾਂ ਦੀਆ ਕਾਰਵਾਈਆਂ ਜਾਰੀ ਰਹਿਣਗੀਆ।SSP ਅਜੈ ਗਾਂਧੀ ਨੇ ਇਸ ਕਾਰਵਾਈ ਵਿੱਚ ਸ਼ਾਮਲ ਪੁਲਿਸ ਮੁਲਾਜ਼ਮਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਅਪਰੇਸ਼ਨ ਸ਼ਾਂਤੀ ਅਤੇ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਹਨਾਂ ਪੰਜਾਬ ਸਰਕਾਰ ਵੱਲੋਂ ਨਸ਼ਿਆ ਅਤੇ ਸਮਾਜ ਦੇ ਮਾੜੇ ਅਨਸਰਾਂ ਖਿਲਾਫ ਵਿੱਢੀ ਗਈ ਮੁਹਿੰਮ ਅਧੀਨ ਨਸ਼ਿਆਂ ਦੇ ਖਾਤਮੇ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।
