Guru Kashi University ਵੱਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਖੂਨਦਾਨ ਕੈਂਪ ਆਯੋਜਿਤ

ਵਲੰਟੀਅਰਾਂ ਵੱਲੋਂ ਲਗਭਗ 90 ਯੂਨਿਟ ਖੂਨ ਦਾਨ
Bathinda News:ਗੁਰੂ ਕਾਸ਼ੀ ਯੂਨੀਵਰਸਿਟੀ ਦੇ ਐਨ.ਐਸ.ਐਸ. ਵਿਭਾਗ ਤੇ ਡਾਇਰੈਕਟਰ ਵਿਦਿਆਰਥੀ ਭਲਾਈ ਵੱਲੋਂ ਫੈਕਲਟੀ ਆਫ਼ ਫਿਜ਼ੀਕਲ ਐਜੂਕੇਸ਼ਨ ਦੇ ਸਹਿਯੋਗ ਨਾਲ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਖੂਨਦਾਨ ਕੈਂਪ ਆਯੋਜਿਤ ਕੀਤਾ ਗਿਆ।ਕੈਂਪ ਦਾ ਆਗਾਜ਼ ਵਾਈਸ ਚਾਂਸਲਰ ਪ੍ਰੋ. (ਡਾ.) ਰਾਮੇਸ਼ਵਰ ਸਿੰਘ ਤੇ ਪਰੋ ਵਾਈਸ ਚਾਂਸਲਰ ਪ੍ਰੋ. (ਡਾ.) ਜਗਤਾਰ ਸਿੰਘ ਧੀਮਾਨ ਵੱਲੋਂ ਕੀਤਾ ਗਿਆ। ਇਸ ਮੌਕੇ ਡੀਨ ਅਕਾਦਮਿਕ ਡਾ. ਜਾਵੇਦ ਅਹਿਮਦ ਖਾਨ, ਸੁਖਦੇਵ ਸਿੰਘ ਡਿਸਪੈਂਸਰੀ ਇੰਚਾਰਜ, ਵੱਖ-ਵੱਖ ਵਿਭਾਗਾਂ ਦੇ ਡੀਨ ਤੇ ਫੈਕਲਟੀ ਮੈਂਬਰ ਹਾਜ਼ਰ ਸਨ।ਕੈਂਪ ਦੇ ਉਦਘਾਟਨ ਸਮੇਂ ਵਾਈਸ ਚਾਂਸਲਰ ਡਾ. ਸਿੰਘ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕਰਦੇ ਹੋਏ ਕਿਹਾ ਕਿ ਕੈਂਪ ਵਿੱਚ ਕੀਤਾ ਗਿਆ ਖੂਨਦਾਨ ਕਈ ਵੱਡਮੁੱਲੀਆਂ ਜ਼ਿੰਦਗੀਆਂ ਬਚਾਏਗਾ ਜੋ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਨੌਜਵਾਨਾਂ ਨੂੰ ਗੁਰੂਆਂ ਵੱਲੋਂ ਵਿਖਾਏ ਰਾਹ ਤੇ ਚੱਲ ਕੇ ਮਜ਼ਲੂਮਾਂ ਦੀ ਰਾਖੀ ਅਤੇ ਲੋਕਾਈ ਦੇ ਭਲੇ ਲਈ ਕੰਮ ਕਰਨ ਦੀ ਪ੍ਰੇਰਨਾ ਦਿੱਤੀ।ਪਰੋ. ਵਾਈਸ ਚਾਂਸਲਰ ਡਾ. ਧੀਮਾਨ ਨੇ ਆਯੋਜਕਾਂ ਦੇ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਸਾਨੂੰ ਸੰਕਟ ਦੀ ਘੜੀ ਵਿੱਚ ਜ਼ਰੂਰਤਮੰਦਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਹੋਣਾ ਚਾਹੀਦਾ ਹੈ। ਉਨ੍ਹਾਂ ਸਵੈ ਇਛੁੱਕ ਖੂਨਦਾਨ ਲਈ ਐਨ.ਐਸ.ਐਸ. ਦੇ ਵਲੰਟੀਅਰਾਂ ਨੂੰ ਜਾਗਰੂਕਤਾ ਅਭਿਆਨ ਚਲਾਉਣ ਅਤੇ ਖੂਨਦਾਨ ਦਾ ਸੁਨੇਹਾ ਘਰ-ਘਰ ਪਹੁੰਚਾਉਣ ਲਈ ਕਿਹਾ ਕਿਉਂਕਿ ਖੂਨਦਾਨ ਦਾ ਮਤਲਬ ਮਨੁੱਖੀ ਜ਼ਿੰਦਗੀ ਬਚਾਉਣਾ ਹੈ।ਕੈਂਪ ਬਾਰੇ ਜਾਣਕਾਰੀ ਦਿੰਦਿਆਂ ਸਰਦੂਲ ਸਿੰਘ ਸਿੱਧੂ ਨਿਰਦੇਸ਼ਕ ਵਿਦਿਆਰਥੀ ਭਲਾਈ, ਨਰਿੰਦਰ ਕੌਰ ਐਨ.ਐਸ.ਐਸ. ਕੁਆਰਡੀਨੇਟਰ ਨੇ ਦੱਸਿਆ ਕਿ ਖੂਨਦਾਨ ਕੈਂਪ ਵਿੱਚ ਸਿਵਲ ਸਰਜਨ ਬਠਿੰਡਾ ਦੀ ਦੇਖ ਰੇਖ ਹੇਠ ਡਾ. ਗੁੰਜਨ ਦੀ ਟੀਮ ਵੱਲੋਂ ਲਗਭਗ 90 ਯੂਨਿਟ ਖੂਨ ਇਕੱਠਾ ਕੀਤਾ ਗਿਆ।ਡਾ. ਰਵੀ ਗਹਿਲਾਵਤ ਡੀਨ, ਫੈਕਲਟੀ ਆਫ਼ ਫਿਜ਼ੀਕਲ ਐਜੂਕੇਸ਼ਨ ਦੀ ਸਮੁੱਚੀ ਟੀਮ ਦਾ ਪ੍ਰਬੰਧਨ ਸ਼ਲਾਘਾਯੋਗ ਸੀ। ਇਸ ਮੌਕੇ ਉਨ੍ਹਾਂ ਖੂਨਦਾਨ ਕਰਨ ਵਾਲੇ ਖਿਡਾਰੀਆਂ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਜਿਵੇਂ ਖਿਡਾਰੀ ਖੇਡ ਮੈਦਾਨ ਵਿੱਚ ਹਾਰ-ਜਿੱਤ ਦਾ ਅਨੰਦ ਮਾਣਦੇ ਹਨ, ਓਸੇ ਤਰ੍ਹਾਂ ਸਮਾਜ ਸੇਵਾ ਲਈ ਕੀਤੇ ਗਏ ਨੇਕ ਕੰਮ ਵੀ ਇਨਸਾਨ ਨੂੰ ਅੰਦਰੂਨੀ ਖੁਸ਼ੀ ਅਤੇ ਸੰਤੁਸ਼ਟੀ ਪ੍ਰਦਾਨ ਕਰਦੇ ਹਨ। ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਹਰ ਵਰ੍ਹੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਜਾਂਦਾ ਹੈ।

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

Ajit wala ਲੁੱਟਖੋਹ ਮਾਮਲੇ ਵਿੱਚ Moga Police ਨੂੰ ਮਿਲੀ ਵੱਡੀ ਸਫਲਤਾ; 4 ਗ੍ਰਿਫ਼ਤਾਰ

ਚੋਣ ਅਫ਼ਸਰ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਅੱਗੇਤੇ ਪ੍ਰਬੰਧਾਂ ਦਾ ਲਿਆ ਜਾਇਜਾ

Leave a Reply

Your email address will not be published. Required fields are marked *