ਚੋਣ ਅਫ਼ਸਰ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਅੱਗੇਤੇ ਪ੍ਰਬੰਧਾਂ ਦਾ ਲਿਆ ਜਾਇਜਾ

Muktsar News:ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਅਭਿਜੀਤ ਕਪਲਿਸ਼ ਨੇ ਵੀਰਵਾਰ ਦੇਰ ਸ਼ਾਮ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਮੀਟਿੰਗ ਹਾਲ ਚ ਮੀਟਿੰਗ ਕਰਕੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਅੱਗੇਤੇ ਪ੍ਰਬੰਧਾਂ ਦਾ ਜਾਇਜਾ ਲਿਆ।ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ 14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੇ ਮੱਦੇਨਜ਼ਰ ਚੋਣ ਅਮਲੇ ਦੀਆਂ ਰਿਹਰਸਲਾਂ ਮੁਕੰਮਲ ਹੋ ਗਈਆਂ ਹਨ।ਇਸ ਮੌਕੇ ਸਮੂਹ ਰਿਟਰਨਿੰਗ ਅਫਸਰਾਂ ਨੂੰ ਹਦਾਇਤ ਕਰਦਿਆਂ ਉਨ੍ਹਾਂ ਕਿਹਾ ਕਿ 14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਨੂੰ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪਾਰਦਰਸ਼ੀ, ਸ਼ਾਂਤੀਪੂਰਵਕ ਅਤੇ ਸੁਚਾਰੂ ਢੰਗ ਨਾਲ ਕਰਵਾਉਣਾ ਯਕੀਨੀ ਬਣਾਇਆ ਜਾਵੇ।ਇਸ ਮੌਕੇ ਜ਼ਿਲ੍ਹਾ ਚੋਣ ਅਫਸਰ ਨੇ ਹਦਾਇਤ ਕਰਦਿਆਂ ਕਿਹਾ ਕਿ ਚੋਣ ਸਮੱਗਰੀ ਦੀ ਉਪਲਬਧਤਾ, ਸਟੋਰਜ ਤੇ ਵੰਡ ਸਬੰਧੀ ਖ਼ਾਸ ਯੋਜਨਾ ਉਲੀਕੀ ਜਾਵੇ, ਜਿਸ ਤਹਿਤ ਬੈਲਟ ਬਾਕਸ, ਬੈਲਟ ਪੇਪਰ, ਵੋਟਰ ਸੂਚੀਆਂ ਅਤੇ ਹੋਰ ਲੋੜੀਂਦੀ ਚੋਣ ਸਮੱਗਰੀ ਦੀ ਸੁਰੱਖਿਅਤ ਤਰੀਕੇ ਨਾਲ ਚੈੱਕਿੰਗ ਅਤੇ ਡਿਸਪੈਚ ਦੀ ਵਿਵਸਥਾ ਕਰਨੀ ਯਕੀਨੀ ਬਣਾਈ ਜਾਵੇ।

ਇਹ ਵੀ ਪੜ੍ਹੋ  Guru Kashi University ਵੱਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਖੂਨਦਾਨ ਕੈਂਪ ਆਯੋਜਿਤ

ਉਨ੍ਹਾਂ ਇਹ ਵੀ ਕਿਹਾ ਕਿ ਚੋਣਾਂ ਦੌਰਾਨ ਕਾਨੂੰਨ-ਵਿਵਸਥਾ ਨੂੰ ਯਕੀਨੀ ਬਣਾਉਣ ਲਈ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਦਾ ਪੂਰਨ ਸਹਿਯੋਗ ਲਿਆ ਜਾਵੇ।ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ‘ਤੇ ਫੋਰਸ, ਪੈਟਰੋਲਿੰਗ ਅਤੇ ਨਿਗਰਾਨੀ ਦੀਆਂ ਵਿਵਸਥਾਵਾਂ ਕਰਨੀਆਂ ਯਕੀਨੀ ਬਣਾਈਆਂ ਜਾਣ, ਤਾਂ ਜੋ ਵੋਟਰ ਬਿਨਾਂ ਕਿਸੇ ਦਬਾਅ ਅਤੇ ਡਰ-ਭੈਅ ਤੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਸਕਣ।ਜ਼ਿਲ੍ਹਾ ਚੋਣ ਅਧਿਕਾਰੀ ਨੇ ਜ਼ਿਲ੍ਹੇ ਦੇ ਵੋਟਰਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਹਰ ਯੋਗ ਵੋਟਰ ਚੋਣਾਂ ਦੌਰਾਨ ਆਪਣੀ ਭੂਮਿਕਾ ਨਿਭਾਉਂਦੇ ਹੋਏ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨ, ਤਾਂ ਜੋ ਲੋਕਤੰਤਰ ਮਜ਼ਬੂਤ ਹੋ ਸਕੇ।ਇਸ ਮੌਕੇ ਐਸ.ਐਸ.ਪੀ ਅਭਿਮੰਨਿਊ ਰਾਣਾ,ਮੁੱਖ ਮੰਤਰੀ ਖੇਤਰੀ ਅਫਸਰ ਸ਼ਿਵਾਂਸ਼ ਅਸਥਾਨਾ ,ਵਧੀਕ ਡਿਪਟੀ ਕਮਿਸ਼ਨਰ(ਜ) ਗੁਰਪ੍ਰੀਤ ਸਿੰਘ ਥਿੰਦ,ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸੁਰਿੰਦਰ ਸਿੰਘ ਢਿੱਲੋਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

Guru Kashi University ਵੱਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਖੂਨਦਾਨ ਕੈਂਪ ਆਯੋਜਿਤ

Silver Oaks School ਨੇ ਗਿੱਦੜਬਾਹਾ ਵਿੱਚ ਆਪਣੀ ਨਵੀਂ ਸ਼ਾਖਾ ਦਾ ਉਦਘਾਟਨ ਕੀਤਾ

Leave a Reply

Your email address will not be published. Required fields are marked *