SSD Girls collegiate school ਵਿਖੇ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਦੀ ਕੀਤੀ ਸ਼ੁਰੂਆਤ

Bathinda News:ਐਸ.ਐਸ.ਡੀ. ਗਰਲਜ਼ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਵਿਖੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਪ੍ਰਿੰਸੀਪਲ ਮੈਡਮ ਰਸ਼ਮੀ ਤਿਵਾੜੀ ਅਤੇ ਸਕੂਲ ਦੇ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਰੇਖਾ ਰਾਣੀ ਦੀ ਰਹਿਨੁਮਾਈ ਹੇਠ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਦੀ ਸ਼ੁਰੂਆਤ ਕੀਤੀ ਗਈ । ਇਸ ਸਮਾਗਮ ਵਿੱਚ 50 ਐਨ.ਐਸ.ਐਸ. ਵਲੰਟੀਅਰਾਂ ਨੇ ਹਿੱਸਾ ਲਿਆ । ਸਮਾਗਮ ਵਿੱਚ ਐਸ.ਐਸ.ਡੀ. ਕਾਲਜ ਦੇ ਪ੍ਰਿੰਸੀਪਲ ਡਾ. ਨੀਰੂ ਗਰਗ ਨੇ ਮੁੱਖ ਮਹਿਮਾਨ ਵਜੋ ਸ਼ਿਰਕਤ ਕੀਤੀ। ਡਾ. ਨੀਰੂ ਗਰਗ ਵੱਲੋਂ ਸਕੂਲ ਦੇ ਪ੍ਰਿੰਸੀਪਲ, ਕਾਲਜ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਡਾ. ਸਿਮਰਜੀਤ ਕੌਰ ਅਤੇ ਸਕੂਲ ਦੇ ਪ੍ਰੋਗਰਾਮ ਅਫ਼ਸਰ ਨਾਲ ਮਿਲਕੇ ਸ਼ਮ੍ਹਾਂ ਰੋਸ਼ਨ ਕਰਦੇ ਹੋਏ ਕੇਕ ਦੀ ਰਸਮ ਨਾਲ ਸ਼ੁਰੂਆਤ ਕੀਤੀ । ਕਾਲਜ ਪ੍ਰਿੰਸੀਪਲ ਨੇ ਵਲੰਟੀਅਰਾਂ ਨੂੰ ਸ਼ੁੱਭਕਾਮਨਾਵਾਂ ਦਿੰਦਿਆ ਸੱਤ ਦਿਨਾਂ ਕੈਂਪ ਦੀਆਂ ਗਤੀਵਿਧੀਆਂ ਵਿੱਚ ਪੂਰੇ ਦਿਲ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ  ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਪੂਰੀ ਤਰ੍ਹਾਂ ਵਚਨਵੱਧ ਤੇ ਯਤਨਸ਼ੀਲ: ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ

ਡਾ. ਸਿਮਰਜੀਤ ਕੌਰ ਨੇ ਐਨ.ਐਸ.ਐਸ. ਵਲੰਟੀਅਰਾਂ ਨੂੰ ਐਨ.ਐਸ.ਐਸ. ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਐਨ.ਐਸ.ਐਸ. ਦਾ ਨਾਅਰਾ “ਮੈਂ ਨਹੀਂ, ਪਰ ਤੁਸੀ” ਸਾਡੇ ਵਿੱਚ ਨਿਸ਼ਕਾਮ ਸੇਵਾ, ਨਿਮਰਤਾ ਅਤੇ ਤਰਸ ਦੀ ਭਾਵਨਾ ਨੂੰ ਜਗਾਉਂਦਾ ਹੈ। ਇਸ ਤੋਂ ਇਲਾਵਾ ਉਹਨਾਂ ਨੇ ਕਿਹਾ ਕਿ ਐਨ.ਐਸ.ਐਸ. ਦੇ ਵਲੰਟੀਅਰਾਂ ਦੁਆਰਾ ਛੋਟੇ-ਛੋਟੇ ਕਦਮ ਚੁੱਕ ਕੇ ਕੀਤੇ ਗਏ ਛੋਟੇ-ਛੋਟੇ ਕਾਰਜਾ ਰਾਹੀ ਅਸੀ ਸਮਾਜ ਵਿੱਚ ਸਕਾਰਤਮਕ ਬਦਲਾਅ ਲਿਆ ਸਕਦੇ ਹਾਂ। ਸਕੂਲ ਦੇ ਪ੍ਰੋਗਰਾਮ ਅਫ਼ਸਰ ਰੇਖਾ ਰਾਣੀ ਨੇ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਦੀਆਂ ਗਤੀਵਿਧੀਆਂ ਤੇ ਚਾਨਣਾ ਪਾਇਆ। ਇਸ ਮੌਕੇ ਮੈਡਮ ਸੀਮਾ ਰਾਣੀ, ਮੈਡਮ ਅਬੂਨਾਨਾ ਅਤੇ ਸਕੂਲ ਦਾ ਸਟਾਫ਼ ਹਾਜ਼ਿਰ ਰਿਹਾ। ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸੰਜੇ ਗੋਇਲ ਅਤੇ ਜਨਰਲ ਸਕੱਤਰ ਵਿਕਾਸ ਗਰਗ ਅਤੇ ਪ੍ਰਿੰਸੀਪਲ ਡਾ. ਨੀਰੂ ਗਰਗ ਵੱਲੋਂ ਪ੍ਰੋਗਰਾਮ ਅਫ਼ਸਰਾਂ ਨੂੰ ਇਸ ਕੈਂਪ ਦੀ ਸ਼ੁਰੂਆਤ ਦੀਆਂ ਵਧਾਈਆਂ ਦਿੱਤੀਆਂ ।

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

R.B.D.A.V. School Bathinda ਵਿਖੇ ਸਪੋਰਟਸ ਮੀਟ 2025-26 “ਮਿੰਨੀਓਲੰਪੀਆ” ਦਾ ਆਯੋਜਨ

GKU ਵਿਖੇ ਖੇਤੀ ਨੂੰ ਪੱਕੇ ਪੈਰੀਂ ਕਰਨ ਲਈ ਖੇਤੀ ਮਾਹਿਰਾਂ ਅਤੇ ਅਗਾਂਹਵਧੂ ਕਿਸਾਨਾਂ ਦੀ ਮਿਲਣੀ

Leave a Reply

Your email address will not be published. Required fields are marked *