Talwandi Sabo News: Guru Kashi University ਵੱਲੋਂ ਨਵੇਂ ਸਾਲ ਦੀ ਆਮਦ ਮੌਕੇ ਯੂਨੀਵਰਸਿਟੀ ਦੇ ਨਿਰਦੇਸ਼ਾਲਾ ਯੁਵਾ ਤੇ ਸੱਭਿਆਚਾਰਕ ਮਾਮਲੇ, ਨਿਰਦੇਸ਼ਾਲਾ ਅੰਤਰ-ਰਾਸ਼ਟਰੀ ਸਿੱਖਿਆ ਤੇ ਨਿਰਦੇਸ਼ਕ ਵਿਦਿਆਰਥੀ ਭਲਾਈ ਵੱਲੋਂ ਹੋਸਟਲਾਂ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਪ੍ਰੋਗਰਾਮ ਮਹਿਫਿਲ-ਏ-ਆਗਾਜ਼ 2026 ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਡਾਇਰੈਕਟਰ ਵਿਦਿਆਰਥੀ ਭਲਾਈ ਸਰਦੂਲ ਸਿੰਘ ਸਿੱਧੂ ਬਤੌਰ ਮੁੱਖ ਮਹਿਮਾਨ ਤੇ ਡਾਇਰੈਕਟਰ ਸੁਰੱਖਿਆ ਦੇਸਰਾਜ ਕੰਬੋਜ਼ ਨੇ ਸਨਮਾਨਿਤ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਡਾਇਰੈਕਟਰ ਇਟਰਨੈਸ਼ਨਲ ਐਜੂਕੇਸ਼ਨ ਡਿਵੀਜ਼ਨ ਡਾ. ਵਿਕਾਸ ਗੁਪਤਾ, ਡਾਇਰੈਕਟਰ ਯੁਵਾ ਅਤੇ ਸੱਭਿਆਚਰਕ ਮਾਮਲੇ ਡਾ. ਕੰਵਲਜੀਤ ਕੌਰ, ਵੱਖ-ਵੱਖ ਵਿਭਾਗਾਂ ਦੇ ਡੀਨ, ਫੈਕਲਟੀ ਮੈਂਬਰ, ਇੰਟਰ ਨੈਸ਼ਨਲ ਵਿਦਿਆਰਥੀ ਤੇ ਵਰਸਿਟੀ ਹੋਸਟਲਾਂ ਦੇ ਲਗਭਗ 300 ਵਿਦਿਆਰਥੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਸਮਾਰੋਹ ਵਿੱਚ ਵੱਖ-ਵੱਖ ਰਾਜਾਂ ਦੇ ਵਿਦਿਆਰਥੀਆਂ ਵੱਲੋਂ ਆਪਣੇ-ਆਪਣੇ ਰਾਜ ਦੇ ਸੱਭਿਆਚਾਰ ਨਾਲ ਸੰਬੰਧਿਤ ਲੋਕ ਗੀਤ, ਲੋਕ ਨਾਚ, ਅਤੇ ਗੀਤ ਸੰਗੀਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਇੰਟਰ-ਨੈਸ਼ਨਲ ਵਿਦਿਆਰਥੀਆਂ ਵੱਲੋਂ ਨਵੇਂ ਸਾਲ ਦੀ ਆਮਦ ਤੇ ਪੇਸ਼ ਕੀਤਾ ਗਿਆ ਸੱਭਿਆਚਾਰਕ ਪ੍ਰੋਗਰਾਮ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਰਿਹਾ।ਮੁੱਖ ਮਹਿਮਾਨ ਸਿੱਧੂ ਨੇ ਕੇਕ ਕਟਿੰਗ ਦੀ ਰਸਮ ਉਪਰਾਂਤ ਵਿਦਿਆਰਥੀਆਂ ਨੂੰ ਨਵੇਂ ਸਾਲ ਅਤੇ ਉੱਜਵਲ ਭਵਿੱਖ ਦੀਆਂ ਸ਼ੁੱਭ ਕਾਮਨਾਵਾਂ ਭੇਂਟ ਕੀਤੀਆਂ। ਨਿਰਦੇਸ਼ਕ ਆਈ.ਈ.ਡੀ. ਡਾ. ਗੁਪਤਾ ਤੇ ਨਿਰਦੇਸ਼ਕ ਯੁਵਾ ਅਤੇ ਸੱਭਿਆਚਾਰਕ ਮਾਮਲੇ ਡਾ. ਕੌਰ ਨੇ ਵਿਦਿਆਰਥੀਆਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੁੜਨ ਦੀ ਗੱਲ ਕੀਤੀ ਅਤੇ ਨਸ਼ਿਆਂ ਤੋਂ ਦੂਰ ਰਹਿ ਕੇ ਸਮਾਜ ਭਲਾਈ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਆ।
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।
