Bathinda ‘ਚ ਨੌਜਵਾਨ ਦੀ ਓਵਰਡੋਜ਼ ਕਾਰਨ ਹੋਈ ਮੌ+ਤ, ਚਾਰ ਵਿਰੁਧ ਪਰਚਾ ਦਰਜ਼

Bathinda News: ਜ਼ਿਲ੍ਹੇ ਦੇ ਪਿੰਡ ਸੀਂਗੋ ਵਿਖੇ ਇੱਕ ਨੌਜਵਾਨ ਦੀ ਕਥਿਤ ਓਵਰਡੋਜ਼ ਨਾਲ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਕੁੱਝ ਸਮਾਂ ਪਹਿਲਾਂ ਹੀ ਦੁਬਈ ਤੋਂ ਵਾਪਸ ਪਰਤਿਆਂ ਸੀ। ਇਸ ਮਾਮਲੇ ਵਿਚ ਥਾਣਾ ਤਲਵੰਡੀ ਸਾਬੋ ਦੀ ਪੁਲਿਸ ਨੇ ਮ੍ਰਿਤਕ ਦੇ ਭਰਾ ਹਰਮਨਦੀਪ ਸਿੰਘ ਦੇ ਬਿਆਨਾਂ ਉਪਰ ਤਿੰਨ ਦੋਸਤਾਂ ਸਹਿਤ ਇੱਕ ਮੈਡੀਕਲ ਸਟੋਰ ਦੇ ਮਾਲਕ ਵਿਰੁਧ ਪਰਚਾ ਦਰਜ਼ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਰਣਦੀਪ ਸਿੰਘ (20) ਪੁੱਤਰ ਅਵਤਾਰ ਸਿੰਘ ਵਾਸੀ ਸੀਂਗੋ ਦੇ ਤੌਰ ‘ਤੇ ਹੋਈ ਹੈ।

ਇਹ ਵੀ ਪੜ੍ਹੋ MLA ਦੇ ਪੁਲਿਸ ਅਫ਼ਸਰ ਜੀਜੇ ਦੀ ਸ਼ੱਕੀ ਹਾਲਾਤਾਂ ‘ਚ ਗੋ+ਲੀ ਲੱਗਣ ਕਾਰਨ ਹੋਈ ਮੌ+ਤ

ਰਣਦੀਪ ਸਿੰਘ ਬੀਤੇ ਕੱਲ ਤੋਂ ਲਾਪਤਾ ਸੀ ਤੇ ਅੱਜ ਉਸਦੀ ਲਾਸ਼ ਅੱਜ ਖੇਤਾਂ ਵਿਚੋਂ ਬਰਾਮਦ ਹੋਈ ਹੈ। ਥਾਣਾ ਤਲਵੰਡੀ ਸਾਬੋ ਦੇ ਐਸਐਚਓ ਯਾਦਵਿੰਦਰ ਸਿੰਘ ਨੇ ਇਸ ਘਟਨਾ ਦੀ ਪੁਸ਼ਟੀ ਕਰਦਿਆਂ ਦਸਿਆ ਕਿ ਮ੍ਰਿਤਕ ਦੇ ਪ੍ਰਵਾਰ ਵਾਲਿਆਂ ਨੇ ਦੋਸ਼ ਲਗਾਇਆ ਸੀ ਕਿ ਮੁਲਜਮਾਂ ਗੁਰਵਿੰਦਰ ਸਿੰਘ, ਸੋਹਨ ਸਿੱਧੂ ਅਤੇ ਅਮਰੀਕ ਸਿੰਘ ਨੈ ਪਿੰਡ ਦੇ ਹੀ ਮੈਡੀਕਲ ਸਟੋਰ ਮਾਲਕ ਸਿਵਰਾਜ ਸਿੰਘ ਤੋਂ ਕੋਈ ਮੈਡੀਕਲ ਨਸ਼ਾ ਉਨ੍ਹਾਂ ਦੇ ਪੁੱਤਰ ਨੂੰ ਵੱਧ ਡੋਜ਼ ਵਿਚ ਦੇ ਦਿੱਤਾ, ਜਿਸ ਕਾਰਨ ਉਸਦੀ ਮੌਤ ਹੋ ਗਈ ਤੇ ਲਾਸ਼ ਨੂੰ ਖੇਤਾਂ ਵਿਚ ਸੁੱਟ ਦਿੱਤਾ।

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

MLA ਦੇ ਪੁਲਿਸ ਅਫ਼ਸਰ ਜੀਜੇ ਦੀ ਸ਼ੱਕੀ ਹਾਲਾਤਾਂ ‘ਚ ਗੋ+ਲੀ ਲੱਗਣ ਕਾਰਨ ਹੋਈ ਮੌ+ਤ

Punjabi Singer Rajveer jawanda ਹਾਰੇ ਜਿੰਦਗੀ ਦੀ ਜੰਗ

Leave a Reply

Your email address will not be published. Required fields are marked *