ਸਕੂਲ ਆਫ ਐਮਿਨੈਂਸ ਅਤੇ ਮੈਰੀਟੋਰੀਅਸ ਸਕੂਲ ਵਿੱਚ ਦਾਖਲਿਆਂ ਲਈ ਰਜਿਸਟ੍ਰੇਸ਼ਨ 20 ਜਨਵਰੀ ਤੱਕ

Mansa News:ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ, ਪੰਜਾਬ ਵੱਲੋਂ ਸੈਸ਼ਨ 2026–27 ਲਈ ਸਕੂਲ ਆਫ ਐਮਿਨੈਂਸ ਅਤੇ ਮੈਰੀਟੋਰੀਅਸ ਸਕੂਲਾਂ ਵਿੱਚ 9ਵੀਂ ਅਤੇ 11ਵੀਂ ਜਮਾਤ ਦੇ ਦਾਖਲਿਆਂ ਲਈ ਸਾਂਝੀ ਪ੍ਰਵੇਸ਼ ਪਰੀਖਿਆ ਮਾਰਚ 2026 ਵਿੱਚ ਆਯੋਜਿਤ ਕੀਤੀ ਜਾਵੇਗੀ। ਇਸ ਪਰੀਖਿਆ ਲਈ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ 3 ਜਨਵਰੀ ਤੋਂ 20 ਜਨਵਰੀ 2026 ਤੱਕ ਜਾਰੀ ਰਹੇਗੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਨੀਲਮ ਰਾਣੀ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿੱਚ ਤਿੰਨ ਸਕੂਲ ਆਫ ਐਮਿਨੈਂਸ ਮਾਨਸਾ, ਬੋਹਾ ਅਤੇ ਸਰਦੂਲਗੜ੍ਹ ਵਿਖੇ ਸਥਿਤ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ, ਅਰਧ-ਸਰਕਾਰੀ ਅਤੇ ਨਿੱਜੀ ਸਕੂਲਾਂ ਵਿੱਚ ਵਰਤਮਾਨ ਸਮੇਂ ਕਲਾਸ 8ਵੀਂ ਅਤੇ 10ਵੀਂ ਵਿੱਚ ਅਧਿਐਨ ਕਰ ਰਹੇ ਵਿਦਿਆਰਥੀ ਇਸ ਪਰੀਖਿਆ ਲਈ ਯੋਗ ਹਨ। ਸਫਲ ਉਮੀਦਵਾਰਾਂ ਨੂੰ ਸੈਸ਼ਨ 2026–27 ਵਿੱਚ 9ਵੀਂ ਅਤੇ 11ਵੀਂ ਵਿੱਚ ਦਾਖਲਾ ਮਿਲੇਗਾ।ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਡਾ. ਪਰਮਜੀਤ ਸਿੰਘ ਭੋਗਲ ਨੇ ਦੱਸਿਆ ਕਿ ਰਜਿਸਟ੍ਰੇਸ਼ਨ ਪ੍ਰਕਿਰਿਆ ਆਨਲਾਈਨ ਪੋਰਟਲ
schoolofeminence.pseb.ac.in ਰਾਹੀਂ ਕੀਤੀ ਜਾਵੇਗੀ। ਇਸਦੇ ਨਾਲ ssapunjab.org, epunjabschool.gov.in ਅਤੇ pseb.ac.in ਰਾਹੀਂ ਵੀ ਪੋਰਟਲ ਤੱਕ ਪਹੁੰਚ ਕੀਤੀ ਜਾ ਸਕਦੀ ਹੈ।
ਅਰਜ਼ੀ ਭਰਨ ਸਮੇਂ ਵਰਤਮਾਨ ਕਲਾਸ ਦਾ ਵੇਰਵਾ ਦੇਣਾ ਲਾਜ਼ਮੀ ਹੋਵੇਗਾ। ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸੰਬੰਧਤ ਵਿਦਿਆਰਥੀ ਆਨਲਾਈਨ ਰੋਲ ਨੰਬਰ ਅਤੇ ਸਟੂਡੈਂਟ ਆਈਡੀ ਦਰਜ ਕਰਨਗੇ, ਜਿਸ ਨਾਲ ਉਨ੍ਹਾਂ ਦਾ ਡਾਟਾ ਆਪਣੇ-ਆਪ ਭਰ ਜਾਵੇਗਾ। ਹੋਰ ਬੋਰਡਾਂ ਦੇ ਵਿਦਿਆਰਥੀਆਂ ਨੂੰ ਆਪਣੀ ਜਾਣਕਾਰੀ ਖੁਦ ਭਰਨੀ ਹੋਵੇਗੀ। ਲੋੜੀਂਦੇ ਵੇਰਵਿਆਂ ਦੀ ਪੁਸ਼ਟੀ ਤੋਂ ਬਾਅਦ ਰਜਿਸਟ੍ਰੇਸ਼ਨ ਸਲਿੱਪ ਡਾਊਨਲੋਡ ਕੀਤੀ ਜਾ ਸਕਦੀ ਹੈ। OTP ਨੰਬਰ ਤੋਂ ਬਿਨਾਂ ਅਰਜ਼ੀ ਅਧੂਰੀ ਮੰਨੀ ਜਾਵੇਗੀ।ਸਰਕਾਰੀ ਸਕੂਲਾਂ ਦੇ ਮੁਖੀ ਅਤੇ ਕੰਪਿਊਟਰ ਅਧਿਆਪਕਾਂ ਨੂੰ ਵਿਦਿਆਰਥੀਆਂ ਦੀ ਸਹਾਇਤਾ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ। ਨਾਲ ਹੀ ਇਹ ਵੀ ਸਪਸ਼ਟ ਕੀਤਾ ਗਿਆ ਹੈ ਕਿ CBSE, ICSE ਸਮੇਤ ਹੋਰ ਬੋਰਡਾਂ ਦੇ ਵਿਦਿਆਰਥੀ ਵੀ ਅਰਜ਼ੀ ਦੇ ਸਕਦੇ ਹਨ।

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

ਜ਼ਿਲ੍ਹਾ ਪੁਲਿਸ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਸੁਖਮਨੀ ਸਾਹਿਬ ਦੇ ਪਾਠ ਨਾਲ ਨਵੇਂ ਸਾਲ ਦੀ ਸ਼ੁਭ ਸ਼ੁਰੂਆਤ

ਨਵੇਂ ਸਾਲ ਦੇ ਆਗਮਨ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਾਏ ਸ੍ਰੀ ਆਖੰਡ ਪਾਠ ਸਾਹਿਬ ਭੋਗ

Leave a Reply

Your email address will not be published. Required fields are marked *