ਅਕਾਲੀ ਦਲ ਨੂੰ ਝਟਕਾ ਲੱਗਣ ਦੀ ਤਿਆਰੀ; ਸਾਬਕਾ ਮੰਤਰੀ ਫੜੇਗਾ ਕਾਂਗਰਸ ਦਾ ਪੱਲਾ

Amritsar News: ਪਹਿਲਾਂ ਹੀ ਵੱਡੇ ਸਿਆਸੀ ਝਟਕਿਆਂ ਦਾ ਸਾਹਮਣਾ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਨੂੰ ਭਲਕੇ ਇੱਕ ਹੋਰ ਵੱਡਾ ਝਟਕਾ ਲੱਗਣ ਜਾ ਰਿਹਾ ਹੈ। ਅਕਾਲੀ ਦਲ ਦੇ ਮਾਝਾ ਖੇਤਰ ਨਾਲ ਸੰਬੰਧਿਤ ਵੱਡੇ ਆਗੂ ਤੇ ਸਾਬਕਾ ਮੰਤਰੀ ਅਨਿਲ ਜੋਸ਼ੀ ਕਾਂਗਰਸ ਪਾਰਟੀ ਦਾ ਪੱਲਾ ਫੜਨ ਜਾ ਰਹੇ ਹਨ। ਉਹਨਾਂ ਕੁਝ ਮੀਡੀਆ ਹਾਊਸ ਦੇ ਨਾਲ ਗੱਲਬਾਤ ਕਰਦਿਆਂ ਖੁਦ ਇਸ ਦੀ ਪੁਸ਼ਟੀ ਕੀਤੀ ਹੈ । ਮਿਲੀ ਜਾਣਕਾਰੀ ਮੁਤਾਬਕ ਸ੍ਰੀ ਜੋਸ਼ੀ ਵੱਲੋਂ ਪਿਛਲੇ ਹਫਤੇ ਕਾਂਗਰਸ ਦੇ ਕੌਮੀ ਆਗੂ ਸ੍ਰੀ ਰਾਹੁਲ ਗਾਂਧੀ ਤੋਂ ਇਲਾਵਾ ਸ਼੍ਰੀ ਵੈਨੂ ਗੋਪਾਲ ਦੇ ਨਾਲ ਕਾਂਗਰਸ ਵਿੱਚ ਸ਼ਮੂਲੀਅਤ ਸਬੰਧੀ ਮੀਟਿੰਗ ਕੀਤੀ ਜਾ ਚੁੱਕੀ ਹੈ। ਇਸ ਦੀਆਂ ਇਸ ਮੁਲਾਕਾਤ ਦੀਆਂ ਫੋਟੋਆਂ ਵੀ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਚੁੱਕੀਆਂ ਹਨ।

 

ਦੱਸਣਾ ਬਣਦਾ ਹੈ ਕਿ ਭਾਜਪਾ ਛੱਡ ਕੇ ਸੁਖਬੀਰ ਸਿੰਘ ਬਾਦਲ ਨਾਲ ਆਏ ਅਨਿਲ ਜੋਸ਼ੀ ਨੇ ਕੁਝ ਮਹੀਨੇ ਪਹਿਲਾਂ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਸੀ ਪ੍ਰੰਤੂ ਹਾਲੇ ਤੱਕ ਅਕਾਲੀ ਦਲ ਵੱਲੋਂ ਇਹ ਅਸਤੀਫਾ ਮੰਨਜ਼ੂਰ ਨਹੀਂ ਕੀਤਾ ਗਿਆ ਸੀ। ਇਸ ਤੋਂ ਇਲਾਵਾ ਲੁਧਿਆਣਾ ਉਪ ਚੋਣ ਦੌਰਾਨ ਸ੍ਰੀ ਜੋਸ਼ੀ ਦੇ ਵਾਪਸ ਅਕਾਲੀ ਦਲ ਵਿੱਚ ਆਉਣ ਦੀ ਚਰਚਾ ਵੀ ਛਿੜੀ ਸੀ ਜਿਸ ਨੂੰ ਅੱਜ ਵੱਖ-ਵੱਖ ਨਿੱਜੀ ਚੈਨਲ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਖੁਦ ਰੱਦ ਕਰ ਦਿੱਤਾ ਹੈ। ਦੱਸਣਾ ਬਣਦਾ ਹੈ ਕਿ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਰਹੇ ਅਨਿਲ ਜੋਸ਼ੀ ਅਕਾਲੀ ਭਾਜਪਾ ਦੌਰਾਨ ਮੰਤਰੀ ਵੀ ਰਹਿ ਚੁੱਕੇ ਹਨ। ਉਹਨਾਂ ਨੂੰ ਸੁਖਬੀਰ ਸਿੰਘ ਬਾਦਲ ਦਾ ਨਜ਼ਦੀਕੀ ਵੀ ਮੰਨਿਆ ਜਾਂਦਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

Hello world!

ਡਾ ਹਰਜਸਪਾਲ ਸ਼ਰਮਾ ਨੇ ਬਤੌਰ ਖੇਤੀਬਾੜੀ ਅਫ਼ਸਰ ਬਲਾਕ ਬਠਿੰਡਾ ਵਜੋਂ ਸੰਭਾਲਿਆ ਚਾਰਜ

Leave a Reply

Your email address will not be published. Required fields are marked *