Bathind News: SSD Girls College Bathinda ਵਿਖੇ ਪ੍ਰਿੰਸੀਪਲ ਡਾ. ਨੀਰੂ ਗਰਗ ਦੀ ਅਗਵਾਈ ਅਧੀਨ ਪ੍ਰੋਗਰਾਮ ਅਫਸਰਾਂ ਡਾ. ਸਿਮਰਜੀਤ ਕੌਰ ਅਤੇ ਮੈਡਮ ਗੁਰਮਿੰਦਰ ਜੀਤ ਕੌਰ ਦੀ ਸਰਪ੍ਰਸਤੀ ਹੇਠ ਐਨ.ਐਸ.ਐਸ. ਯੂਨਿਟਾਂ ਅਤੇ ਰੈੱਡ ਰਿੱਬਨ ਕਲੱਬਾ ਵਲੋਂ 12 ਜਨਵਰੀ 2026 ਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ । ਇਸ ਵਿੱਚ ਕਾਲਜ ਦੇ 30 ਵਲੰਟੀਅਰਾਂ ਅਤੇ ਅਧਿਆਪਕਾਂ ਨੇ ਹਿੱਸਾ ਲਿਆ ਇਸ ਮੌਕੇ ਖੁਸ਼ੀ ਸਿੱਕਾ ਵਲੋਂ ਸਵਾਮੀ ਵਿਵੇਕਾਨੰਦ ਦੇ ਜੀਵਨ ਤੋਂ ਸਿੱਖਿਆ ਲੈਂਦੇ ਹੋਏ ਨੌਜਵਾਨਾਂ ਨੂੰ ਆਪਣੇ ਰਸਤੇ ਆਪ ਚੁਣਨ ਲਈ ਪ੍ਰੇਰਿਤ ਕਰਨ ਵਾਲੀ ਕਵਿਤਾ ਨੌਜਵਾਨ ਪੇਸ਼ ਕੀਤੀ ਗਈ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸੰਜੈ ਗੋਇਲ, ਜਨਰਲ ਸਕੱਤਰ ਵਿਕਾਸ ਗਰਗ ਅਤੇ ਪ੍ਰਿੰਸੀਪਲ ਡਾਂ ਨੀਰੂ ਗਰਗ ਨੇ ਐਨ.ਐਸ.ਐਸ. ਯੂਨਿਟਾਂ ਦੇ ਪ੍ਰੋਗਰਾਮ ਅਫਸਰਾਂ ਨੂੰ ਅੱਗੇ ਤੋਂ ਵੀ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਵਾਲੇ ਅਜਿਹੇ ਦਿਵਸ ਮਨਾਉਣ ਲਈ ਅੱਗੇ ਆਉਣ ਲਈ ਕਿਹਾ।
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।
