ਗਣਤੰਤਰਾ ਦਿਵਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸ਼ਨ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਮੀਟਿੰਗ

Bathinda News: ਆਗਾਮੀ 26 ਜਨਵਰੀ ਨੂੰ ਆ ਰਹੇ ਗਣਤੰਤਰ ਦਿਵਸ ਤੋਂ ਪਹਿਲਾਂ ਬੁੱਧਵਾਰ ਨੂੰ ਜਿਲ੍ਹਾ ਪ੍ਰਸ਼ਾਸਨ ਵੱਲੋਂ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ। ਸਹਾਇਕ ਕਮਿਸ਼ਨਰ (ਜਨਰਲ) ਗਗਨਦੀਪ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈ ਇਸ ਮੀਟਿੰਗ ਵਿਚ ਜਿੱਥੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਉੱਥੇ ਹੀ ਉਹਨਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਨ ਦਾ ਭਰੋਸਾ ਵੀ ਦਵਾਇਆ।ਇਸ ਮੌਕੇ ਗਗਨਦੀਪ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤਾਂ ਕਰਦਿਆਂ ਕਿਹਾ ਕਿ ਦਫਤਰਾਂ ਵਿੱਚ ਆਉਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਬਣਨ ਦਾ ਮਾਣ-ਸਨਮਾਣ ਦੇਣਾ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਉਹਨਾਂ ਨਾਲ ਸੰਬੰਧਿਤ ਕਿਸੇ ਵੀ ਤਰ੍ਹਾਂ ਦੀਆਂ ਫਾਈਲਾਂ ਪੈਂਡਿੰਗ ਪਈਆਂ ਹਨ, ਉਨਾਂ ਦਾ ਤੁਰੰਤ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ।ਇਸ ਮੌਕੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਿਕ ਮੈਂਬਰਾਂ ਤੋਂ ਇਲਾਵਾ ਸੰਬੰਧਿਤ ਵਿਭਾਗਾਂ ਨਾਲ ਅਧਿਕਾਰੀ ਆਦਿ ਹਾਜ਼ਰ ਸਨ।

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

SSD Girls Collegeਵਿਖੇ ਰਾਸ਼ਟਰੀ ਯੁਵਾ ਦਿਵਸ ਮਨਾਇਆ

ਜੇਲ੍ਹ ‘ਚ ਬੰਦ ਕਿਸਾਨ ਆਗੂਆਂ ਦੀ ਰਿਹਾਈ ਲਈ ਮੋਰਚਾ ਜਾਰੀ; ਕਿਸਾਨਾਂ ਨੇ ਧਰਨੇ ‘ਚ ਹੀ ਮਨਾਈ ਲੋਹੜੀ

Leave a Reply

Your email address will not be published. Required fields are marked *