ਸਿਹਤਮੰਦ ਮਹਿਲਾ ਹੀ ਨਿਰੋਏ ਸਮਾਜ ਦੀ ਹੁੰਦੀ ਹੈ ਨੀਂਹ : ਡਿਪਟੀ ਕਮਿਸ਼ਨਰ

👉ਮਹਿਲਾਵਾਂ ਲਈ ਮੁਫ਼ਤ ਬ੍ਰੈਸਟ ਕੈਂਸਰ ਜਾਂਚ ਕੈਂਪ ਦਾ ਕੀਤਾ ਉਦਘਾਟਨ
Bathinda News:ਰੁਝੇਵੀਂ ਭਰੀ ਜਿੰਦਗੀ ਵਿੱਚ ਜਿਥੇ ਤੰਦਰੁਸਤ ਸਰੀਰ ਦਾ ਹੋਣਾ ਅਤਿ ਜ਼ਰੂਰੀ ਹੈ ਉਥੇ ਹੀ ਸਿਹਤਮੰਦ ਮਹਿਲਾ ਹੀ ਨਿਰੋਏ ਸਮਾਜ ਦੀ ਨੀਂਹ ਹੁੰਦੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ ਸਰਕਾਰ ਵੱਲੋਂ ਆਯੋਜਿਤ ਮਹਿਲਾਵਾਂ ਲਈ ਬ੍ਰੈਸਟ ਕੈਂਸਰ ਦੀ ਮੁਫ਼ਤ ਸਕਰੀਨਿੰਗ ਲਈ ਵਿਸ਼ੇਸ਼ ਕੈਂਪ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਸਿਵਲ ਸਰਜਨ ਡਾ. ਤਪਿੰਦਰਜੋਤ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਮਹਿਲਾਵਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਮੁਫਤ ਕੈਂਸਰ ਜਾਂਚ ਕੈਂਪ ਇਕ ਸਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸਮੇਂ-ਸਿਰ ਜਾਂਚ ਨਾਲ ਕੈਂਸਰ ਵਰਗੀ ਗੰਭੀਰ ਬਿਮਾਰੀ ਤੋਂ ਬਚਾਅ ਸੰਭਵ ਹੈ। ਇਸ ਤਰ੍ਹਾਂ ਦੇ ਕੈਂਪ ਮਹਿਲਾਵਾਂ ਦੀ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਇਹ ਵੀ ਪੜ੍ਹੋ  ਮੇਅਰ ਮਹਿਤਾ ਦਾ “ਮਿਸ਼ਨ ਵਿਕਸਤ ਬਠਿੰਡਾ”: ਜਨਤਾ ਦਰਬਾਰ ਵਿੱਚ ਸੁਣੀਆਂ ਸਮੱਸਿਆਵਾਂ, ਮੌਕੇ ‘ਤੇ ਕੀਤਾ ਹੱਲ

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਹਿਲਾ ਤੱਕ ਮੁਫਤ ਅਤੇ ਗੁਣਵੱਤਾਪੂਰਨ ਸਿਹਤ ਸੇਵਾਵਾਂ ਪਹੁੰਚਣਾ ਹੈ। ਉਨ੍ਹਾਂ ਮਹਿਲਾਵਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਬਿਨਾਂ ਕਿਸੇ ਹਿਚਕਚਾਹਟ ਦੇ ਅਜਿਹੇ ਕੈਂਪਾਂ ਵਿੱਚ ਸ਼ਾਮਿਲ ਹੋ ਕੇ ਆਪਣੀ ਸਿਹਤ ਦੀ ਜਾਂਚ ਕਰਵਾਉਣ। ਉਨ੍ਹਾਂ ਸਿਹਤ ਵਿਭਾਗ ਦੀ ਟੀਮ ਦੀ ਸਰਾਹਨਾ ਕਰਦਿਆਂ ਕਿਹਾ ਕਿ ਜ਼ਮੀਨੀ ਪੱਧਰ ’ਤੇ ਕੀਤੀ ਜਾ ਰਹੀ ਇਹ ਕੋਸ਼ਿਸ਼ ਮਹਿਲਾਵਾਂ ਦੀ ਜ਼ਿੰਦਗੀ ਬਚਾਉਣ ਵੱਲ ਇਕ ਮਜ਼ਬੂਤ ਕਦਮ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਹੋਰ ਸਿਹਤ ਕੈਂਪ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਔਰਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਸਿਹਤ ਪ੍ਰਤੀ ਸਚੇਤ ਰਹਿਣ ਅਤੇ ਨਿਯਮਿਤ ਤੌਰ ‘ਤੇ ਬ੍ਰੈਸਟ ਕੈਂਸਰ ਸਕਰੀਨਿੰਗ ਕਰਵਾ ਕੇ ਸਰਕਾਰੀ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ।ਇਸ ਦੌਰਾਨ ਸਿਵਲ ਸਰਜਨ ਨੇ ਕਿਹਾ ਕਿ ਬ੍ਰੈਸਟ ਕੈਂਸਰ ਔਰਤਾਂ ਵਿੱਚ ਤੇਜ਼ੀ ਨਾਲ ਵਧ ਰਹੀ ਇੱਕ ਗੰਭੀਰ ਬੀਮਾਰੀ ਹੈ, ਪਰ ਨਿਯਮਿਤ ਸਕਰੀਨਿੰਗ ਅਤੇ ਸਵੈ-ਜਾਂਚ ਰਾਹੀਂ ਇਸ ਨੂੰ ਸ਼ੁਰੂਆਤੀ ਪੜਾਅ ‘ਚ ਹੀ ਪਛਾਣਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ  DAV College Bathinda ਦੀਆਂ ਲੜਕੀਆਂ ਨੇ ਪੰਜਾਬੀ ਯੂਨੀਵਰਸਿਟੀ ਅੰਤਰ ਕਾਲਜ ਸਾਫਟਬਾਲ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਿਲ ਕੀਤਾ

ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਥਾਵਾਂ ‘ਤੇ ਇਸ ਤਰ੍ਹਾਂ ਦੇ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਔਰਤਾਂ ਨੂੰ ਮੁਫ਼ਤ ਜਾਂਚ ਅਤੇ ਸਹੀ ਮਾਰਗਦਰਸ਼ਨ ਮੁਹੱਈਆ ਕਰਵਾਇਆ ਜਾ ਸਕੇ।ਇਸ ਮੌਕੇ ਬ੍ਰੈਸਟ ਕੈਂਸਰ ਸਕਰੀਨਿੰਗ ਪ੍ਰੋਗਰਾਮ ਦੇ ਨੋਡਲ ਅਫ਼ਸਰ ਡਾ. ਕਰਨ ਅਬਰੋਲ ਨੇ ਦੱਸਿਆ ਕਿ ਕੈਂਪ ਦੌਰਾਨ ਮਹਿਲਾਵਾਂ ਨੂੰ ਬ੍ਰੈਸਟ ਸਵੈ-ਜਾਂਚ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਅਤੇ ਜ਼ਰੂਰਤ ਅਨੁਸਾਰ ਅੱਗੇ ਦੀ ਜਾਂਚ ਲਈ ਰੈਫ਼ਰ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦਾ ਮਕਸਦ ਬ੍ਰੈਸਟ ਕੈਂਸਰ ਦੀ ਜਲਦੀ ਪਛਾਣ ਕਰਕੇ ਮੌਤ ਦੀ ਦਰ ਨੂੰ ਘਟਾਉਣਾ ਹੈ ਅਤੇ ਇਸ ਲਈ ਅਜਿਹੇ ਜਾਗਰੂਕਤਾ ਅਤੇ ਸਕਰੀਨਿੰਗ ਕੈਂਪ ਲਗਾਤਾਰ ਜਾਰੀ ਰਹਿਣਗੇ।ਇਸ ਮੌਕੇ ਡਾ. ਵੰਦਨਾ ਮਿੱਢਾ, ਡਿਪਟੀ ਮਾਸ ਮੀਡੀਆ ਅਫ਼ਸਰ ਰੋਹਿਤ ਜਿੰਦਲ, ਬੀ.ਈ.ਈ ਗਗਨਦੀਪ ਸਿੰਘ ਭੁੱਲਰ ਆਦਿ ਹਾਜ਼ਰ ਸਨ।

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

DAV College Bathinda ਦੀਆਂ ਲੜਕੀਆਂ ਨੇ ਪੰਜਾਬੀ ਯੂਨੀਵਰਸਿਟੀ ਅੰਤਰ ਕਾਲਜ ਸਾਫਟਬਾਲ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਿਲ ਕੀਤਾ

ਕਿਸਾਨ ਆਗੂਆਂ ਦੀ ਰਿਹਾਈ ਲਈ ਕਿਸਾਨਾਂ ਨੇ ਸਕੱਤਰੇਤ ਦਾ ਗੇਟ ਕੀਤਾ ਬੰਦ

Leave a Reply

Your email address will not be published. Required fields are marked *