ਕੰਪਿਊਟਰ ਅਧਿਆਪਕਾਂ ਦੁਆਰਾ 26 ਜਨਵਰੀ ਨੂੰ ਵਿੱਤ ਮੰਤਰੀ ਪੰਜਾਬ ਦਾ ਬਠਿੰਡਾ ਵਿਖੇ ਕੀਤਾ ਜਾਵੇਗਾ ਕਾਲੀਆਂ ਝੰਡੀਆਂ ਨਾਲ ਘਿਰਾਓ

Bathinda News:ਅੱਜ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਜਿਲ੍ਹਾ ਬਠਿੰਡਾ ਦੀ ਇਕ ਅਹਿਮ ਮੀਟਿੰਗ ਟੀਚਰ ਹੋਮ ਬਠਿੰਡਾ ਵਿਖੇ ਕੀਤੀ ਗਈ । ਜਿਸ ਵਿੱਚ ਜਿਲਾ ਬਠਿੰਡਾ ਦੇ ਜੁਝਾਰੂ ਸਾਥੀਆਂ ਤੇ ਕਮੇਟੀ ਮੈਂਬਰਾਂ ਨੇ ਭਾਗ ਲਿਆ ਅਤੇ ਸਰਕਾਰ ਦੇ ਕੰਪਿਊਟਰ ਅਧਿਆਪਕਾਂ ਪ੍ਰਤੀ ਬੇਰੁੱਖੀ ਦੇ ਚਲਦਿਆਂ ਅਗਲੇ ਸੰਘਰਸ਼ ਦੀ ਰੂਪ ਰੇਖਾ ਤਿਆਰ ਕੀਤੀ ਗਈ। ਇਸ ਮੀਟਿੰਗ ਵਿੱਚ ਵੱਖ ਵੱਖ ਆਗੂਆਂ ਵੱਲੋਂ ਦਸਿਆ ਗਿਆ ਕਿ AAP ਸਰਕਾਰ ਦੇ ਸੱਤਾ ਵਿੱਚ ਆਉਂਦਿਆਂ ਹੀ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ 15 ਸਤੰਬਰ 2022 ਨੂੰ ਦੀਵਾਲੀ (2022) ਮੌਕੇ ਪੰਜਾਬ ਦੇ ਕੰਪਿਊਟਰ ਅਧਿਆਪਕਾਂ ਉੱਤੇ 6ਵਾਂ ਪੇਅ ਕਮਿਸ਼ਨ ਅਤੇ CSR ਰੂਲਜ ਲਾਗੂ ਕਰਨ ਦਾ ਐਲਾਨ ਕੀਤਾ ਗਿਆ ਸੀ। ਇਹ ਸਰਕਾਰੀ ਵਾਅਦਾ ਹੁਣ ਤੱਕ ਲਗਭਗ ਸਾਢੇ ਤਿੰਨ ਸਾਲ ਬਾਅਦ ਵੀ ਅਧੂਰਾ ਹੈ ਜਿਸ ਕਰਕੇ ਬਠਿੰਡਾ ਦੇ ਸਮੂਹ ਕੰਪਿਊਟਰ ਅਧਿਆਪਕਾਂ ਵਲੋਂ 26 ਜਨਵਰੀ ਨੂੰ ਬਠਿੰਡਾ ਵਿਖੇ ਵਿੱਤ ਮੰਤਰੀ ਹਰਪਾਲ ਚੀਮਾ ਦਾ ਕੰਪਿਊਟਰ ਅਧਿਆਪਕਾਂ ਦੀ ਸਰਕਾਰ ਪ੍ਰਤੀ ਬੇਰੁੱਖੀ ਦੇ ਚਲਦਿਆਂ ਘੇਰਾਵ ਕੀਤਾ ਜਾਵੇਗਾ। ਇਸ ਦੇ ਨਾਲ ਹੀ ਕੰਪਿਊਟਰ ਅਧਿਆਪਕ ਆਗੂਆਂ ਵੱਲੋ ਉਨਾਂ ਅੱਗੇ ਆਪਣਾ ਰੋਸ ਪ੍ਰਗਟ ਕੀਤਾ ਜਾਵੇਗਾ ਕਿ ਪੰਜਾਬ ਸਰਕਾਰ ਵਲੋਂ ਨਾ ਤਾਂ ਅੱਜ ਤੱਕ ਸਾਡੇ ਤੇ ਛੇਵਾ ਪੇਅ ਕਮੀਸ਼ਨ ਲਾਗੂ ਕੀਤਾ ਗਿਆ ਹੈ ਅਤੇ ਨਾ ਹੀ ਨਿਯਮਾਂ ਅਧੀਨ ਪੰਜਵੇ ਪੇਅ ਕਮਿਸ਼ਨ ਤਹਿਤ ਬਣਦਾ ਪੂਰਾ ਅਣਰਿਵਾਈਜਡ ਡੀਏ ਲਾਗੂ ਕੀਤਾ ਗਿਆ ਹੈ ਅਤੇ ਨਾ ਹੀ ਅਜੇ ਤੱਕ ਡੈਥ ਕੇਸਾਂ ਸਬੰਧੀ ਕੋਈ ਯੋਗ ਪਾਲਿਸੀ ਬਣਾਈ ਗਈ ਹੈ ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਗੁਰਬਖਸ਼ ਲਾਲ, ਜੋਨੀ ਸਿੰਗਲਾ ਅਤੇ ਜਿਲਾ ਕਨਵੀਨਰ ਸ਼ੈਫੀ ਗੋਇਲ ਅਤੇ ਜਿਲ੍ਹਾ ਕਮੇਟੀ ਮੈਬਰ ਸਾਹਿਬਾਨ ਸੁਮਿਤ ਗੋਇਲ, ਹਰਜੀਵਨ ਸਿੰਘ, ਅੰਸ਼ੁਮਨ ਕਾਂਸਲ, ਕਮਲਜੀਤ ਸਿੰਘ, ਨਵਪ੍ਰੀਤ ਸਿੰਘ, ਸੁਮਨਜੀਤ ਬਰਾੜ, ਰਾਜਿੰਦਰ ਕੁਮਾਰ, ਉਮੇਸ਼ ਬਾਂਸਲ ਆਦਿ ਆਗੂਆਂ ਨੇ ਦੱਸਿਆ ਕਿ ਵਿੱਤ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆ ਨਾਲ ਅਣਗਿਣਤ ਮੀਟਿੰਗਾਂ ਹੋ ਚੁੱਕੀਆਂ ਹਨ ਜਿਸ ਦਾ ਹੁਣ ਤੱਕ ਕੋਈ ਵੀ ਸਿੱਟਾ ਨਹੀਂ ਨਿਕਲਿਆ ਹੈ।ਉਨਾਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਮਜਬੂਰਨ ਹੁਣ ਸਾਨੂੰ ਸਰਕਾਰ ਨੂੰ ਵੱਖਰੇ ਵੱਖਰੇ ਪਲੇਟਫਾਰਮਾਂ ਤੇ ਘੇਰਣਾ ਪੈਣਾ। ਜਿਸ ਦੀ ਲੜੀ ਤਹਿਤ ਬਠਿੰਡਾ ਵਿਖੇ ਵਿੱਤ ਮੰਤਰੀ ਹਰਪਾਲ ਚੀਮਾ ਦਾ ਘੇਰਾਵ ਕੀਤਾ ਜਾਵੇਗਾ ਅਤੇ ਉਹਨਾਂ ਨੂੰ ਸਰਕਾਰ ਵਲੋਂ ਕੀਤਾ ਗਿਆ 15 ਸਤੰਬਰ 2022 ਅਤੇ ਚੋਣ ਮੈਨੀਫੈਸਟੋ ਵਿੱਚ ਕੀਤਾ ਵਾਅਦਾ ਯਾਦ ਕਰਵਾਇਆ ਜਾਵੇਗਾ।

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

DAV College, Bathinda ਵੱਲੋਂ ਕੁਦਰਤੀ ਉਤਪਾਦ ਪ੍ਰਦਰਸ਼ਨੀ ਅਤੇ ਪਲਾਸਟਿਕ ਦੇ ਪਰਿਆਵਰਣ-ਮਿਤਰ ਵਿਕਲਪਾਂ ਦਾ ਆਯੋਜਨ

ਡੀਜੀਪੀ ਪੰਜਾਬ ਵੱਲੋਂ ਲਾਂਚ ਕੀਤੇ ਆਪਰੇਸ਼ਨ “ਪ੍ਰਹਾਰ” ਤਹਿਤ ਮੋਗਾ ਜ਼ਿਲ੍ਹੇ ਵਿੱਚ ਵੱਡੀ ਕਾਰਵਾਈ, 58 ਦੋਸ਼ੀ ਗ੍ਰਿਫ਼ਤਾਰ

Leave a Reply

Your email address will not be published. Required fields are marked *