AAP ਦੇ ਸੀਨੀਅਰ ਆਗੂ Inderjit Singh Mann ਨੂੰ ਮਿਲੀ ਤਰੱਕੀ, ਕੈਬਨਿਟ ਰੈਂਕ ਵਾਲੇ ਮਾਰਕਫ਼ੈਡ ਦੇ ਚੇਅਰਮੈਨ ਨਿਯੁਕਤ

👉ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਫ਼ੂਲ ਹਲਕੇ ਲਈ ਹਨ ਟਿਕਟ ਦੇ ਪ੍ਰਮੁੱਖ ਦਾਅਵੇਦਾਰ
Bathinda News: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਖਾਦੀ ਬੋਰਡ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ (Inderjeet Singh Mann) ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਆਪ ਦੀ ਕੌਮੀ ਲੀਡਰਸ਼ਿਪ ਨੇ ਤਰੱਕੀ ਦਿੰਦਿਆਂ ਕੈਬਨਿਟ ਰੈਂਕ ਵਾਲੇ ਪੰਜਾਬ ਸਰਕਾਰ ਦੇ ਮਹੱਤਵਪੂਰਨ ਵਿਭਾਗ ਮਾਰਕਫ਼ੈਡ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਚੇਅਰਮੈਨ ਮਾਨ ਸਾਲ 2027 ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਬਠਿੰਡਾ ਜ਼ਿਲ੍ਹੇ ਦੇ ਹਲਕਾ ਰਾਮਪੁਰਾ ਫ਼ੂਲ ਤੋਂ ਟਿਕਟ ਦੇ ਪ੍ਰਮੁੱਖ ਦਾਅਵੇਦਾਰ ਹਨ।

ਇਹ ਵੀ ਪੜ੍ਹੋ ਡੀਜੀਪੀ ਪੰਜਾਬ ਵੱਲੋਂ ਲਾਂਚ ਕੀਤੇ ਆਪਰੇਸ਼ਨ “ਪ੍ਰਹਾਰ” ਤਹਿਤ ਮੋਗਾ ਜ਼ਿਲ੍ਹੇ ਵਿੱਚ ਵੱਡੀ ਕਾਰਵਾਈ, 58 ਦੋਸ਼ੀ ਗ੍ਰਿਫ਼ਤਾਰ

ਸਿਆਸੀ ਮਾਹਰਾਂ ਮੁਤਾਬਕ ਚੋਣਾਂ ਤੋਂ ਐਨ ਇੱਕ ਸਾਲ ਪਹਿਲਾਂ ਮਹੱਤਵਪੂਰਨ ਵਿਭਾਗ ਦੀ ਚੇਅਰਮੈਨੀ ਦੇ ਪਾਰਟੀ ਅਤੇ ਸਰਕਾਰ ਨੇ ਸਾਲ 2027 ਲਈ ਯੂਥ ਆਗੂ ਇੰਦਰਜੀਤ ਸਿੰਘ ਮਾਨ ਦਾ ਸਿਆਸੀ ਕੱਦ ਹੋਰ ਉੱਚਾ ਕੀਤਾ ਹੈ। ਜਿਕਰਯੋਗ ਹੈ ਕਿ ਬਿਨ੍ਹਾਂ ਕਿਸੇ ਗੁੱਟਬੰਦੀ ‘ਚ ਪਏ ਚੇਅਰਮੈਨ ਇੰਦਰਜੀਤ ਸਿੰਘ ਮਾਨ ਹਲਕੇ ਵਿਚ ਪਾਰਟੀ ਦੀ ਮਜਬੂਤੀ ਲਈ ਲਗਾਤਾਰ ਕੰਮ ਕਰ ਰਹੇ ਹਨ। ਇਸਤੋਂ ਇਲਾਵਾ ਪਾਰਟੀ ਵੱਲੋਂ ਵੀ ਉਨ੍ਹਾਂ ਉੱਪਰ ਵਿਸ਼ਵਾਸ ਪ੍ਰਗਟ ਕਰਦਿਆਂ ਹਲਕੇ ਅਤੇ ਪੰਜਾਬ ਤੋਂ ਬਾਹਰ ਵੀ ਕਈ ਮਹੱਤਵਪੂਰਨ ਜਿੰਮੇਵਾਰੀਆਂ ਦਿੱਤੀਆਂ ਹਨ, ਜਿਸਨੂੰ ਉਨ੍ਹਾਂ ਵੱਲੋਂ ਬਾਖੂਬੀ ਨਿਭਾਇਆ ਗਿਆ ਹੈ।

ਇਹ ਵੀ ਪੜ੍ਹੋ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਨੇ ਨਵ-ਨਿਯੁਕਤ ਐਸਐਸਪੀ ਡਾ. ਜੋਤੀ ਯਾਦਵ ਦਾ ਕੀਤਾ ਸਵਾਗਤ

ਉਹ ਨਾਂ ਸਿਰਫ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਬਲਕਿ ਆਪ ਪੰਜਾਬ ਦੇ ਇੰਚਾਰਜ਼ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੇ ਵੀ ਨਜ਼ਦੀਕੀ ਮੰਨੇ ਜਾਂਦੇ ਹਨ। ਉਧਰ,ਨਵੀਂ ਜਿੰਮੇਵਾਰੀ ਮਿਲਣ ‘ਤੇ ਖੁਸੀ ਪ੍ਰਗਟ ਕਰਦਿਆਂ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਆਪ ਸੁਪਰੀਮੋ ਅਰਵਿੰਦ ਕੇਜ਼ਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਇੰਚਾਰਜ਼ ਮਨੀਸ਼ ਸਿਸੋਦੀਆ ਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਹੈ ਕਿ ਉਹ ਪਹਿਲਾਂ ਦੀ ਤਰ੍ਹਾਂ ਪਾਰਟੀ ਦੀ ਚੜਦੀ ਕਲਾਂ ਲਈ ਪੂਰੇ ਉਤਸ਼ਾਹ ਨਾਲ ਮਿਹਨਤ ਕਰਦੇ ਰਹਿਣਗੇ।

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਨੇ ਨਵ-ਨਿਯੁਕਤ ਐਸਐਸਪੀ ਡਾ. ਜੋਤੀ ਯਾਦਵ ਦਾ ਕੀਤਾ ਸਵਾਗਤ

ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਸਿਵਲ ਸਰਜਨ ਬਠਿੰਡਾ ਵੱਲੋਂ ਪੋਸਟਰ ਰਿਲੀਜ਼

Leave a Reply

Your email address will not be published. Required fields are marked *