Mayor Padamjit Singh Mehta ਨੇ ਸ਼ਕਤੀ ਵਿਹਾਰ ਕਲੋਨੀ ਵਿੱਚ 14 ਲੱਖ ਰੁਪਏ ਦੇ ਇੰਟਰਲਾਕਿੰਗ ਟਾਈਲਾਂ ਦੇ ਕੰਮ ਦਾ ਕੀਤਾ ਉਦਘਾਟਨ

Bathinda News:ਸ਼ਹਿਰ ਦੇ ਸਮੁੱਚੇ ਵਿਕਾਸ ਨੂੰ ਤੇਜ਼ ਕਰਨ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦੇ ਹੋਏ, ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਸ਼ਕਤੀ ਵਿਹਾਰ ਕਲੋਨੀ, ਬੱਲਾਰਾਮ ਨਗਰ ਵਿੱਚ ਲਗਭਗ 14 ਲੱਖ ਰੁਪਏ ਦੇ ਇੰਟਰਲਾਕਿੰਗ ਟਾਈਲਾਂ ਦੇ ਕੰਮ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਇਲਾਕਾ ਨਿਵਾਸੀਆਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ।ਇਸ ਦੌਰਾਨ ਉਨ੍ਹਾਂ ਨਾਲ ਕੌਂਸਲਰ ਸ੍ਰੀ ਬੇਅੰਤ ਸਿੰਘ ਰੰਧਾਵਾ, ਕੌਂਸਲਰ ਸ੍ਰੀ ਉਮੇਸ਼ ਗੋਗੀ, ਸ੍ਰੀ ਅਮਰਿੰਦਰ ਸਿੰਘ, ਸ੍ਰੀ ਹਰਵਿੰਦਰ ਸਿੰਘ, ਸ੍ਰੀ ਗੁਰਦੇਵ ਸਿੰਘ, ਐਡਵੋਕੇਟ ਸ੍ਰੀ ਸੰਜੀਵ ਗੋਇਲ, ਸ੍ਰੀ ਚਿਮਨ ਲਾਲ, ਸ੍ਰੀ ਪ੍ਰਿੰਸ ਮਿੱਤਲ, ਸ੍ਰੀ ਸਤਪਾਲ ਸਿੰਘ, ਸ੍ਰੀ ਸੁਰਿੰਦਰ ਕੁਮਾਰ, ਸ੍ਰੀ ਗੁਰਚਰਨ ਸਿੰਘ ਮਾਨ, ਸ੍ਰੀ ਹਰਬੰਸ ਸਿੰਘ, ਸ੍ਰੀ ਭੁਪਿੰਦਰ ਸਿੰਘ ਬਰਾੜ, ਸ੍ਰੀ ਮੱਖਣ ਸਿੰਘ, ਸ੍ਰੀ ਜਸਪਾਲ ਜਿੰਦਲ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ।ਇਸ ਮੌਕੇ ਮੇਅਰ ਸ਼੍ਰੀ ਮਹਿਤਾ ਨੇ ਕਿਹਾ ਕਿ ਨਗਰ ਨਿਗਮ ਦਾ ਟੀਚਾ ਸ਼ਹਿਰ ਦੇ ਹਰ ਵਾਰਡ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਹੈ, ਤਾਂ ਜ਼ੋ ਵਸਨੀਕਾਂ ਲਈ ਇੱਕ ਸਾਫ਼, ਸੁਰੱਖਿਅਤ ਅਤੇ ਬਿਹਤਰ ਵਾਤਾਵਰਣ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਇੰਟਰਲਾਕਿੰਗ ਟਾਈਲਾਂ ਲਗਾਉਣ ਨਾਲ ਗਲੀਆਂ ਦਾ ਰੂਪ ਬਦਲ ਜਾਵੇਗਾ, ਡਰੇਨੇਜ ਦੀਆਂ ਸਮੱਸਿਆਵਾਂ ਘੱਟ ਹੋਣਗੀਆਂ ਅਤੇ ਸਥਾਨਕ ਨਿਵਾਸੀਆਂ ਨੂੰ ਆਉਣ ਜਾਣ ਵਿੱਚ ਸਹੂਲਤ ਮਿਲੇਗੀ।ਸਥਾਨਕ ਨਿਵਾਸੀਆਂ ਨੇ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਕੰਮ ਦੀ ਲੋੜ ਲੰਬੇ ਸਮੇਂ ਤੋਂ ਮਹਿਸੂਸ ਕੀਤੀ ਜਾ ਰਹੀ ਸੀ ਅਤੇ ਹੁਣ ਇਹ ਪੂਰਾ ਹੋਣ ਵਾਲਾ ਹੈ। ਅੰਤ ਵਿੱਚ, ਮੇਅਰ ਨੇ ਭਰੋਸਾ ਦਿੱਤਾ ਕਿ ਖੇਤਰ ਵਿੱਚ ਵਿਕਾਸ ਕਾਰਜ ਭਵਿੱਖ ਵਿੱਚ ਵੀ ਜਾਰੀ ਰਹਿਣਗੇ ਅਤੇ ਜਨਤਕ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ।

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

DAV College Bathinda ਨੇ ਬਸੰਤ ਪੰਚਮੀ ਦੇ ਮੌਕੇ ‘ਤੇ ਪਤੰਗ ਉਡਾਉਣ ਦਾ ਪ੍ਰੋਗਰਾਮ ਆਯੋਜਿਤ ਕੀਤਾ

ਲਾਲਜੀਤ ਸਿੰਘ ਭੁੱਲਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਇਆ ਗਿਆ

Leave a Reply

Your email address will not be published. Required fields are marked *