ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬਾਲ ਵਿਆਹ ਵਿਰੋਧੀ ਜਾਗਰੂਕਤਾ ਸੈਮੀਨਾਰ ਆਯੋਜਿਤ

ਲੋਕ ਕਾਨੁੰਨੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਅਤੇ ਬਾਲ ਵਿਆਹ ਵਿਰੋਧੀ ਮੁਹਿੰਮ ਨਾਲ ਜੁੜਣ- ਭਗਵਾਨ ਦਾਸ ਗੁਪਤਾ
Patiala News:ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ,ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਨਯੋਗ ਅਵਤਾਰ ਸਿੰਘ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਦੀ ਸਰਪ੍ਰਸਤੀ ਅਤੇ ਮਾਣਯੋਗ ਅਮਨਦੀਪ ਕੰਬੋਜ ਚੀਫ਼ ਜੁਡੀਸ਼ਲ ਮੈਜਿਸਟਰੇਟ ਕਮ ਸੈਕਟਰੀ ਵਲੋਂ ਮਿਲੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜ਼ਿਲ੍ਹਾ ਸਾਂਝ ਕੇਂਦਰ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬਾਲ ਵਿਆਹ ਮੁਕਤ ਭਾਰਤ ਅਭਿਆਨ ਦੇ ਤਹਿਤ ਕਾਨੂੰਨੀ ਸੇਵਾਵਾਂ ਅਤੇ ਬਾਲ ਵਿਆਹ ਵਿਰੋਧੀ ਜਾਗਰੂਕਤਾ ਸੈਮੀਨਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਯੋਜਿਤ ਕੀਤਾ ਗਿਆ।ਸੈਮੀਨਾਰ ਵਿੱਚ ਉੱਘੇ ਸਮਾਜਸੇਵੀ ਤੇ ਮੋਟੀਵੇਸਨਲ ਸਪੀਕਰ ਭਗਵਾਨ ਦਾਸ ਗੁਪਤਾ, ਪੈਰਾ ਲੀਗਲ ਵਲੰਟੀਅਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵਲੋਂ ਮੁਫ਼ਤ ਕਾਨੂੰਨੀ ਸੇਵਾਵਾਂ,ਤਿੰਨ ਨਵੇਂ ਕਨੂੰਨਾਂ, ਪੰਜਾਬ ਪੀੜਤ ਮੁਆਵਜ਼ਾ ਯੋਜਨਾ,ਜਿਨਸੀ ਹਮਲਾ ਪੀੜਤ ਮੁਆਵਜਾ, ਲੇਬਰ ਕਾਰਡ, ਪੈਨਸ਼ਨਾਂ ਆਦਿ, ਬਾਲ ਵਿਆਹ, ਪੋਕਸੋ ਐਕਟ,ਟੋਲ ਫ੍ਰੀ ਨੰਬਰ 15100, ਨੈਸ਼ਨਲ ਲੋਕ ਅਦਾਲਤ ਅਤੇ ਸਥਾਈ ਲੋਕ ਅਦਾਲਤ ਬਾਰੇ ਜਾਣਕਾਰੀ ਦਿੱਤੀ।ੳਹਨਾਂ ਨੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਲਾਭ ਲੈਣ ਅਤੇ ਬਾਲ ਵਿਆਹ ਮੁਕਤ ਭਾਰਤ ਅਭਿਆਨ ਦੇ ਨਾਲ ਜੁੜਣ ਦੀ ਅਪੀਲ ਕੀਤੀ ਅਤੇ 13 ਮਾਰਚ 2026 ਨੂੰ ਲੱਗਣ ਜਾਂ ਰਹੀ ਨੈਸ਼ਨਲ ਲੋਕ ਅਦਾਲਤ ਬਾਰੇ ਜਾਣਕਾਰੀ ਦਿੱਤੀ।ਸਕੂਲ ਪ੍ਰਿੰਸੀਪਲ ਕਰਮਜੀਤ ਸਿੰਘ ਨੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਬਾਲ ਵਿਆਹ ਤੇ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਹੋਣ ਦੀ ਅਪੀਲ ਵੀ ਕੀਤੀ। ਅਧਿਆਪਕ ਗੁਰਦਰਸ਼ਨ ਸਿੰਘ ਨੇ ਧੰਨਵਾਦੀ ਸ਼ਬਦ ਕਹੇ।ਇਸ ਮੌਕੇ ਅਵਤਾਰ ਸਿੰਘ, ਰਮਿੰਦਰਪਾਲ ਸਿੰਘ ਸਮੂੰਹ ਸਕੂਲ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

ਕੁਰਸੀ’ ਨੂੰ ਲੈ ਕੇ ਮੋੜ ਮੰਡੀ ‘ਚ MLA ਤੇ ਪ੍ਰਧਾਨ ਵਿਚ ਖੜਕੀ!

ਗੁਣਵੱਤਾ ਭਰੀ ਸਿੱਖਿਆ ਵੱਲ ਕਦਮ ,ਦਾਖਲਾ ਮੁਹਿੰਮ ਦੂਜੇ ਦਿਨ ਵੀ ਜਾਰੀ

Leave a Reply

Your email address will not be published. Required fields are marked *