Bathinda News:ਡੀ.ਏ.ਵੀ. ਕਾਲਜ ਬਠਿੰਡਾ ਲਈ ਇਹ ਬੜੀ ਖੁਸ਼ੀ ਅਤੇ ਮਾਣ ਵਾਲੀ ਗੱਲ ਹੈ ਕਿ ਪੰਜਾਬੀ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਨਤੀਜਿਆਂ ਵਿੱਚ ਬੀ.ਸੀ.ਏ ਸਮੈਸਟਰ-2 ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜਾ ਦਿੱਤਾ। ਕਰਨ ਕੁਮਾਰ ਨੇ ਪਹਿਲਾ, ਅਮਨਦੀਪ ਕੌਰ ਨੇ ਦੂਜਾ ਅਤੇ ਹੁਸਨਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ।
ਵਿਦਿਆਰਥੀਆਂ ਵੱਲੋਂ ਅਗਵਾਈ ਅਤੇ ਪ੍ਰੇਰਨਾ ਲਈ ਕਾਲਜ ਦੇ ਸਮਰਪਿਤ ਅਤੇ ਮਿਹਨਤੀ ਸਟਾਫ਼ ਦਾ ਧੰਨਵਾਦ ਕੀਤਾ ਗਿਆ।ਕਾਲਜ ਦੇ ਪ੍ਰਿੰਸੀਪਲ ਡਾ.ਰਾਜੀਵ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਦੇ ਸ਼ਾਨਦਾਰ ਨਤੀਜੇ ਤੋਂ ਬਹੁਤ ਖੁਸ਼ ਹੋ ਕੇ ਉਨ੍ਹਾਂ ਨੂੰ ਆਸ਼ੀਰਵਾਦ ਦਿੱਤਾ। ਉਨ੍ਹਾਂ ਕੰਪਿਊਟਰ ਵਿਭਾਗ ਦੇ ਮੁਖੀ ਡਾ. ਵੰਦਨਾ ਜਿੰਦਲ ਅਤੇ ਵਿਭਾਗ ਦੇ ਫੈਕਲਟੀ ਮੈਂਬਰਾਂ ਨੂੰ ਵਿਭਾਗ ਦੇ ਸ਼ਾਨਦਾਰ ਨਤੀਜਿਆਂ ‘ਤੇ ਵਧਾਈ ਦਿੱਤੀ।
ਇਹ ਵੀ ਪੜ੍ਹੋ Bathinda ਦੇ DTO ਦਫ਼ਤਰ ਦਾ ਕਲਰਕ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।
