Bathinda ਦੇ DTO ਦਫ਼ਤਰ ਦਾ ਕਲਰਕ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

Bathinda News: ਵਿਜੀਲੈਂਸ ਬਿਊਰੋ ਬਠਿੰਡਾ ਵੱਲੋਂ ਅੱਜ ਕੀਤੀ ਗਈ ਵੱਡੀ ਕਾਰਵਾਈ ਦੇ ਵਿੱਚ ਜ਼ਿਲਾ ਟਰਾਂਸਪੋਰਟ ਦਫਤਰ ਦੇ ਇੱਕ ਕਲਰਕ ਨੂੰ ਰਿਸ਼ਵਤ ਲੈਂਦੇ ਹੋਏ ਰੰਗੀ ਹੱਥ ਹੋਈ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੀ ਪਹਿਚਾਣ ਡੈਵਿਡ ਕੁਮਾਰ ਵਜੋਂ ਹੋਈ ਹੈ ਕਿ ਜੋ ਕਿ ਟਰਾਂਸਪੋਰਟ ਦਫਤਰ ਵਿੱਚ ਬਤੌਰ ਕਲਰਕ ਕੰਮ ਕਰਦਾ ਹੈ। ਦੱਸਿਆ ਜਾ ਰਿਹਾ ਕਿ ਵਿਜੀਲੈਂਸ ਕੋਲ ਇਸ ਸਬੰਧੀ ਰਜੀਵ ਕੁਮਾਰ ਨਾਂ ਦੇ ਵਿਅਕਤੀ ਵੱਲੋਂ ਸ਼ਿਕਾਇਤ ਕੀਤੀ ਗਈ ਸੀ ਕਿ ਮੁਲਜਮ ਕਲਰਕ ਵੱਲੋਂ ਗੱਡੀਆਂ ਨੂੰ ਅਪਰੂਵ ਕਰਨ ਬਦਲੇ ਰਿਸ਼ਵਤ ਦੀ ਮੰਗ ਕਰਕੇ ਲਗਾਤਾਰ ਤੰਗ ਪਰੇਸ਼ਾਨ ਕੀਤਾ ਜਾ ਰਿਹਾ। ਜਿਸ ਦੇ ਚਲਦੇ ਉਸਦੇ ਵੱਲੋਂ ਵਿਜੀਲੈਂਸ ਨੂੰ ਸ਼ਿਕਾਇਤ ਕੀਤੀ ਗਈ ਅਤੇ ਇਸ ਸ਼ਿਕਾਇਤ ਦੇ ਅਧਾਰ ‘ਤੇ ਵਿਜੀਲੈਂਸ ਨੇ ਪੜਤਾਲ ਕਰਨ ਤੋਂ ਬਾਅਦ ਅੱਜ ਸੋਮਵਾਰ ਨੂੰ ਬਾਅਦ ਦੁਪਹਿਰ ਜ਼ਿਲਾ ਟਰਾਂਸਪੋਰਟ ਦਫਤਰ ਦੇ ਵਿੱਚ ਛਾਪਾਮਾਰੀ ਕੀਤੀ, ਜਿੱਥੇ ਮੁਦਈ ਰਜੀਵ ਕੁਮਾਰ ਤੋਂ 2700 ਦੀ ਰਿਸ਼ਵਤ ਲੈਂਦਿਆਂ ਕਲਰਕ ਡੇਵਿਡ ਕੁਮਾਰ ਨੂੰ ਮੌਕੇ ਤੇ ਗ੍ਰਿਫਤਾਰ ਕਰ ਲਿਆ। ਵਿਜੀਲੈਂਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਡੁੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ ਅਤੇ ਪਤਾ ਕੀਤਾ ਜਾਵੇਗਾ ਕਿ ਇਸ ਰਿਸ਼ਵਤ ਕਾਂਡ ਦੇ ਵਿੱਚ ਕੋਈ ਹੋਰ ਮੁਲਾਜ਼ਮ ਦਾ ਅਧਿਕਾਰੀ ਸ਼ਾਮਿਲ ਹੈ ਜਾਂ ਨਹੀਂ।

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

DAV College Bathinda ਦੇ ਬੀ.ਸੀ.ਏ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੀ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ

ਮੇਅਰ ਨੇ ਵਾਰਡ ਨੰਬਰ 50 ਵਿੱਚ 16 ਕਰੋੜ ਰੁਪਏ ਦੇ ਸੀਵਰੇਜ ਪਾਈਪਲਾਈਨ ਪ੍ਰੋਜੈਕਟ ਦਾ ਕੀਤਾ ਉਦਘਾਟਨ

Leave a Reply

Your email address will not be published. Required fields are marked *