👉”ਸਾਡੇ ਬਜ਼ੁਰਗ ਸਾਡਾ ਮਾਣ” ਪੰਜਾਬ ਸਰਕਾਰ ਦੀ ਨਿਵੇਕਲੀ ਪਹਿਲ, ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ
👉ਬੁਜ਼ੁਰਗਾਂ ਦੇ ਤਜ਼ਰਬੇ ਨੌਜਵਾਨਾਂ ਲਈ ਸੇਧ ਦਾ ਪਿਟਾਰਾ, ਮੇਅਰ ਪਦਮਜੀਤ ਸਿੰਘ
Bathinda News:ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਸ਼ੁਰੂ ਕੀਤੇ ਗਏ ’’ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਦੀ ਜ਼ਿਲ੍ਹਾ ਪੱਧਰੀ ਸ਼ੁਰੂਆਤ ਅੱਜ ਸਥਾਨਕ ਬਲਵੰਤ ਗਾਰਗੀ ਆਡੀਟੋਰੀਅਮ ਵਿਖੇ ਵਿਸ਼ੇਸ਼ ਸਮਾਗਮ ਨਾਲ ਕੀਤੀ ਗਈ।ਇਸ ਮੌਕੇ ਬੋਲਦਿਆਂ ਸ਼੍ਰੀ ਜਗਰੂਪ ਸਿੰਘ ਗਿੱਲ ਵਿਧਾਇਕ ਬਠਿੰਡਾ ਨੇ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗਾਂ ਨੂੰ ਸਨਮਾਨਯੋਗ ਅਤੇ ਸੁਰੱਖਿਅਤ ਜੀਵਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਚਲਾਈ ਜਾ ਰਹੀ ਇਸ ਵਿਸ਼ੇਸ਼ ਮੁਹਿੰਮ ਤਹਿਤ ਬਜ਼ੁਰਗਾਂ ਨੂੰ ਮਾਣ ਸਨਮਾਨ ਅਤੇ ਉਨ੍ਹਾਂ ਲਈ ਪੰਜਾਬ ਸਰਕਾਰ ਦੀਆਂ ਵਿਸ਼ੇਸ਼ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਬਜ਼ੁਰਗਾਂ ਦੇ ਸੀਨੀਅਰ ਸਿਟੀਜਨ ਕਾਰਡ, ਬੁਢਾਪਾ ਪੈਨਸ਼ਨ, ਬਜ਼ੁਰਗਾਂ ਸਬੰਧੀ ਬੈਂਕਾਂ ਦੀਆਂ ਸਕੀਮਾਂ ਅਤੇ ਆਨਲਾਈਨ ਫਰਾਡ ਤੋਂ ਬਚਾਅ ਸਬੰਧੀ ਜਾਣਕਾਰੀ ਆਦਿ ਦਿੱਤੀ ਜਾ ਰਹੀ ਹੈ।ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਕਿਹਾ ਕਿ “ਸਾਡੇ ਬਜ਼ੁਰਗ ਸਾਡਾ ਮਾਣ” ਪੰਜਾਬ ਸਰਕਾਰ ਦੀ ਨਿਵੇਕਲੀ ਪਹਿਲ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦੀ ਨੀਂਹ ਹਨ ਅਤੇ ਇਨ੍ਹਾਂ ਦੇ ਵਡਮੁੱਲੇ ਯੋਗਦਾਨ ਦਾ ਮੁੱਲ ਪਾਉਣਾ ਸਾਡਾ ਫਰਜ਼ ਹੈ। ਡਿਪਟੀ ਕਮਿਸ਼ਨਰ ਨੇ ਮੌਕੇ ‘ਤੇ ਮੌਜੂਦ ਸਮੂਹ ਬਜ਼ੁਰਗਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਬਜ਼ੁਰਗਾਂ ਦੇ ਯਤਨ ਸਦਕਾ ਹੀ ਅੱਜ ਅਸੀਂ ਪ੍ਰਗਤੀਸ਼ੀਲ ਸਮਾਜ ‘ਚ ਵਿਚਰ ਰਹੇ ਹਾਂ। ਉਨ੍ਹਾਂ ਦੱਸਿਆ ਕਿ ਅੱਜ ਦੇ ਇਸ ਸਮਾਗਮ ਦੌਰਾਨ ਬਜ਼ੁਰਗਾਂ ਲਈ ਵਿਸ਼ੇਸ਼ ਮੈਡੀਕਲ ਕੈਂਪ ਲਗਾਇਆ ਗਿਆ ਅਤੇ ਮੌਕੇ ਤੇ ਉਨ੍ਹਾਂ ਨੂੰ ਨਜ਼ਰ ਦੀਆਂ ਐਨਕਾਂ ਵੰਡੀਆਂ ਗਈਆਂ। ਸਮਾਜਿਕ ਸੁਰੱਖਿਆ ਵਿਭਾਗ ਵਲੋਂ ਵਿਸ਼ੇਸ਼ ਸੈਲਫੀ ਪੁਆਇੰਟ ਵੀ ਬਣਾਇਆ ਗਿਆ ਜਿੱਥੇ ਸਾਡੇ ਮਨ ਮੱਤੇ ਬਜ਼ੁਰਗਾਂ ਨੇ ਆਪਣੀਆਂ ਤਸਵੀਰਾਂ ਖਿਚਵਾਈਆਂ।
ਇਹ ਵੀ ਪੜ੍ਹੋ DAV College Bathinda ਨੇ ਪ੍ਰੋ. ਪਰਵੀਨ ਕੁਮਾਰ ਗਰਗ ਨੂੰ ਨਿੱਘੀ ਵਿਦਾਇਗੀ ਦਿੱਤੀ
ਸ਼੍ਰੀ ਰਾਜੇਸ਼ ਧੀਮਾਨ, ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਬਜ਼ੁਰਗਾਂ ਦੀ ਸਿਹਤ ਦਾ ਧਿਆਨ ਰੱਖਦਿਆਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਿਹਤ ਬੀਮਾ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਦਾ 10 ਲੱਖ ਦਾ ਸਿਹਤ ਬੀਮਾ ਕਾਰਡ ਬਣੇਗਾ ਅਤੇ ਲੋਕ ਆਪਣਾ 10 ਲੱਖ ਤੱਕ ਦਾ ਸਾਲਾਨਾ ਇਲਾਜ ਸਰਕਾਰੀ ਤੇ ਮਨਜ਼ੂਰਸੁਦਾ ਪ੍ਰਾਈਵੇਟ ਹਸਪਤਾਲਾਂ ਵਿੱਚ ਕਰਵਾ ਸਕਣਗੇ ਤੇ ਇਹ ਇਲਾਜ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਹੋਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀ ਆਪਣਾ ਆਧਾਰ ਕਾਰਡ ਅਤੇ ਵੋਟ ਕਾਰਡ ਨਾਲ ਲੈ ਕੇ ਆਪਣਾ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਬਣਵਾ ਲੈਣ, ਇਹ ਕਾਰਡ ਪਿੰਡ-ਪਿੰਡ ਜਾ ਕੇ ਵੀ ਬਣਾਏ ਜਾਣਗੇ।ਇਕੱਠ ਨੂੰ ਸੰਬੋਧਨ ਕਰਦਿਆਂ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਬਜ਼ੁਰਗਾਂ ਦੇ ਤਜ਼ਰਬੇ ਨੌਜਵਾਨ ਪੀੜ੍ਹੀ ਲਈ ਸਿਹਤ ਦਾ ਪਿਟਾਰਾ ਹਨ। ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡਾ ਮਾਣ ਹਨ ਤੇ ਇਨ੍ਹਾਂ ਤੋਂ ਸਾਨੂੰ ਬਹੁਤ ਕੁੱਝ ਸਿੱਖਣ ਨੂੰ ਮਿਲਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਿਹਤ ਪੱਖੋਂ ਮੋਹਰੀ ਸੂਬਾ ਬਣਾਉਣ ਲਈ ਪੁਰਜ਼ੋਰ ਯਤਨ ਕੀਤੇ ਜਾ ਰਹੇ ਹਨ।ਇਸ ਮੌਕੇ ਬਜ਼ੁਰਗਾਂ ਨੂੰ ਉਨ੍ਹਾਂ ਦੀਆਂ ਵੱਖ-ਵੱਖ ਉਪਲੱਬਦੀਆਂ ਲਈ ਸਨਮਾਨਤ ਵੀ ਕੀਤਾ ਗਿਆ।ਇਸ ਮੌਕੇ ਸ਼੍ਰੀ ਬਿਕਰਮ ਸਿੰਘ ਲਵਲੀ, ਸ਼੍ਰੀ ਅਮਰਦੀਪ ਸਿੰਘ ਰਾਜਨ ਚੇਅਰਮੈਨ ਬਠਿੰਡਾ ਕੇਂਦਰੀ ਸਹਿਕਾਰਤਾ ਬੈਂਕ, ਸ਼੍ਰੀ ਰਾਕੇਸ਼ ਪੂਰੀ ਚੇਅਰਮੈਨ ਪੰਜਾਬ ਸਟੇਟ ਜੰਗਲਾਤ ਕਾਰਪੋਰੇਸ਼ਨ, ਸ਼੍ਰੀ ਜਤਿੰਦਰ ਸਿੰਘ ਭੱਲਾ ਚੇਅਰਮੈਨ ਨਗਰ ਸੁਧਾਰ ਟ੍ਰਸਟ ਬਠਿੰਡਾ, ਸ਼੍ਰੀ ਹਰਪਾਲ ਸਿੰਘ ਖੁਰਮੀ, ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਗਗਨਦੀਪ ਸਿੰਘ, ਮੁੱਖ ਮੰਤਰੀ ਖੇਤਰੀ ਫੀਲਡ ਅਫਸਰ ਸ੍ਰੀ ਰਮਨਜੀਤ, ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਮੈਡਮ ਅਰਸ਼ਦੀਪ ਕੌਰ ਅਤੇ ਹੋਰ ਪਤਵੰਤੇ ਆਦਿ ਹਾਜ਼ਰ ਸਨ।
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।
