ਬਠਿੰਡਾ ਵਿਖੇ ਬਣਾਈ ਜਾਵੇਗੀ ‘ਡੌਗ ਸੈਂਚੁਰੀ’, ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ

👉ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਵਾਰਾ ਕੁੱਤਿਆਂ ਦੇ ਪ੍ਰਬੰਧਨ ਵੱਲ ਪੰਜਾਬ ਸਰਕਾਰ ਦਾ ਅਹਿਮ ਕਦਮ
👉ਡੌਗ ਸੈਂਚੁਰੀ ਦੀ ਉਸਾਰੀ ਸਬੰਧੀ ਡਿਪਟੀ ਕਮਿਸ਼ਨਰ ਨੇ ਕੀਤੀ ਬੈਠਕ
Bathinda News:ਪੰਜਾਬ ਸਰਕਾਰ ਦੀ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਠਿੰਡਾ ਵਿਚ ਡੌਗ ਸੈਂਚੁਰੀ ਦੀ ਉਸਾਰੀ ਕੀਤੀ ਜਾਣੀ ਹੈ ਜਿਸ ਤਹਿਤ ਕੁੱਤਿਆਂ ਦੇ ਕੱਟਣ ਦੀਆਂ ਘਟਨਾਵਾਂ ਨੂੰ ਘਟਾਉਣ ਅਤੇ ਅਵਾਰਾ ਕੁੱਤਿਆਂ ਲਈ ਢੁਕਵੀਂ ਦੇਖਭਾਲ, ਆਸਰਾ ਅਤੇ ਇਲਾਜ ਨੂੰ ਯਕੀਨੀ ਬਣਾਉਣ ਬਣਾਇਆ ਜਾਵੇਗਾ।ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਇਸ ਗੱਲ ਦਾ ਪ੍ਰਗਟਾਵਾ ਡੌਗ ਸੈਂਚੁਰੀ ਦੀ ਉਸਾਰੀ ਸਬੰਧੀ ਬੁਲਾਈ ਵਿਸ਼ੇਸ਼ ਬੈਠਕ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਅਵਾਰਾ ਕੁੱਤਿਆਂ ਦੇ ਪ੍ਰਬੰਧਨ ਅਤੇ ਭਲਾਈ ਸੰਬੰਧੀ ‘ਡੌਗ ਸੈਂਚੁਰੀ’ ਬਣਾਈ ਜਾਵੇਗੀ ।ਉਨ੍ਹਾਂ ਦੱਸਿਆ ਕਿ ਉਸਾਰੀ ਲਈ ਢੁਕਵੀਂ ਥਾਂ ਦੀ ਭਾਲ ਕੀਤੀ ਜਾ ਰਹੀ ਹੈ। ਥਾਂ ਮੁਕਰਰ ਕਰਕੇ ਪੰਜਾਬ ਸਰਕਾਰ ਨੂੰ ਸੂਚਿਤ ਕਰ ਦਿੱਤਾ ਜਾਵੇਗਾ ਤਾਂ ਜੋ ਇਹ ਕੰਮ ਜਲਦ ਤੋਂ ਜਲਦ ਨੇਪਰੇ ਚਾੜ੍ਹਿਆ ਜਾ ਸਕੇ। ਨਾਲ ਹੀ ਉਨ੍ਹਾਂ ਲੋਕ ਨਿਰਮਾਣ ਵਿਭਾਗ ਨੂੰ ਹਿਦਾਯਤ ਕੀਤੀ ਕਿ ਉਹ ਡੌਗ ਸੈਂਚੁਰੀ ਦੀ ਉਸਾਰੀ ਸਬੰਧੀ ਨਕਸ਼ਾ ਅਤੇ ਅਨੁਮਾਨਤ ਖਰਚਾ ਤਿਆਰ ਕਰ ਲੈਣ। ਡਿਪਟੀ ਕਮਿਸ਼ਨਰ ਨੇ ਹਿਦਾਯਤ ਕੀਤੀ ਕਿ ਇਮਾਰਤ ਦਾ ਨਕਸ਼ਾ ਸਰਕਾਰ ਦੇ ਮਾਪਦੰਡਾਂ ਅਨੁਸਾਰ ਹੋਵੇ ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਕੰਚਨ, ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ਼੍ਰੀ ਬਲਕਰਨ ਸਿੰਘ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਸ਼੍ਰੀ ਅਭਿਨਵ ਗੋਇਲ, ਮੁਖ ਸੈਨਟਰੀ ਇੰਸਪੈਕਟਰ ਸ਼੍ਰੀ ਸੰਦੀਪ ਕਟਾਰੀਆ, ਪਸ਼ੂ ਪਾਲਣ ਵਿਭਾਗ ਤੋਂ ਡਾ ਚਮਨ ਦੀਪ ਕੌਰ, ਕਾਰਜਕਾਰੀ ਇੰਜੀਨਿਅਰ ਲੋਕ ਨਿਰਮਾਣ ਵਿਭਾਗ ਸ਼੍ਰੀ ਮੋਹਿਤ ਕਾਂਸਲ,ਜ਼ਿਲ੍ਹਾ ਸਿੱਖਿਆ ਅਫਸਰ (ਸੈ) ਸ਼੍ਰੀ ਦਵਿੰਦਰਪਾਲ ਸਿੰਘ ਅਤੇ ਹੋਰ ਅਫਸਰ ਹਾਜ਼ਰ ਸਨ । 

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

DAV College, Bathinda ਵਿਖੇ “ਸਟਾਰਟਅੱਪ ਅਤੇ ਵਿਦਿਆਰਥੀ ਉੱਦਮਤਾ” ਵਿਸ਼ੇ ‘ਤੇ ਭਾਸ਼ਣ ਦਾ ਆਯੋਜਨ

Bathinda ‘ਚ ਪੁਲਿਸ ਤੇ ਕਿਸਾਨ ਆਹਮੋ-ਸਾਹਮਣੇ, ਸਥਿਤੀ ਤਨਾਅਪੂਰਨ,ਚੱਲੇ ਅੱਥਰੂ ਗੈਸ ਦੇ ਗੋਲੇ

Leave a Reply

Your email address will not be published. Required fields are marked *