👉ਇੰਡਸਟਰੀ ਦੀ ਮੰਗ ਅਨੁਸਾਰ ਜੀ.ਕੇ.ਯੂ. ਵੱਲੋਂ ਨਵੇਂ ਤਕਨੀਕੀ ਕੋਰਸ ਸ਼ੁਰੂ ਕੀਤੇ ਜਾਣ ਦੀ ਯੋਜਨਾ- ਡਾ. ਰਾਮੇਸ਼ਵਰ ਸਿੰਘ
Talwandi Sabo News:ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਦੀ ਪਲੇਸਮੈਂਟ ਲਈ ਦੋ ਰੋਜ਼ਾ ਰੁਜ਼ਗਾਰ ਮੇਲਾ ਆਯੋਜਿਤ ਕੀਤਾ ਗਿਆ। ਜਿਸ ਦਾ ਉਦਘਾਟਨ ਮੁੱਖ ਮਹਿਮਾਨ ਵਾਈਸ ਚਾਂਸਲਰ ਪ੍ਰੋ.(ਡਾ.) ਰਾਮੇਸ਼ਵਰ ਸਿੰਘ ਨੇ ਕੀਤਾ। ਉਦਆਟਨੀ ਸਮਾਰੋਹ ਵਿੱਚ ਪਰੋ ਵਾਈਸ ਚਾਂਸਲਰ ਡਾ. ਜਗਤਾਰ ਸਿੰਘ ਧੀਮਾਨ, ਪਰੋ ਵਾਈਸ ਚਾਂਸਲਰ ਡਾ. ਪੀਯੂਸ਼ ਵਰਮਾ, ਡਾਇਰੈਕਟਰ ਕੈਂਪਸ ਡਾ. ਹਰਜਸਪਾਲ ਸਿੰਘ, ਡੀਨ ਅਕਾਦਮਿਕ ਡਾ. ਜਾਵੇਦ ਅਹਿਮਦ ਖਾਨ, ਵੱਖ-ਵੱਖ ਫੈਕਲਟੀਆਂ ਦੇ ਡੀਨ, ਅਧਿਆਪਕ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਹੋਏ। ਮੇਲੇ ਦੇ ਦੂਜੇ ਦਿਨ 150 ਵਿਦਿਆਰਥੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।ਉਦਘਾਟਨ ਮੌਕੇ ਮੁੱਖ ਮਹਿਮਾਨ ਡਾ. ਸਿੰਘ ਨੇ ਕਿਹਾ ਕਿ ਰੁਜ਼ਗਾਰ ਮੇਲੇ ਸਿੱਖਿਆ ਅਤੇ ਸਨਅਤ ਵਿਚਕਾਰ ਪੁੱਲ ਦਾ ਕੰਮ ਕਰਦੇ ਹਨ। ਇਸ ਲਈ ਜੀ.ਕੇ.ਯੂ. ਇੰਡਸਟਰੀ ਦੀ ਮੰਗ ਅਨੁਸਾਰ ਨਵੇਂ ਸਿਲੇਬਸ ਤਿਆਰ ਕਰ ਰਹੀ ਹੈ ਤੇ ਨਵੇਂ ਤਕਨੀਕੀ ਕੋਰਸ ਸ਼ੁਰੂ ਕਰਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਇੰਟਰਵਿਊ ਵਿੱਚ ਇਮਾਨਦਾਰੀ ਅਤੇ ਆਤਮ-ਵਿਸ਼ਵਾਸ ਨਾਲ ਜਵਾਬ ਦੇਣ ਲਈ ਪ੍ਰੇਰਿਤ ਕੀਤਾ।
ਇਹ ਵੀ ਪੜ੍ਹੋ ਸਿੱਧੂ ਮੂਸੇਵਾਲਾ ਦੇ ਮਾਂ-ਪਿਉ ਮਾਨਸਾ ਦੇ SSP ਦਫ਼ਤਰ ਅੱਗੇ ਧਰਨੇ ‘ਤੇ ਬੈਠੇ
ਪਰੋ ਵਾਈਸ ਚਾਂਸਲਰ ਡਾ. ਧੀਮਾਨ ਨੇ ਆਯੋਜਕਾਂ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਆਤਮ-ਵਿਸ਼ਵਾਸ ਨਾਲ ਇੰਡਸਟਰੀ ਦੇ ਅਧਿਕਾਰੀਆਂ ਅੱਗੇ ਆਪਣੀ ਯੋਗਤਾ ਦਾ ਪ੍ਰਗਟਾਵਾ ਕਰਨ ਲਈ ਕਿਹਾ। ਉਨ੍ਹਾਂ ਵਿਦਿਆਰਥੀਆਂ ਨੂੰ ਹਮੇਸ਼ਾ ਸਿੱਖਦੇ ਰਹਿਣ ਦੇ ਜਜ਼ਬੇ ਨੂੰ ਕਾਇਮ ਰੱਖਣ ਦਾ ਮਸ਼ਵਰਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਸਿਰਫ਼ ਇੱਕ ਸਵਾਲ ਦਾ ਜਵਾਬ ਨਹੀਂ, ਸਗੋਂ ਵਿਦਿਆਰਥੀ ਦਾ ਸੰਪੂਰਨ ਵਿਅਕਤੀਤਵ ਸਫਲਤਾ ਦਾ ਕਾਰਨ ਹੁੰਦਾ ਹੈ।ਇਸ ਮੌਕੇ ਡਾ. ਵਰਮਾ ਨੇ ਵਿਦਿਆਰਥੀਆਂ ਨੂੰ ਆਪਣਾ ਹੰਕਾਰ ਛੱਡ ਕੇ ਟੀਮ ਭਾਵਨਾ ਪੈਦਾ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਇੰਟਰਵਿਊ ਵਿੱਚ ਹਉਮੈ ਨੂੰ ਛੱਡ ਕੇ ਫ਼ਰਾਖ ਦਿਲੀ ਅਤੇ ਇਮਾਨਦਾਰੀ ਨਾਲ ਆਪਣੀ ਗੱਲ ਰੱਖਣੀ ਚਾਹੀਦੀ ਹੈ।ਕੈਂਪਸ ਡਾਇਰੈਕਟਰ ਡਾ. ਸਿੰਘ ਨੇ ਟ੍ਰੇਨਿੰਗ ਐਂਡ ਪਲੇਸਮੈਂਟ ਸੈੱਲ ਦੇ ਪ੍ਰਬੰਧਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਰੁਜ਼ਗਾਰ ਮੇਲੇ ਵਿਦਿਆਰਥੀਆਂ ਦੇ ਹੌਂਸਲੇ ਵਧਾਉਣ ਲਈ ਜ਼ਰੂਰੀ ਹਨ। ਉਨ੍ਹਾਂ ਸਮੂਹ ਪ੍ਰਬੰਧਕੀ ਟੀਮ ਵੱਲੋਂ ਪੇਸ਼ੇਵਰ ਤਰੀਕੇ ਨਾਲ ਕਾਰਜਕ੍ਰਮ ਨੂੰ ਆਯੋਜਿਤ ਕਰਨ ਦੀ ਪ੍ਰਸ਼ੰਸਾ ਕੀਤੀ।ਡੀਨ ਅਕਾਦਮਿਕ ਡਾ. ਖਾਨ ਨੇ ਵਿਦਿਆਰਥੀਆਂ ਨੂੰ ਇੰਟਰਵਿਊ ਵਿੱਚ ਜਾਗਰੂਕ ਤੇ ਸਕਾਰਾਤਮਕ ਸੋਚ ਨਾਲ ਆਪਣੀ ਗੱਲ ਰੱਖਣ ਲਈ ਵੀ ਕਿਹਾ।
ਇਹ ਵੀ ਪੜ੍ਹੋ Bathinda ਸ਼ਹਿਰ ਦੇ ਨਜ਼ਦੀਕ ਨੌਜਵਾਨ ਲੜਕੀ ਦਾ ਕ+ਤ+ਲ ਕਰਕੇ ਲਾਸ਼ ਸੂਟਕੇਸ ‘ਚ ਪਾ ਕੇ ਸੁੱਟੀ
ਉਨ੍ਹਾਂ ਕਿਹਾ ਕਿ ਚੁਣੇ ਜਾਣ ਦੀ ਖੁਸ਼ੀ ਅਤੇ ਨਾ ਚੁਣੇ ਜਾਣ ਦਾ ਗਮ ਨਹੀਂ ਕਰਨਾ ਚਾਹੀਦਾ ਸਗੋਂ ਭਵਿੱਖ ਵਿੱਚ ਅਗਲੀ ਪ੍ਰਾਪਤੀ ਲਈ ਯਤਨ ਕਰਨੇ ਚਾਹੀਦੇ ਹਨ।ਡਿਪਟੀ ਡਾਇਰੈਕਟਰ ਟ੍ਰੇਨਿੰਗ ਐਂਡ ਪਲੇਸਮੈਂਟ ਡਾ. ਵਿਕਾਸ ਗੁਪਤਾ ਨੇ ਦੱਸਿਆ ਕਿ ਮੇਲੇ ਦੇ ਪਹਿਲੇ ਦਿਨ ਭਾਰਤ ਦੀਆਂ 15 ਤੋਂ ਵੱਧ ਨਾਮਵਰ ਕੰਪਨੀਆਂ ਦੇ ਅਧਿਕਾਰੀਆਂ ਨੇ ਆਪਣੇ ਆਪਣੇ ਅਦਾਰੇ ਲਈ ਯੋਗ ਉਮੀਦਵਾਰ ਸ਼ੋਰਟਲਿਸਟ ਕੀਤੇ। ਰੁਜ਼ਗਾਰ ਮੇਲੇ ਦੇ ਦੂਜੇ ਦਿਨ ਹਾਈਬ੍ਰਿਡ ਮੋਡ ਵਿੱਚ ਲਗਭਗ 12 ਕੰਪਨੀਆਂ ਦੇ ਅਧਿਕਾਰੀਆਂ ਨੇ ਆਪਣੇ ਆਪਣੇ ਅਦਾਰਿਆਂ ਲਈ ਵਿਦਿਆਰਥੀਆਂ ਦੀ ਚੋਣ ਕੀਤੀ। ਮੇਲੇ ਵਿੱਚ 400 ਦੇ ਕਰੀਬ ਵਿਦਿਆਰਥੀ ਪਲੇਸਮੈਂਟ ਲਈ ਹਾਜ਼ਰ ਹੋਏ।ਸਹਾਇਕ ਡਾਇਰੈਕਟਰ ਟ੍ਰੇਨਿੰਗ ਐਂਡ ਪਲੇਸਮੈਂਟ ਡਾ. ਹੇਮੰਤ ਵਾਟਸ ਨੇ ਆਪਣੇ ਧੰਨਵਾਦੀ ਭਾਸ਼ਣ ਵਿੱਚ ਚੋਣਕਾਰਾਂ ਅਤੇ ਵਰਸਿਟੀ ਪ੍ਰਬੰਧਕਾਂ ਦਾ ਧੰਨਵਾਦ ਕੀਤਾ ਤੇ ਪਲੇਸਮੈਂਟ ਅਫ਼ਸਰ ਹਰਸਿਮਰਨ ਕੌਰ ਦਾ ਮੰਚ ਸੰਚਾਲਨ ਕਾਬਿਲ-ਏ-ਤਾਰੀਫ਼ ਰਿਹਾ। ਆਯੋਜਕਾਂ ਵੱਲੋਂ ਰੁਜ਼ਗਾਰ ਪ੍ਰਦਾਤਾ, ਅਦਾਰਿਆਂ ਦੇ ਅਧਿਕਾਰੀਆਂ ਨੂੰ ਸਮ੍ਰਿਤੀ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ।
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।
