ਸੁਖਬੀਰ ਬਾਦਲ ਨੇ ਪੰਜਾਬ ‘ਚ ਭਾਜਪਾ ਨੂੰ ਦਿੱਤਾ ਝਟਕਾ; ਉੱਪ ਪ੍ਰਧਾਨ ਅਰਵਿੰਦ ਖੰਨਾ ਹੋਏ ਅਕਾਲੀ ਦਲ ‘ਚ ਸ਼ਾਮਲ

Sangrur News: ਪਿਛਲੇ ਕੁੱਝ ਸਮੇਂ ਤੋਂ ਪੰਜਾਬ ਦੇ ਵਿਚ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਸਿਆਸੀ ‘ਨਖਰੇ’ ਦਿਖਾ ਰਹੀ ਭਾਜਪਾ ਨੂੰ ਵੱਡਾ ਝਟਕਾ ਦਿੰਦਿਆਂ ਸੁਖਬੀਰ ਸਿੰਘ ਬਾਦਲ ਨੇ ਸਾਬਕਾ ਵਿਧਾਇਕ ਤੇ ਭਾਜਪਾ ਦੇ ਵੱਡੇ ਆਗੂ ਅਰਵਿੰਦ ਖੰਨਾ ਨੂੰ ਅਕਾਲੀ ਦਲ ਵਿਚ ਸ਼ਾਮਲ ਕਰ ਲਿਆ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਜ਼ਦੀਕੀ ਰਹੇ ਅਰਵਿੰਦ ਖੰਨਾ ਨੂੰ ਅਕਾਲੀ ਦਲ ਦੇ ਪਾਲੇ ਵਿਚ ਲਿਆ ਕੇ ਸੁਖਬੀਰ ਬਾਦਲ ਨੇ ਇੱਕ ਤੀਰ ਨਾਲ ਦੋ ਨਿਸ਼ਾਨੇ ਲਗਾ ਦਿੱਤੇ ਹਨ। ਇੱਕ ਪਾਸੇ ਜਿੱਥੇ ਉਨ੍ਹਾਂ ਭਾਜਪਾ ਆਗੂਆਂ ਨੂੰ ਸਪੱਸ਼ਟ ਸੁਨੇਹਾ ਦੇਣ ਦੀ ਕੋਸਿਸ ਕੀਤੀ ਹੈ ਕਿ ਅਕਾਲੀ ਦਲ ਹਾਲੇ ਵੀ ਸਿਆਸੀ ਤੌਰ ‘ਤੇ ਉਸਦੇ ਨਾਲੋਂ ਤਕੜਾ ਹੈ, ਦੂਜੇ ਪਾਸੇ ਢੀਂਡਸਿਆਂ ਦੇ ਗੜ੍ਹ ‘ਚ ਅਕਾਲੀ ਦਲ (ਪੁਨਰ ਸੁਰਜੀਤੀ) ਨੂੰ ਵੀ ਇਹ ਦਰਸਾਉਣ ਦਾ ਯਤਨ ਕੀਤਾ ਹੈ ਕਿ ਦੂਜੀਆਂ ਪਾਰਟੀਆਂ ਦੇ ਲੋਕਾਂ ਦੀ ਪਸੰਦ ਹਾਲੇ ਵੀ ਉਨ੍ਹਾਂ ਦੀ ਅਗਵਾਈ ਵਾਲਾ ਅਕਾਲੀ ਦਲ ਹੀ ਹੈ। ਇਸ ਦੋਰਾਨ ਸੁਖਬੀਰ ਸਿੰਘ ਬਾਦਲ ਨੇ ਅਰਵਿੰਦ ਖੰਨਾ ਦਾ ਸਵਾਗਤ ਕਰਦਿਆਂ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੂੰ ਅਕਾਲੀ ਦਲ ਵੱਲੋਂ ਸੰਗਰੂਰ ਦਾ ਹਲਕਾ ਇੰਚਾਰਜ ਨਿਯੁਕਤ ਕਰਨ ਦਾ ਵੀ ਐਲਾਨ ਕੀਤਾ। ਜਦਕਿ ਵਿਨਰਜੀਤ ਸਿੰਘ ਗੋਲਡੀ ਨੂੰ ਹੁਣ ਸੁਨਾਮ ਦੀ ਜਿੰਮੇਵਾਰੀ ਦਿੱਤੀ ਹੈ। ਜਿਕਰਯੋਗ ਹੈ ਕਿ ਅਰਵਿੰਦ ਖੰਨਾ ਨੂੰ ਇੱਕ ਪ੍ਰਮੁੱਖ ਉਦਯੋਗਪਤੀ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਨੇ ਉਮੀਦ ਫਾਊਂਡੇਸ਼ਨ ਰਾਹੀਂ ਕਈ ਸਾਲਾਂ ਤੋਂ ਸੰਗਰੂਰ ਹਲਕੇ ਦੇ ਲੋਕਾਂ ਦੀ ਸੇਵਾ ਕਰਕੇ ਨਾਮਣਾ ਖੱਟਿਆ ਹੈ। ਉਹ ਪਹਿਲੀ ਵਾਰ 2002 ਵਿੱਚ ਸੰਗਰੂਰ ਵਿਧਾਨ ਸਭਾ ਹਲਕੇ ਤੋਂ ਜਿੱਤੇ ਕਾਂਗਰਸ ਦੀ ਟਿਕਟ ‘ਤੇ ਜਿੱਤੇ ਸਨ। ਉਹ 2004 ਦੀਆਂ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੇ ਉਮੀਦਵਾਰ ਸਨ, ਪਰ ਸੁਖਦੇਵ ਸਿੰਘ ਢੀਂਡਸਾ ਤੋਂ ਹਾਰ ਗਏ। ਇਸ ਮੌਕੇ ਭਾਜਪ ਦੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਦੁੱਲਟ, ਸਾਬਕਾ ਨਗਰ ਕੌਂਸਲ ਪ੍ਰਧਾਨ ਹਰਬੰਸ ਸਿੰਘ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਆਗੂ ਅਤੇ ਵਰਕਰਾਂ ਨੇ ਵੀ ਅਕਾਲੀ ਦਲ ਵਿਚ ਸਮੂਲੀਅਤ ਕੀਤੀ।

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

S.S. D. Girls College, Bathinda ਦੀਆ ਵਿਦਿਆਰਥਣਾਂ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ-ਪਦ-ਯਾਤਰਾ ਵਿੱਚ ਭਾਗ ਲਿਆ

Bathinda Police ਦੀ ਵੱਡੀ ਕਾਮਯਾਬੀ; ਸਾਢੇ 6 ਕਿਲੋਂ ਅਫ਼ੀਮ ਸਮੇਤ ਦੋ ਤਸਕਰ ਦਬੋਚੇ

Leave a Reply

Your email address will not be published. Required fields are marked *