Bathinda News: Bathinda Police ਨੇ ਐਤਵਾਰ ਨੂੰ ਇੱਕ ਨਕਲੀ ਪੁਲਿਸ ਵਾਲੇ ਨੂੰ ਗ੍ਰਿਫਤਾਰ ਕੀਤਾ ਹੈ, ਜੋ ਵਰਦੀ ਪਾ ਕੇ ਲੋਕਾਂ ਤੋਂ ਪੈਸੇ ਵਸੂਲ ਰਿਹਾ ਸੀ। ਗ੍ਰਿਫਤਾਰ ਕੀਤੇ ਨੌਜਵਾਨ ਦੀ ਪਹਿਚਾਣ ਰਣਜੀਤ ਸਿੰਘ ਵਾਸੀ ਪੰਨੀਵਾਲਾ ਮੋਹਰੀ ਕਾ ਜ਼ਿਲ੍ਹਾ ਸਿਰਸਾ ਹਰਿਆਣਾ ਦੇ ਤੌਰ ‘ਤੇ ਹੋਈ ਹੈ। ਹਾਲਾਂਕਿ ਇਸ ਨੌਜਵਾਨ ਵਿਰੁਧ ਹੋਰ ਵੀ ਠੱਗੀਆਂ ਦੀਆਂ ਸਿਕਾਇਤਾਂ ਸਾਹਮਣੇ ਆਈਆਂ ਹਨ ਪ੍ਰੰਤੂ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਇਸਨੂੰ ਸ਼ਹਿਰ ਦੀ ਇੱਕ ਸਮਾਜ ਸੇਵਾ ਸੰਸਥਾ ਨਾਲ ਠੱਗੀ ਮਾਰਨ ਦੇ ਦੋਸ਼ਾਂ ਹੇਠ ਕਾਬੂ ਕੀਤਾ ਹੈ।
ਇਹ ਵੀ ਪੜ੍ਹੋ Moga ‘ਚ ਪ੍ਰਵਾਸੀ ਮਜਦੂਰਾਂ ‘ਤੇ ਗੋ+ਲੀ+ਆਂ ਚਲਾਉਣ ਵਾਲੇ ਬਦਮਾਸ਼ ਪੁਲਿਸ ਮੁਕਾਬਲੇ ਤੋਂ ਬਾਅਦ ਕਾਬੂ
ਥਾਣਾ ਮੁਖੀ ਇੰਸਪੈਕਟਰ ਰਵਿੰਦਰ ਸਿੰਘ ਸੰਧੂ ਨੇ ਪੰਜਾਬੀ ਖ਼ਬਰਸਾਰ ਵੈਬਸਾਈਟ ਦੇ ਪ੍ਰਤੀਨਿਧੀ ਨਾਲ ਗੱਲਬਾਤ ਕਰਦਿਆਂ ਇਸਦੀ ਪੁਸ਼ਟੀ ਕੀਤੀ। ਉਨ੍ਹਾਂ ਦਸਿਆ ਕਿ ਮੁਢਲੀ ਪੜਤਾਲ ਦੌਰਾਨ ਸਾਹਮਣੇ ਆਇਆ ਹੈ ਕਿ ਇਹ ਨੌਜਵਾਨ ਅਕਸਰ ਪੁਲਿਸ ਦੀ ਵਰਦੀ ਪਾ ਕੇ ਘੁੰਮਦਾ ਸੀ ਤੇ ਬਠਿੰਡਾ ਤੋਂ ਲੈ ਕੇ ਡੱਬਵਾਲੀ ਤੱਕ ਮਾਰ ਕਰਦਾ ਸੀ। ਇਸਦੇ ਵੱਲੋਂ ਵੱਖ ਵੱਖ ਮਾਮਲਿਆਂ ਵਿਚ ਲੋਕਾਂ ਨੂੰ ਡਰਾ-ਧਮਕਾ ਕੇ ਪੈਸੇ ਵਸੂਲੇ ਜਾਂਦੇ ਸਨ ਤੇ ਤਾਜ਼ਾ ਮਾਮਲੇ ਵਿਚ ਇਹ ਸਮਾਜ ਸੇਵੀ ਸੰਸਥਾ ਨਾਲ ਠੱਗੀ ਮਾਰ ਰਿਹਾ ਸੀ ਪ੍ਰੰਤੂ ਉਨ੍ਹਾਂ ਨੂੰ ਸ਼ੱਕ ਪੈਣ ‘ਤੇ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਗਿਆ, ਜਿਸਤੋਂ ਬਾਅਦ ਇਸਨੁੰ ਕਾਬੂ ਕਰ ਲਿਆ ਗਿਆ। ਫ਼ਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ।
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।
