Bathinda Police ਨੇ ਇੱਕ ਨੌਜਵਾਨ ਨੂੰ 1 ਕਿੱਲੋ 507 ਗਰਾਮ ਹੈਰੋਇਨ ਸਮੇਤ ਦਬੋਚਿਆ

Bathinda News: Bathinda Police ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਚਲਾਈ ਗਈ ਮੁਹਿੰਮ ਤਹਿਤ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ ਉਸਦੇ ਕਬਜੇ ਵਿੱਚੋਂ 1 ਕਿੱਲੋ 507 ਗਰਾਮ ਹੈਰੋਇਨ ਬਰਾਮਦ ਕੀਤੀ ਹੈ। ਸੋਮਵਾਰ ਨੂੰ ਮਾਮਲੇ ਦੀ ਜਾਣਕਾਰੀ ਦਿੰਦਿਆਂ ਬਠਿੰਡਾ ਦੇ ਐਸਐਸਪੀ ਡਾ ਜਯੋਤੀ ਯਾਦਵ ਨੇ ਦਸਿਆ ਕਿ ਏਐਸਆਈ ਰਘਵੀਰ ਸਿੰਘ ਦੀ ਅਗਵਾਈ ਹੇਠ ਥਾਣਾ ਸਿਵਲ ਲਾਈਨ ਦੀ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸਬੰਧੀ ਭੱਟੀ ਰੋਡ ਨੇੜੇ ਬਰਨਾਲਾ ਬਾਈਪਾਸ ਸਲਿੱਪ ਰੋਡ ਮੌਜੂਦ ਸੀ। ਇਸ ਦੌਰਾਨ ਇੱਕ ਨੌਜਵਾਨ ਰਾਜਾ ਵਾਸੀ ਹਰਦੇਵ ਨਗਰ ਬਠਿੰਡਾ ਨੂੰ ਸ਼ੱਕ ਦੀ ਬਿਨਾਹ ‘ਤੇ ਰੋਕ ਕੇ ਤਲਾਸ਼ੀ ਲਈ ਗਈ।

ਇਹ ਵੀ ਪੜ੍ਹੋ ਸ਼ਹਿਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਪਾਰੀ ਆਗੂਆਂ ਅਤੇ ਆਮ ਲੋਕਾਂ ਦੇ ਸਹਿਯੋਗ ਦੀ ਲੋੜ : ਸਪੀਕਰ ਸੰਧਵਾਂ

ਜਿਸਦੇ ਕੋਲੋਂ ਇਹ ਹੈਰੋਇਨ ਦੀ ਖੇਪ ਬਰਾਮਦ ਹੋਈ। ਮੁਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਦੱਸਿਆ ਕਿ ਉਹ ਬਿਹਾਰ ਦਾ ਜੰਮਪਲ ਹੈ ਪਰ ਹੁਣ ਕਰੀਬ 10/15 ਸਾਲ ਤੋਂ ਬਠਿੰਡਾ ਵਿਖੇ ਰਹਿ ਰਿਹਾ ਹੈ ਅਤੇ ਹਰਦੇਵ ਨਗਰ ਬਠਿੰਡਾ ਵਿੱਚ ਆਪਣਾ ਘਰ ਬਣਾਇਆ ਹੋਇਆ। ਹਾਲਾਂਕਿ ਇਸਦੇ ਵਿਰੁਧ ਪਹਿਲਾਂ ਕੋਈ ਮੁਕੱਦਮਾ ਦਰਜ਼ ਨਹੀਂ ਹੈ। ਪ੍ਰੰਤੂ ਪੁਲਿਸ ਵੱਲੋਂ ਪਤਾ ਲਗਾਇਆ ਜਾ ਰਿਹਾ ਕਿ ਮੁਲਜ਼ਮ ਇਹ ਹੈਰੋਇਨ ਕਿੱਥੋ ਲੈ ਕੇ ਆਇਆ ਸੀ ਤੇ ਅੱਗੇ ਕਿੱਥੇ ਸਪਲਾਈ ਕਰਨੀ ਸੀ। ਜਿਸਦੇ ਚੱਲਦੇ ਉਸਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਇਸ ਮੌਕੇ ਐਸਪੀ ਸਿਟੀ ਨਰਿੰਦਰ ਸਿੰਘ, ਡੀ.ਐੱਸ.ਪੀ (ਸਿਟੀ-2) ਬਠਿੰਡਾ ਸਰਵਜੀਤ ਸਿੰਘ,ਇੰਸਪੈਕਟਰ ਰਵਿੰਦਰ ਸਿੰਘ ਸੰਧੂ ਆਦਿ ਵੀ ਮੌਜੂਦ ਸਨ।

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

DAV College Bathinda ਵਿਖੇ ਸਵਾਮੀ ਦਯਾਨੰਦ ਜਯੰਤੀ ਅਤੇ ਰਿਸ਼ੀਬੋਧ ਉਤਸਵ ਦਾ ਜਸ਼ਨ

Big News; ਸਿੱਧੂ ਮੂਸੇਵਾਲਾ ਦੇ ਮਾਪਿਆਂ ਦੀ ਸ਼ਿਕਾਇਤ ‘ਤੇ ਸੰਗੀਤ ਕੰਪਨੀ ਦੇ ਪ੍ਰਬੰਧਕਾਂ ਵਿਰੁਧ ਪਰਚਾ ਦਰਜ਼

Leave a Reply

Your email address will not be published. Required fields are marked *