Sri Muktsar Sahib Police ਵੱਲੋਂ ਪਬਲਿਕ ਦੇ ਗੁੰਮ ਹੋਏ ਕਰੀਬ 150 ਮੋਬਾਇਲ ਫੋਨ ਕੀਤੇ ਟਰੇਸ

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਮੋਬਾਇਲ ਮਾਲਕਾਂ ਨੂੰ ਸੌਂਪੇ ਗਏ ਟਰੇਸ ਕੀਤੇ ਮੋਬਾਇਲ ਫੋਨ
Sri Muktsar Sahib News:ਸ੍ਰੀ ਅਭਿਮੰਨਿਊ ਰਾਣਾ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿੱਥੇ ਜਿਲ੍ਹਾ ਅੰਦਰ ਪਬਲਿਕ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ, ਮਾੜੇ/ਸ਼ਰਾਰਤੀ ਅਨਸਰਾਂ ਨੂੰ ਕਾਬੂ ਕਰਨ, ਨਸ਼ੇ ਦਾ ਖਾਤਮਾ ਕਰਨ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਆਮ ਪਬਲਿਕ ਨੂੰ ਆਧੁਨਿਕ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਵੀ ਕੀਤੇ ਜਾ ਰਹੇ ਹਨ। CEIR ਪੋਰਟਲ ਦੀ ਮੱਦਦ ਨਾਲ ਪਬਲਿਕ ਦੇ ਗੁੰਮ ਹੋਏ ਕਰੀਬ 150 ਮੋਬਾਇਲ ਫੋਨ ਟਰੇਸ ਕਰਕੇ ਜਿਲ੍ਹਾ ਪੁਲਿਸ ਮੁੱਖੀ ਦੀ ਨਿਗਰਾਨੀ ਹੇਠ ਸ਼੍ਰੀ ਮਨਮੀਤ ਸਿੰਘ ਢਿੱਲੋ ਐਸ.ਪੀ( ਡੀ) ਵੱਲੋਂ ਫੋਨ ਮਾਲਕਾਂ ਨੂੰ ਸੌਂਪੇ ਗਏ। ਇਸ ਮੌਕੇ ਸ੍ਰੀ ਰਸ਼ਪਾਲ ਸਿੰਘ ਡੀ.ਐਸ.ਪੀ (ਡੀ), ਐਸ.ਆਈ ਰਜਨੀ ਬਾਲਾ ਇਨਚਾਰਜ ਟੈਕਨੀਕਲ ਸੈੱਲ ਉਹਨਾਂ ਦੀ ਟੀਮ ਹਾਜਰ ਸੀ।ਇਸ ਮੌਕੇ ਸ੍ਰੀ ਅਭਿਮੰਨਿਊ ਰਾਣਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਤੇ ਪਿਛਲੇ ਸਮੇਂ ਦੌਰਾਨ ਮੋਬਾਇਲ ਗੁੰਮ ਹੋਣ ਬਾਰੇ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਸ਼ਿਕਾਇਤਾਂ ਮੌਸੂਲ ਹੋਈਆਂ ਸਨ। ਇਹਨਾਂ ਸ਼ਿਕਾਇਤਾਂ ਤੇ ਕਾਰਵਾਈ ਕਰਦੇ ਹੋਏ ਟੈਕਨੀਕਲ ਟੀਮ ਵੱਲੋਂ ਇਨ੍ਹਾ ਗੁੰਮ ਹੋਏ ਮੋਬਾਇਲ ਫੋਨਾਂ ਨੂੰ CEIR ਪੋਰਟਲ ਪਰ ਟਰੇਸਿੰਗ ਤੇ ਲਗਾਇਆ ਗਿਆ ਸੀ ਜਿਸ ਤੇ 150 ਮੋਬਾਇਲ ਫੋਨ ਚੱਲਦੇ ਪਾਏ ਗਏ। ਇਹ ਮੋਬਾਇਲ ਫੋਨ ਟੈਕਨੀਕਲ ਟੀਮ ਵੱਲੋ ਟਰੇਸ ਕਰਕੇ ਅੱਜ ਮੋਬਾਈਲ ਮਾਲਕਾਂ ਨੂੰ ਦਫ਼ਤਰ ਬੁਲਾ ਕੇ ਸੌਂਪੇ ਗਏ।

ਨ੍ਹਾਂ ਦੱਸਿਆ ਕਿ 01/01/2022 ਤੋਂ ਹੁਣ ਤੱਕ ਤਕਰੀਬਨ 1560 ਦੇ ਕਰੀਬ ਮੋਬਾਇਲ ਫੋਨਾਂ ਨੂੰ ਟਰੇਸ ਕਰਕੇ ਉਹਨਾਂ ਦੇ ਮਾਲਕਾਂ ਨੂੰ ਸੌਂਪਿਆ ਜਾ ਚੁੱਕਿਆ ਹੈ ਜਿਨਾਂ ਦੀ ਕੀਮਤ ਲਗਭੱਗ 02 ਕਰੋੜ 63 ਲੱਖ ਰੁਪਏ ਬਣਦੀ ਹੈ। ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਵਿਅਕਤੀ ਦਾ ਮੋਬਾਇਲ ਗੁੰਮ ਹੁੰਦਾ ਹੈ ਤਾਂ ਉਹ ਮੋਬਾਇਲ ਦਾ ਮਾਰਕਾ, ਆਈ.ਐਮ.ਈ.ਆਈ. ਨੰਬਰ, ਕੰਪਨੀ ਅਤੇ ਮੋਬਾਇਲ ਵਿੱਚ ਪਹਿਲਾਂ ਚੱਲਦੇ ਫੋਨ ਨੰਬਰ ਵਗੈਰਾ ਦਾ ਵੇਰਵਾ ਦਿੰਦੇ ਹੋਏ ਸ਼ਿਕਾਇਤ ਨੇੜੇ ਪੁਲਿਸ ਸਾਂਝ ਕੇਂਦਰ ਵਿੱਚ ਦਰਜ ਕਰਵਾਉਣ ਤਾਂ ਜੋ ਉਹਨਾਂ ਦਾ ਮੋਬਾਇਲ ਫੋਨ ਟਰੇਸਿੰਗ ਤੇ ਲਗਾਉਣ ਸਬੰਧੀ ਅਗਲੀ ਕਾਰਵਾਈ ਕੀਤੀ ਜਾ ਸਕੇ। ਉਹਨਾਂ ਇਹ ਵੀ ਜਾਣਕਾਰੀ ਦਿੱਤੀ ਕਿ ਆਮ ਪਬਲਿਕ CEIR (central equipment identity ਰਜਿਸਟਰ)ਪੋਰਟਲ ਪਰ ਆਪਣੀ ਸ਼ਕਾਇਤ ਨੰਬਰ (UID No) ਅਪਡੇਟ ਕਰਕੇ ਆਪਣੇ ਗੁੰਮ ਹੋਏ ਮੋਬਾਇਲ ਫੋਨ ਦਾ ਸਟੇਟਸ ਚੈੱਕ ਕਰ ਸਕਦੇ ਹਨ ਇਸ ਦੇ ਨਾਲ ਹੀ ਮੋਬਾਈਲ ਫੋਨ ਗੁੰਮ ਹੋਣ ਦੀ ਸ਼ਿਕਾਇਤ ਆਪਣੇ ਨੇੜੇ ਤੇ ਥਾਣੇ ਤੇ ਜਾਂ ਟੈਕਨੀਕਲ ਦਫਤਰ ਆ ਕੇ ਵੀ ਦੇ ਸਕਦੇ ਹੋ, ਜਿਲ੍ਹਾ ਪੁਲਿਸ ਮੁੱਖੀ ਵੱਲੋਂ ਆਮ ਪਬਲਿਕ ਨੂੰ ਇਹ ਵੀ ਅਪੀਲ ਕੀਤੀ ਗਈ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਈ ਮੋਬਾਇਲ ਡਿੱਗਾ ਹੋਇਆ ਮਿਲਦਾ ਹੈ ਤਾਂ ਉਸ ਦੀ ਵਰਤੋਂ ਕਰਨ ਦੀ ਬਜਾਏ ਉਸ ਨੂੰ ਨੇੜੇ ਦੇ ਪੁਲਿਸ ਸਟੇਸ਼ਨ ਵਿਖੇ ਜਮ੍ਹਾ ਕਰਵਾਇਆ ਜਾਵੇ।ਇਸ ਮੌਕੇ ਮੋਬਾਇਲ ਦੇ ਮਾਲਕਾ ਵੱਲੋਂ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਤੇ ਪੁਲਿਸ ਟੀਮ ਦਾ ਧੰਨਵਾਦ ਕੀਤਾ ਗਿਆ।

ਇਹ ਵੀ ਪੜ੍ਹੋ  Guru Kashi University ਵੱਲੋਂ ਆਰਟੀਫਿਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ ਵਿਸ਼ਿਆਂ ਤੇ ਸੈਮੀਨਾਰ

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

Guru Kashi University ਵੱਲੋਂ ਆਰਟੀਫਿਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ ਵਿਸ਼ਿਆਂ ਤੇ ਸੈਮੀਨਾਰ

CIA staff Moga ਵੱਲੋ 300 ਗ੍ਰਾਮ ਹੈਰੋਇਨ ਸਮੇਤ 01 ਕਾਬੂ

Leave a Reply

Your email address will not be published. Required fields are marked *