Bathinda News:ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿੱਖਿਆ, ਸਿਹਤ, ਰੋਜ਼ਗਾਰ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਵੱਡੀਆਂ ਉਪਲਬਧੀਆਂ ਦਰਜ ਕੀਤੀਆਂ ਗਈਆਂ ਹਨ। ਇਹ ਪ੍ਰਗਟਾਵਾ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੇ ਸਥਾਨਕ ਬਲਵੰਤ ਗਾਰਗੀ ਆਡੀਟੋਰੀਅਮ ਵਿਖੇ 78ਵੇਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਕਾਨਫਰੰਸ ਪਿਮਾਕਾਨ 2025 ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦੇ ਹੋਏ ਕਾਨਫਰੰਸ ਨੂੰ ਸਬੋਧਨ ਕਰਦਿਆਂ ਕੀਤਾ।ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਉੱਚ-ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਉਪਲਬਧ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਦੀ ਸੁਧਾਰ ਪ੍ਰਕਿਰਿਆ, ਆਧੁਨਿਕ ਉਪਕਰਣਾਂ ਦੀ ਉਪਲਬਧਤਾ ਅਤੇ ਡਾਕਟਰੀ ਸਟਾਫ ਦੀ ਭਰਤੀ ਰਾਹੀਂ ਸਿਹਤ ਸੇਵਾਵਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।
ਇਸ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਹ ਵੀ ਕਿਹਾ ਕਿ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਸਿਹਤ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਹਰ ਨਾਗਰਿਕ ਨੂੰ ਬਿਹਤਰ ਇਲਾਜ ਦੀ ਸਹੂਲਤ ਮਿਲ ਸਕੇ। ਉਹਨਾਂ ਡਾਕਟਰ ਭਾਈਚਾਰੇ ਦੀ ਸੇਵਾ ਭਾਵਨਾ ਅਤੇ ਸਮਰਪਣ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਡਾਕਟਰ ਸਮਾਜ ਦੀ ਰੀੜ੍ਹ ਦੀ ਹੱਡੀ ਹਨ।ਇਸ ਦੌਰਾਨ ਸਿਹਤ ਮੰਤਰੀ ਨੇ ਸਿਹਤ ਖੇਤਰ ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਮੇਅਰ ਪਦਮਜੀਤ ਮਹਿਤਾ, ਡਾ. ਰਾਜੀਵ ਸੂਦ ਵਾਈਸ ਚਾਂਸਲਰ ਬਾਬਾ ਫਰੀਦ ਯੂਨੀਵਰਸਿਟੀ ਫਰੀਦਕੋਟ, ਡਾ. ਵਿਕਾਸ ਛਾਬੜਾ, ਡਾ. ਤਪਿੰਦਰਜੋਤ, ਸਿਵਲ ਸਰਜਨ ਬਠਿੰਡਾ, ਡਾ. ਅਖਿਲੇਸ਼ ਪਾਠਕ, ਡਾ. ਆਰ.ਐਸ. ਸੇਠੀ, ਡਾ. ਜਨਕ ਰਾਜ ਸਿੰਗਲਾ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਆਦਿ ਮੌਜੂਦ ਸਨ।
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।
