Moga News:ਡੀ.ਜੀ.ਪੀ. ਪੰਜਾਬ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ, ਸ੍ਰੀ ਅਜੈ ਗਾਂਧੀ, ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਬਾਲ ਕ੍ਰਿਸ਼ਨ ਸਿੰਗਲਾ, ਪੀ.ਪੀ.ਐਸ., ਐਸ.ਪੀ. (ਇਨਵੈਸਟਿਗੇਸ਼ਨ) ਮੋਗਾ ਅਤੇ ਗੁਰਪ੍ਰੀਤ ਸਿੰਘ, ਪੀ.ਪੀ.ਐਸ., ਡੀ.ਐਸ.ਪੀ. (ਸਿਟੀ) ਮੋਗਾ ਜੀ ਦੀ ਨਿਗਰਾਨੀ ਹੇਠ ਮੋਗਾ ਪੁਲਿਸ ਨੂੰ ਉਸ ਸਮੇਂ ਮਹੱਤਵਪੂਰਨ ਸਫਲਤਾ ਪ੍ਰਾਪਤ ਹੋਈ ਜਦੋਂ ਥਾਣਾ ਸਿਟੀ ਸਾਊਥ ਮੋਗਾ ਦੀ ਪੁਲਿਸ ਟੀਮ ਵੱਲੋਂ ਮੋਟਰਸਾਈਕਲ ਚੋਰੀ ਦੇ ਮਾਮਲੇ ਵਿੱਚ ਇੱਕ ਆਦੀ ਚੋਰ ਨੂੰ ਗ੍ਰਿਫ਼ਤਾਰ ਕਰਕੇ ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤਾ ਗਿਆ।ਮਿਤੀ 22-02-2026 ਨੂੰ ਕਰੀਬ ਰਾਤ 09:10 ਵਜੇ ਦੌਰਾਨ ਗਸ਼ਤ, ਪੁਲਿਸ ਪਾਰਟੀ ਨੂੰ ਮੁਖ਼ਬਰ ਖਾਸ ਵੱਲੋਂ ਇਤਲਾਹ ਪ੍ਰਾਪਤ ਹੋਈ ਕਿ ਇੱਕ ਵਿਅਕਤੀ ਜੋ ਚੋਰੀਆਂ ਕਰਨ ਦਾ ਆਦੀ ਹੈ, ਇਸ ਸਮੇਂ ਨੇੜੇ ਪੀ-ਮਾਰਕਾ ਫੈਕਟਰੀ, ਮੋਗਾ ਵਿਖੇ ਚੋਰੀ ਦੇ ਮੋਟਰਸਾਈਕਲ ਸਮੇਤ ਮੌਜੂਦ ਹੈ ਅਤੇ ਗਾਹਕ ਦੀ ਉਡੀਕ ਕਰ ਰਿਹਾ ਹੈ। ਇਤਲਾਹ ਨੂੰ ਭਰੋਸੇਯੋਗ ਮੰਨਦਿਆਂ ਪੁਲਿਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਮੌਕੇ ‘ਤੇ ਛਾਪੇਮਾਰੀ ਕੀਤੀ ਅਤੇ ਸ਼ੱਕੀ ਵਿਅਕਤੀ ਨੂੰ ਕਾਬੂ ਕਰ ਲਿਆ।ਪੁੱਛਗਿੱਛ ਦੌਰਾਨ ਉਸਦੀ ਪਹਿਚਾਣ ਸੁਰਜੀਤ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਪਿੰਡ ਚੜਿੱਕ, ਜ਼ਿਲ੍ਹਾ ਮੋਗਾ ਵਜੋਂ ਹੋਈ। ਉਸ ਪਾਸੋਂ ਇੱਕ ਸਪਲੈਂਡਰ ਮੋਟਰਸਾਈਕਲ ਨੰਬਰ PB-29-AL-7949 ਬਰਾਮਦ ਕੀਤਾ ਗਿਆ, ਜੋ ਕਿ ਚੋਰੀਸ਼ੁਦਾ ਪਾਇਆ ਗਿਆ। ਦੋਸ਼ੀ ਨੂੰ ਕਾਨੂੰਨੀ ਕਾਰਵਾਈ ਅਧੀਨ ਗ੍ਰਿਫ਼ਤਾਰ ਕਰਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ, ਤਾਂ ਜੋ ਇਸ ਨਾਲ ਸੰਬੰਧਤ ਹੋਰ ਚੋਰੀ ਦੀਆਂ ਵਾਰਦਾਤਾਂ ਬਾਰੇ ਵੀ ਖੁਲਾਸਾ ਹੋ ਸਕੇ।ਮੋਗਾ ਪੁਲਿਸ ਵੱਲੋਂ ਅਪਰਾਧਿਕ ਗਤੀਵਿਧੀਆਂ ‘ਤੇ ਨਕੇਲ ਪਾਉਣ ਲਈ ਲਗਾਤਾਰ ਰਾਤਰੀ ਗਸ਼ਤ ਅਤੇ ਖੁਫੀਆ ਤੰਤਰ ਨੂੰ ਮਜ਼ਬੂਤ ਕੀਤਾ ਗਿਆ ਹੈ। ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਅਪਰਾਧ ‘ਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਕਾਬੂ ਪਾਇਆ ਜਾ ਸਕੇ।
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।
