110 ਤੋਂ ਵੱਧ ਵਿਦਿਆਰਥੀਆਂ ਨੇ ਕਰਵਾਇਆ ਚੈਕਅੱਪ
Talwandi Sabo News:ਵਿੱਦਿਆ ਦੇ ਨਾਲ-ਨਾਲ ਸਮਾਜ ਸੇਵਾ ਵਿੱਚ ਮੋਹਰੀ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਐਨ.ਐਸ.ਐਸ. ਵਿਭਾਗ ਵੱਲੋਂ ਦੋਸਤ ਵੈਲਫੇਅਰ ਸੋਸਾਇਟੀ ਰਜ਼ਿ. ਬਠਿੰਡਾ ਦੇ ਸਹਿਯੋਗ ਨਾਲ ਦੰਦਾਂ ਦਾ ਮੁਫ਼ਤ ਚੈਕਅੱਪ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਮੁੱਖ ਮਹਿਮਾਨ ਕੈਂਪਸ ਡਾਇਰੈਕਟਰ ਹਰਜਸਪਾਲ ਸਿੰਘ ਸਿੱਧੂ ਨੇ ਕੀਤਾ ਜਿਸ ਵਿੱਚ ਡਾਇਰੈਕਟਰ ਵਿਦਿਆਰਥੀ ਭਲਾਈ ਸਰਦੂਲ ਸਿੰਘ ਸਿੱਧੂ, ਡਾਇਰੈਕਟਰ ਸੁਰੱਖਿਆ ਦੇਸਰਾਜ ਕੰਬੋਜ, ਡਿਪਟੀ ਡਾਇਰੈਕਟਰ ਲੋਕ ਸੰਪਰਕ ਲਵਲੀਨ ਸੱਚਦੇਵਾ ਹਾਜ਼ਰ ਸਨ। ਕੈਂਪ ਵਿੱਚ ਡਾ. ਰਜਨੀਸ਼ ਜ਼ਿੰਦਲ, ਡਾ. ਅਸ਼ਮੀਨ, ਗੀਤਾ ਤੇ ਉਨ੍ਹਾਂ ਦੀ ਟੀਮ ਵੱਲੋ ਵਿਦਿਆਰਥੀਆਂ, ਸੇਵਾਦਾਰਾਂ, ਕਰਮਚਾਰੀਆਂ ਦੇ ਦੰਦਾਂ ਦਾ ਚੈਕਅੱਪ ਕੀਤਾ ਗਿਆ ਤੇ ਮੁਫ਼ਤ ਦਵਾਈਆਂ ਵੰਡੀਆਂ ਗਈਆਂ।ਉਦਘਾਟਨ ਮੌਕੇ ਮੁੱਖ ਮਹਿਮਾਨ ਡਾ. ਸਿੱਧੂ ਨੇ ਕਿਹਾ ਕਿ ਵਿਦਿਆਰਥੀਆਂ ਵਿੱਚ ਸ਼ਰੀਰਕ ਤੰਦਰੁਸਤੀ ਤੇ ਦੰਦਾਂ ਦੀ ਦੇਖਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਕੈਂਪ ਦਾ ਮੁੱਖ ਮਕਸਦ ਹੈ। ਕਿਉਂਕਿ ਤੰਦਰੁਸਤ ਸ਼ਰੀਰ ਵਿੱਚ ਤੰਦੁਰਸਤ ਦਿਮਾਗ ਦਾ ਵਾਸਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਸਾਡੇ ਦੇਸ਼ ਦਾ ਭਵਿੱਖ ਹੈ। ਇਸ ਲਈ ਇਨ੍ਹਾਂ ਵਿੱਚ ਸ਼ਰੀਰਕ ਤੰਦਰੁਸਤੀ, ਮਾਨਸਿਕ ਚੇਤਨਤਾ ਅਤੇ ਜਾਗਰੂਕ ਸੋਚ ਦਾ ਹੋਣਾ ਜ਼ਰੂਰੀ ਹੈ। ਉਨ੍ਹਾਂ ਆਯੋਜਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਯੂਨੀਵਰਸਿਟੀ ਭਵਿੱਖ ਵਿੱਚ ਵੀ ਸਮਾਜ ਸੇਵਾ ਦੇ ਕੰਮਾਂ ਵਿੱਚ ਇਸ ਤਰ੍ਹਾਂ ਦੇ ਉਪਰਾਲੇ ਕਰਦੀ ਰਹੇਗੀ।ਡਾਇਰੈਕਟਰ ਵਿਦਿਆਰਥੀ ਭਲਾਈ ਨੇ ਕਿਹਾ ਕਿ ਯੂਨੀਵਰਸਿਟੀ ਨੇ ਆਪਣੇ ਗੋਦ ਲਏ ਪਿੰਡਾਂ ਦੀ ਗਿਣਤੀ 5 ਤੋਂ ਵਧਾ ਕੇ 20 ਕਰ ਦਿੱਤੀ ਹੈ। ਜਿਸ ਵਿੱਚ ਉਹ ਐਨ.ਐਸ.ਐਸ. ਵਿਭਾਗ ਦੇ ਸਹਿਯੋਗ ਨਾਲ ਸਿੱਖਿਆ ਦਾ ਪ੍ਰਕਾਸ਼, ਸਫਾਈ ਪ੍ਰਤੀ ਜਾਗਰੂਕਤਾ, ਅੰਧ ਵਿਸ਼ਵਾਸ ਨੂੰ ਖਤਮ ਕਰਨਾ, ਆਲੇ-ਦੁਆਲੇ ਦੀ ਸਾਂਭ ਸੰਭਾਲ ਤੇ ਵਾਤਾਵਰਣ ਨੂੰ ਹਰਿਆ ਭਰਿਆ ਬਣਾਈ ਰੱਖਣ ਲਈ ਆਦਿ ਸਮਾਜ ਸੇਵਾ ਦੇ ਲਗਾਤਾਰ ਕੰਮ ਕਰਦੀ ਰਹੇਗੀ।ਇਸ ਮੌਕੇ ਐਨ.ਐਸ.ਐਸ. ਕੁਆਰਡੀਨੇਟਰ ਮੈਡਮ ਨਰਿੰਦਰ ਕੌਰ ਨੇ ਦੱਸਿਆ ਕਿ ਵਰਸਿਟੀ ਰਾਸ਼ਟਰੀ ਸੇਵਾ ਯੋਜਨਾ ਅਧੀਨ ਅੱਠ ਸੱਤ ਰੋਜਾ ਕੈਂਪ ਆਯੋਜਿਤ ਕਰ ਰਹੀ ਹੈ। ਜਿਸ ਰਾਹੀਂ ਵੱਖ-ਵੱਖ ਪਿੰਡਾਂ, ਬਸਤੀਆਂ ਅਤੇ ਵਰਸਿਟੀ ਵਿਖੇ ਵਿਦਿਆਰਥੀਆਂ ਦੇ ਸਰਵ-ਪੱਖੀ ਵਿਕਾਸ ਲਈ ਹਰ ਰੋਜ਼ ਮਾਹਿਰਾਂ ਦੇ ਲੈਕਚਰ ਕਰਵਾਏ ਜਾ ਰਹੇ ਹਨ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਆਰਥਿਕ ਪੱਖੋਂ ਆਪਣੇ ਪੈਰਾਂ ਤੇ ਖੜ੍ਹੇ ਹੋਣ ਲਈ ਵੱਖ-ਵੱਖ ਉਦਯੋਗਾਂ ਨਾਲ ਜੁੜੇ ਇੰਜੀਨੀਅਰ ਅਤੇ ਅਧਿਕਾਰੀਆਂ ਦੇ ਸੈਮੀਨਾਰ ਅਤੇ ਵਰਕਸ਼ਾਪਾਂ ਦਾ ਆਯੋਜਨ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਰਸਿਟੀ ਦਾ ਐਨ.ਐਸ.ਐਸ. ਵਿਭਾਗ ਸ਼ਹਿਰ ਅਤੇ ਇਲਾਕਿਆਂ ਦੀਆਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸਮਾਜ ਸੇਵਾ ਹਿੱਤ ਝੁੱਗੀਆਂ ਝੌਂਪੜੀਆਂ ਵਿੱਚ ਆਪਣੀਆਂ ਸੇਵਾਵਾਂ ਨੂੰ ਹੋਰ ਅੱਗੇ ਵਧਾਏਗਾ। ਕੈਂਪ ਵਿੱਚ ਡਾਕਟਰਾਂ ਦੀ ਟੀਮ ਵੱਲੋਂ 110 ਤੋਂ ਵੱਧ ਵਿਦਿਆਰਥੀਆਂ ਦਾ ਚੈਕਅੱਪ ਕੀਤਾ ਗਿਆ। ਆਯੋਜਕਾਂ ਵੱਲੋਂ ਡਾਕਟਰਾਂ ਦੀ ਟੀਮ ਨੂੰ ਸਮ੍ਰਿਤੀ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ।
ਇਹ ਵੀ ਪੜ੍ਹੋ 👉ਥਾਣਾ ਸਿਟੀ ਸਾਊਥ ਮੋਗਾ ਵੱਲੋਂ ਮੋਟਰਸਾਈਕਲ ਚੋਰੀ ਮਾਮਲੇ ਵਿੱਚ ਵੱਡੀ ਕਾਮਯਾਬੀ
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।
