Guru Kashi University ਵੱਲੋਂ ਭਾਰਤ ਦੀ ਅਨੇਕਤਾ ਵਿੱਚ ਏਕਤਾ ਨੂੰ ਦਰਸਾਉਂਦਾ ਰੰਗਾਰੰਗ ਸਮਾਰੋਹ “ਕਲਚਰ ਵਾਕ-2026” ਆਯੋਜਿਤ

Talwandi Sabo News: Guru Kashi University ਦੇ ਡਾਇਰੈਕਟਰ ਸੱਭਿਆਚਾਰ ਤੇ ਯੁਵਾ ਮਾਮਲਿਆਂ ਵੱਲੋਂ ਭਾਰਤ ਦੀ ਅਨੇਕਤਾ ਵਿੱਚ ਏਕਤਾ ਨੂੰ ਦਰਸਾਉਂਦਾ ਰੰਗਾਰੰਗ ਪ੍ਰੋਗਰਾਮ “ਕਲਚਰ ਵਾਕ- 2026” ਦਾ ਆਯੋਜਨ ਕੀਤਾ ਗਿਆ। ਜਿਸ ਦਾ ਆਗਾਜ਼ ਮੁੱਖ ਮਹਿਮਾਨ ਪਰੋ. ਵਾਈਸ ਚਾਂਸਲਰ ਪ੍ਰੋ.( ਡਾ.) ਜਗਤਾਰ ਸਿੰਘ ਧੀਮਾਨ ਨੇ ਕੀਤਾ। ਇਸ ਮੌਕੇ ਡੀਨ ਅਕਾਦਮਿਕ ਡਾ. ਜਾਵੇਦ ਅਹਿਮਦ ਖਾਨ, ਡਾਇਰੈਕਟਰ ਵਿਦਿਆਰਥੀ ਭਲਾਈ ਸਰਦੂਲ ਸਿੰਘ ਸਿੱਧੂ, ਵੱਖ-ਵੱਖ ਫੈਕਲਟੀਆਂ ਦੇ ਡੀਨ, ਅਧਿਆਪਕ ਤੇ 350 ਤੋਂ ਵੱਧ ਵਿਦਿਆਰਥੀ ਹਾਜ਼ਰ ਹੋਏ।ਇਸ ਮੌਕੇ ਮੁੱਖ ਮਹਿਮਾਨ ਡਾ. ਧੀਮਾਨ ਨੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੇ ਆਪਣੇ ਹੁਨਰ ਰਾਹੀਂ ਸਾਰੇ ਭਾਰਤ ਦੇ ਸੱਭਿਆਚਾਰ ਦੀ ਤਸਵੀਰ ਨੂੰ ਮੰਚ ਤੇ ਬਾਖੂਬੀ ਪੇਸ਼ ਕੀਤੀ ਹੈ, ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦਾ ਇਹ ਮੰਚ ਭਾਰਤ ਦੀ ਅਨੇਕਤਾ ਵਿੱਚ ਏਕਤਾ ਦੀ ਤਸਵੀਰ ਪੇਸ਼ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸ ਸਮਾਰੋਹ ਰਾਹੀਂ ਫੈਸ਼ਨ, ਸੰਗੀਤ, ਡਿਜ਼ਾਇਨਿੰਗ, ਬਰਾਂਡਿੰਗ ਆਦਿ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਮਿਲਦੀ ਹੈ। ਇਸ ਲਈ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਦੇ ਨਾਲ-ਨਾਲ ਸੱਭਿਆਚਾਰਕ ਗਤੀਵਿਧੀਆਂ ਵਿੱਚ ਹਿੱਸਾ ਲੈਂਦੇ ਰਹਿਣਾ ਚਾਹੀਦਾ ਹੈ। ਕਿਉਂਕਿ ਇਨ੍ਹਾਂ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੂੰ ਰੁਜ਼ਗਾਰ ਦੇ ਮੌਕੇ ਵੀ ਮਿਲਦੇ ਹਨ। ਉਨ੍ਹਾਂ ਇਸ ਨਿਵੇਕਲੇ ਪ੍ਰੋਗਰਾਮਾਂ ਨੂੰ ਉਲੀਕਣ ਲਈ ਡਾ. ਕੰਵਲਜੀਤ ਕੌਰ ਤੇ ਟੀਮ ਦੀ ਸ਼ਲਾਘਾ ਕੀਤੀ ਕਿ ਉਨ੍ਹਾਂ ਨੇ ਭਾਰਤ ਦੇ ਵੱਖ-ਵੱਖ ਪ੍ਰਾਤਾਂ ਦੇ ਰੀਤੀ ਰਿਵਾਜਾਂ ਨੂੰ ਸੱਭਿਆਚਾਰਕ ਵਨੰਗੀਆਂ ਰਾਹੀਂ ਪੇਸ਼ ਕੀਤਾ।ਸਮਾਰੋਹ ਬਾਰੇ ਜਾਣਕਾਰੀ ਦਿੰਦਿਆਂ ਡਾਇਰੈਕਟਰ ਸੱਭਿਆਚਾਰ ਤੇ ਯੁਵਾ ਮਾਮਲੇ ਡਾ. ਕੰਵਲਜੀਤ ਕੌਰ ਨੇ ਦੱਸਿਆ ਕਿ ਸਮਾਰੋਹ ਵਿੱਚ 48 ਟੀਮਾਂ ਨੇ ਹਿੱਸਾ ਲਿਆ। ਜਿਸ ਵਿੱਚ ਉਨ੍ਹਾਂ ਨੇ ਭਾਰਤ ਦੇ ਵੱਖ-ਵੱਖ ਰਾਜਾਂ ਦੇ ਸੱਭਿਆਚਾਰ ਅਤੇ ਪਹਿਰਾਵੇ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪੰਜਾਬ, ਜੰਮੂ ਕਸ਼ਮੀਰ, ਬਿਹਾਰ, ਹਿਮਾਚਲ ਪ੍ਰਦੇਸ਼, ਝਾਰਖੰਡ, ਬੰਗਾਲ, ਉਤਰਾਖੰਡ, ਤੇਲੰਗਾਨਾ, ਮਹਾਰਾਸ਼ਟਰ, ਹਰਿਆਣਾ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਸੱਭਿਆਚਾਰਕ ਦ੍ਰਿਸ਼ ਨੇ ਦਰਸ਼ਕਾਂ ਦੀਆਂ ਖੂਬ ਤਾੜੀਆਂ ਖੱਟੀਆਂ। ਇਸ ਮੌਕ ਲੋਕ ਗਾਇਕ ਜਿਗਰ ਨੇ ਆਪਣੀ ਗੀਤਾਂ ਰਾਹੀਂ ਦਰਸ਼ਕਾਂ ਦੀ ਵਾਹ-ਵਾਹ ਖੱਟੀ। ਆਯੋਜਕਾਂ ਵੱਲੋਂ ਸਾਰੇ ਪ੍ਰਤੀਯੋਗੀਆਂ ਨੂੰ ਸਰਟੀਫਿਕੇਟ ਅਤੇ ਸਮ੍ਰਿਤੀ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ।

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

ਨਗਰ ਨਿਗਮ ਦੇ ਰਿਕਾਰਡ ਰੂਮ ਨੂੰ ਅੱਗ ਲੱਗਣ ਦਾ ਮਾਮਲਾ; ਨਿਗਮ ਕੋਲ ਸੜੇ ਰਿਕਾਰਡ ਦਾ ਬੈਕਅੱਪ ਮੌਜੂਦ: ਮੇਅਰ ਮਹਿਤਾ

DAV College Bathinda ਵਿਖੇ ਡੀਏਵੀ ਕ੍ਰਿਕਟ ਕੱਪ 2026 ਸੀਜ਼ਨ ਚੌਥੇ ਵਿੱਚ ਦੂਜੇ ਦਿਨ ਪੈਂਥਰਜ ਦੀ ਸ਼ਾਨਦਾਰ ਜਿੱਤ ਹੋਈ

Leave a Reply

Your email address will not be published. Required fields are marked *