Patiala News: MLA ਨੂੰ ਝਟਕਾ, ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜ਼ਰਾ ਦੀਆਂ ਮੁਸ਼ਕਿਲਾਂ ਦੀਆਂ ਵਧਦੀਆਂ ਨਜ਼ਰ ਆ ਰਹੀਆਂ ਹਨ। ਕਰੀਬ ਇੱਕ ਮਹੀਨੇ ਪਹਿਲਾਂ ਦਰਜ਼ ਬਲਾਤਕਾਰ ਦੇ ਮਾਮਲੇ ਵਿਚ ਪਟਿਆਲਾ ਦੀ ਸੈਸ਼ਨ ਕੋਰਟ ਨੇ ਵਿਧਾਇਕ ਵੱਲੋਂ ਮੰਗੀ ਅਗਾਉਂ ਜਮਾਨਤ ਦੀ ਅਰਜ਼ੀ ਨੂੰ ਅੱਜ ਰੱਦ ਕਰ ਦਿੱਤਾ ਹੈ।
ਇਹ ਵੀ ਪੜ੍ਹੋ Moga Police ਵੱਲੋ 2 ਪਿਸਟਲ ਸਮੇਤ, 01 ਦੋਸ਼ੀ ਕਾਬੂ
ਪਰਚਾ ਦਰਜ਼ ਹੋਣ ਤੋਂ ਬਾਅਦ ਹੀ ਪੁਲਿਸ ਹਿਰਾਸਤ ਵਿਚੋਂ ਦੂਰ ਚੱਲ ਰਹੇ ਵਿਧਾਇਕ ਪਠਾਣਮਾਜ਼ਰਾ ਹੁਣ ਤੱਕ ਫ਼ਰਾਰ ਹਨ। ਹੁਣ ਵਿਧਾਇਕ ਕੋਲ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਉਣ ਦੀ ਪੂਰੀ ਉਮੀਦ ਹੈ। ਦਸਣਾ ਬਣਦਾ ਹੈ ਕਿ ਵਿਧਾਇਕ ਪਠਾਣਮਾਜ਼ਰਾ ਵੱਲੋਂ ਪੰਜਾਬ ਵਿਚ ਹੜ੍ਹਾਂ ਦੀ ਸਥਿਤੀ ਦੌਰਾਨ ਪੰਜਾਬ ਸਰਕਾਰ ਤੋਂ ਇਲਾਵਾ ਦਿੱਲੀ ਹਾਈਕਮਾਂਡ ‘ਤੇ ਸਵਾਲ ਖੜ੍ਹੇ ਕੀਤੇ ਸਨ।
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
