Talwandi Sabo News: ਕਾਂਗਰਸ ਦੇ ਕੌਮੀ ਆਗੂ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵੱਲੋਂ ਅੱਜ ਬਰਨਾਲਾ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਵਿਚ ਸਮੂਲੀਅਤ ਲਈ ਤਲਵੰਡੀ ਸਾਬੋ ਹਲਕੇ ਦੇ ਮੁੱਖ ਸੇਵਾਦਾਰ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਖੁਸਬਾਜ਼ ਸਿੰਘ ਜਟਾਣਾ ਦੀ ਅਗਵਾਈ ਹੇਠ ਇੱਕ ਵੱਡਾ ਕਾਫ਼ਲਾ ਰਵਾਨਾ ਹੋਇਆ। ਜਾਣਕਾਰੀ ਦਿੰਦਿਆਂ ਯੁਥ ਆਗੂ ਰਣਜੀਤ ਸਿੰਘ ਸੰਧੂ ਨੇ ਦਸਿਆ ਕਿ ਇਸ ਰੈਲੀ ਲਈ ਹਲਕੇ ਦੇ ਵਰਕਰਾਂ ਤੇ ਆਗੂਆਂ ਵਿਚਕਾਰ ਭਾਰੀ ਉਤਸ਼ਾਹ ਹੈ,ਜਿਸਦੇ ਚੱਲਦੇ ਇੱਕ ਵੱਡੇ ਕਾਫ਼ਲੇ ਦੇ ਨਾਲ ਇਸ ਰੈਲੀ ਵਿਚ ਸਮੂਲੀਅਤ ਕੀਤੀ ਹੈ।
ਇਹ ਵੀ ਪੜ੍ਹੋ Patiala ‘ਚ ਤੜਕਸਾਰ PRTC ਬੱਸ ਅਤੇ ਸਕਾਰਪੀਓ ਕਾਰ ‘ਚ ਭਿਆਨਕ ਹਾ+ਦ+ਸਾ
ਇਸ ਦੌਰਾਨ ਮੁੱਖ ਸੇਵਾਦਾਰ ਖੁਸਬਾਜ਼ ਸਿੰਘ ਜਟਾਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਝੂਠੇ ਬਦਲਾਅ ਤੋਂ ਦੁਖੀ ਆ ਚੁੱਕੇ ਹਨ, ਜਿਸਦੇ ਚੱਲਦੇ ਉਨ੍ਹਾਂ ਮੁੜ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੀ ਜਿੰਮੇਵਾਰੀ ਕਾਂਗਰਸ ਪਾਰਟੀ ਨੂੰ ਦੇਣ ਦਾ ਫੈਸਲਾ ਕਰ ਲਿਆ। ਸ: ਜਟਾਣਾ ਨੇ ਦਾਅਵਾ ਕੀਤਾ ਕਿ ਸੂਬੇ ਦੇ ਦੂਜੇ ਵਿਧਾਨ ਸਭਾ ਹਲਕਿਆਂ ਦੀ ਤਰ੍ਹਾਂ ਤਲਵੰਡੀ ਸਾਬੋ ਹਲਕੇ ਵਿਚ ਵੀ ਕਾਂਗਰਸ ਪਾਰਟੀ ਦੀ ਝੋਲੀ ਵਿਚ ਜਿੱਤ ਪਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲੇ ਸਵਾ ਚਾਰ ਸਾਲਾਂ ਵਿਚ ਇਹ ਹਲਕਾ ਬੁਰੀ ਤਰ੍ਹਾਂ ਵਿਕਾਸ ਪੱਖੋਂ ਪਿ਼ਛੜ ਚੁੱਕਿਆ ਹੈ, ਜਿਸਨੂੰ ਕਾਂਗਰਸ ਦੀ ਸਰਕਾਰ ਬਣਨ ‘ਤੇ ਮੁੜ ਵਿਕਾਸ ਦੇ ਰਾਹ ‘ਤੇ ਤੋਰਿਆ ਜਾਵੇਗਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।
