ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਹਲਕਾ ਵਿਧਾਇਕ ਰਾਹੀਂ ਮੁੱਖ ਮੰਤਰੀ ਨੂੰ ਦਿੱਤਾ ਮੰਗ ਪੱਤਰ

ਬੱਜਟ ਸ਼ੈਸ਼ਨ ਦੌਰਾਨ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਸੰਬੰਧੀ ਕਾਨੂੰਨ ਬਣਾਉਣ ਦੀ ਕੀਤੀ ਮੰਗ
Bathinda News:ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਨੇ ਪਲਾਂਟ ਦੇ ਮੁੱਖ ਗੇਟ ਤੇ ਰੈਲੀ ਕਰਨ ਉਪਰੰਤ ਹਲਕਾ ਵਿਧਾਇਕ ਭੁੱਚੋ ਮੰਡੀ ਮਾ.ਜਗਸੀਰ ਸਿੰਘ ਰਾਹੀਂ ਪਾਰਟੀ ਦੇ ਸਮਾਗਮ ਦੌਰਾਨ ਰਾਜ ਪੈਲੇਸ ਵਿੱਚ ਮੁੱਖ ਮੰਤਰੀ ਪੰਜਾਬ ਦੇ ਨਾਮ ਦਿੱਤਾ ਮੰਗ ਪੱਤਰ,ਇਸ ਸਮੇਂ ਹਾਜ਼ਿਰ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ,ਜਗਸੀਰ ਭੰਗੂ,ਹਰਦੀਪ ਸਿੰਘ ਤੱਗੜ,ਬਲਜਿੰਦਰ ਸਿੰਘ ਮਾਨ,ਨਾਇਬ ਸਿੰਘ ਅਤੇ ਗੁਰਸ਼ਰਨ ਸਿੰਘ ਆਦਿ ਨੇ ਹਲਕਾ ਵਿਧਾਇਕ ਨੂੰ ਆਪਣਾ ਦੁਖੜਾ ਸੁਣਾਉਂਦਿਆਂ ਕਿਹਾ ਕਿ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ‘ਆਪ ਸਰਕਾਰ’ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ ਵਿੱਚ ਰੱਖਕੇ ਆਪਣਾ ਸਮਾਂ ਲੰਘਾ ਰਹੀ ਹੈ,ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋੰ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ ਲਈ ‘ਆਪ ਸਰਕਾਰ’ ਵੱਲੋਂ ਆਪਣੇ ਚਾਰ ਸਾਲਾਂ ਦੇ ਕਾਰਜ਼ਕਾਲ ਵਿੱਚ ਹਜ਼ੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ,ਆਗੂਆਂ ਨੇ ਮੰਗ ਪੱਤਰ ਰਾਹੀਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬੱਜਟ ਸ਼ੈਸ਼ਨ ਦੌਰਾਨ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਸੰਬੰਧੀ ਕਾਨੂੰਨ ਬਣਾਇਆ ਜਾਵੇ,ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ,ਸਰਕਾਰੀ ਵਿਭਾਗਾਂ ਦੇ ਹਰ ਵਰਗ ਦੇ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਪੱਕਾ ਕੀਤਾ ਜਾਵੇ,ਘੱਟੋ-ਘੱਟ ਉਜਰਤਾਂ ਦੇ ਕਾਨੂੰਨ 1948 / ਪੰਦਰਵੀਂ ਲੇਬਰ ਕਾਨਫ਼ਰੰਸ ਦੇ ਫਾਰਮੂਲੇ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਨਿਸ਼ਚਿਤ ਕੀਤੀ ਜਾਵੇ,ਸੇਵਾ ਕਾਲ ਦੌਰਾਨ ਮੌਤ/ਨਕਾਰਾ ਹੋਣ ਤੇ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ,ਪੈਨਸ਼ਨ ਅਤੇ ਯੋਗ ਮੁਆਵਜ਼ਾ ਦਿੱਤਾ ਜਾਵੇ

ਇਹ ਵੀ ਪੜ੍ਹੋ 👉ਪੀ.ਐਮ. ਕਿਸਾਨ ਯੋਜਨਾ ਦਾ ਲਾਭ ਲੈਣ ਲਈ ‘ਫਾਰਮਰ ਰਜਿਸਟਰੀ’ ਕਰਵਾਉਣੀ ਲਾਜ਼ਮੀ

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

ਪੀ.ਐਮ. ਕਿਸਾਨ ਯੋਜਨਾ ਦਾ ਲਾਭ ਲੈਣ ਲਈ ‘ਫਾਰਮਰ ਰਜਿਸਟਰੀ’ ਕਰਵਾਉਣੀ ਲਾਜ਼ਮੀ

DAV College Bathinda ਵਿਖੇ ਆਯੋਜਿਤ ਡੀਏਵੀ ਕ੍ਰਿਕਟ ਕੱਪ 2026 ਸੀਜ਼ਨ 4 ਵਿੱਚ ਡੀਏਵੀ ਰਾਇਲਜ਼ ਨੇ ਫਾਈਨਲ ਮੈਚ ਜਿੱਤਿਆ

Leave a Reply

Your email address will not be published. Required fields are marked *